news

Jagga Chopra

Articles by this Author

ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਦਾ ਗੋਲੀਮਾਰ ਕੇ ਕਤਲ

ਮਾਨਸਾ, 17 ਮਾਰਚ : ਜਿਲ੍ਹਾ ਮਾਨਸਾ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਨੂੰ ਗੋਲੀਮਾਰ ਕੇ ਮਾਰ ਦੇਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਵਾਸੀ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਨਾਲ ਘਰ ਨੂੰ ਜਾ ਰਹੇ ਸਨ ਕਿ ਅਚਾਨਕ ਮੋਟਰਸਾਈਕਲ ਤੇ ਆਏ ਅਣਪਛਾਤਿਆਂ ਨੇ ਉਨ੍ਹਾਂ ਤੇ

ਨਵਜੋਤ ਸਿੰਘ ਸਿੱਧੂ ਦੀ ਰਿਹਾਈ 01 ਅਪ੍ਰੈਲ ਨੂੰ ਹੋਣ ਦੀ ਉਮੀਦ

ਚੰਡੀਗੜ੍ਹ, 17 ਮਾਰਚ : ਸਾਬਕਾ ਕ੍ਰਿਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜੋ ਇੱਕ ਰੋਡ ਰੇਂਜ ਮਾਮਲੇ ‘ਚ ਅਦਾਲਤ ਵੱਲੋਂ ਸੁਣਾਰੀ ਇੱਕ ਸਾਲ ਦੀ ਸਜਾ ਪਟਿਆਲਾ ਜੇਲ੍ਹ ਵਿਖੇ ਕੱਟ ਰਹੇ ਹਨ, ਜਿੰਨ੍ਹਾਂ ਦੇ ਰਿਹਾਅ ਹੋਣ ਦੀਆਂ 01 ਅਪ੍ਰੈਲ ਨੂੰ ਉਮੀਦ ਲਗਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਇੱਕ ਸਾਲ

ਦੱਖਣੀ ਪੂਰਬੀ ਅਫਰੀਕਾ ਦੇ ਮਲਾਵੀ ਵਿੱਚ ਚੱਕਰਵਾਤ ਫ੍ਰੈਡੀ ਨੇ ਮਚਾਈ ਜ਼ਬਰਦਸਤ ਤਬਾਹੀ, 326 ਮੌਤਾਂ, ਦਰਜਨਾਂ ਲੋਕ ਲਾਪਤਾ

ਮਲਾਵੀ (ਅਫਰੀਕਾ) : ਗਰਮ ਦੇਸ਼ਾਂ ਦੇ ਚੱਕਰਵਾਤ ਫ੍ਰੈਡੀ ਨੇ ਦੱਖਣੀ ਪੂਰਬੀ ਅਫਰੀਕਾ ਦੇ ਮਲਾਵੀ ਵਿੱਚ ਜ਼ਬਰਦਸਤ ਤਬਾਹੀ ਮਚਾਈ ਹੈ। ਇਸ ਚੱਕਰਵਾਤ ਨੇ 300 ਤੋਂ ਵੱਧ ਲੋਕਾਂ ਦੀ ਜਾਨ ਗਈ। ਮਲਾਵੀ ਦੇ ਆਫ਼ਤ ਪ੍ਰਬੰਧਨ ਮਾਮਲਿਆਂ ਦੇ ਵਿਭਾਗ ਨੇ ਕਿਹਾ ਕਿ ਚੱਕਰਵਾਤ ਨੇ 326 ਲੋਕਾਂ ਦੀ ਮੌਤ ਕੀਤੀ ਹੈ। ਅਧਿਕਾਰੀਆਂ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ

ਸਿਕੰਦਰਾਬਾਦ 'ਚ ਸਵਪਨਾਲੋਕ ਕੰਪਲੈਕਸ 'ਚ ਅੱਗ ਲੱਗਣ ਕਾਰਨ 4 ਲੜਕੀਆਂ ਸਮੇਤ 6 ਦੀ ਮੌਤ 

ਤੇਲੰਗਾਨਾ, 17 ਮਾਰਚ : ਤੇਲੰਗਾਨਾ ਦੇ ਸਿਕੰਦਰਾਬਾਦ 'ਚ ਸਵਪਨਾਲੋਕ ਕੰਪਲੈਕਸ 'ਚ ਅੱਗ ਲੱਗਣ ਕਾਰਨ 4 ਲੜਕੀਆਂ ਸਮੇਤ 6 ਦੀ ਮੌਤ ਹੋ ਗਈ। ਜਾਨ ਗਵਾਉਣ ਵਾਲੇ 6 ਲੋਕਾਂ ਵਿਚ 4 ਲੜਕੀਆਂ ਅਤੇ 2 ਲੜਕੇ ਹਨ। ਦੱਸ ਦੇਈਏ ਕਿ ਇਹ ਬਹੁਮੰਜ਼ਿਲਾ ਵਪਾਰਕ ਕੰਪਲੈਕਸ ਹੈ। ਹੈਦਰਾਬਾਦ ਉੱਤਰੀ ਜ਼ੋਨ ਦੀ ਡੀਸੀਪੀ ਚੰਦਨਾ ਦੀਪਤੀ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਲੱਗੇਗਾ

ਜੀ-20 ਦੇਸ਼ਾਂ ਦੇ ਡੈਲੀਗੇਟਸ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 17 ਮਾਰਚ : ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਜਲੰਧਰ ਵਿੱਚ ਗੰਨ-ਕਲਚਰ ਖ਼ਿਲਾਫ਼ ਮੁਹਿੰਮ ਜਾਰੀ, 538 ਅਸਲਾ ਲਾਇਸੈਂਸ ਰੱਦ
  • ਸਮੀਖਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ, ਮੌਤ ਦੇ ਮਾਮਲਿਆਂ ਤੇ ਲਾਇਸੈਂਸਧਾਰਕਾਂ ਦੇ ਵਿਦੇਸ਼ ਜਾ ਵਸਣ ਦੇ ਆਧਾਰ 'ਤੇ ਕੀਤੀ ਕਾਰਵਾਈ : ਡਿਪਟੀ ਕਮਿਸ਼ਨਰ
  • ਕਿਹਾ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਜਲੰਧਰ, 17 ਮਾਰਚ : ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ

25 ਮਾਰਚ ਨੂੰ ਹੋਵੇਗਾ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ ਚੰਡੀਗੜ੍ਹ 

ਚੰਡੀਗੜ੍ਹ,17 ਮਾਰਚ : ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਸਰਘੀ ਕਲਾ ਕੇਂਦਰ (ਰਜਿ.) ਮੁਹਾਲੀ ਵੱਲੋਂ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 25 ਮਾਰਚ 2023 ਸਵੇਰੇ 10.30 ਵਜੇ, ਲਾਅ ਭਵਨ, ਨੇੜੇ ਪੈਟਰੋਲ ਪੰਪ ਸੈਕਟਰ 37-ਏ, ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਸਤਕਾਂ ਵਿਚ ਸ੍ਰੀ ਰਿਪੁਦਮਨ ਸਿੰਘ ਰੂਪ ਦਾ

ਪੰਜਾਬ ਕਾਂਗਰਸ ਵਿਧਾਨ ਸਭਾ ਦਾ 22 ਮਾਰਚ ਨੂੰ ਕਰੇਗੀ ਘਿਰਾਓ : ਰਾਜਾ ਵੜਿੰਗ

ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਚੁੱਕੀ ਹੈ, ਪਰ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ

ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

ਚੰਡੀਗੜ੍ਹ, 17 ਮਾਰਚ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ

ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ

ਚੰਡੀਗੜ੍ਹ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ