news

Jagga Chopra

Articles by this Author

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ
  • ਇੱਕ ਸਾਲ ਵਿੱਚ 26,797 ਨੌਕਰੀਆਂ ਦਿੱਤੀਆਂ : ਅਮਨ ਅਰੋੜਾ

ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਨਜਾਇਜ਼ ਕਲੋਨੀਆਂ ਦਾ ਮੁੱਦਾ

ਮੋਹਾਲੀ, 13 ਮਾਰਚ : ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਨਜਾਇਜ਼ ਕਲੋਨੀਆਂ ਦਾ ਮੁੱਦਾ ਬੜੇ ਜ਼ੋਰ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਜਦੋਂ 30-35 ਸਾਲ ਤੋਂ ਸ਼ਹਿਰੀਕਰਨ ਸ਼ੁਰੂ ਹੋਇਆ, ਉਦੋਂ ਲੋਕਾਂ ਨੇ ਪਿੰਡ ਤੋਂ ਸ਼ਹਿਰਾਂ ਵੱਲ ਆਉਣਾ ਸ਼ੁਰੂ ਕੀਤਾ, ਉਸ ਵੇਲੇ ਸਰਕਾਰ ਕੋਲ ਅਜਿਹੀ ਕੋਈ ਨੀਤੀ ਨਹੀਂ ਸੀ ਕਿ ਜੋ ਲੋਕ ਸ਼ਹਿਰਾਂ ਵੱਲ ਆ ਰਹੇ ਹਨ ਉਨ੍ਹਾਂ

ਤਾਪ ਘਰਾਂ ਤੋਂ ਸੜਕੀ ਨਿਰਮਾਣ ਲਈ ਸੁਆਹ ਦੀ ਵਰਤੋਂ ਤੋਂ ਸੰਕੋਚ ਕਰਨ ਲੱਗੇ ਸਰਕਾਰੀ ਵਿਭਾਗ

ਮਾਨਸਾ, 13 ਮਾਰਚ : ਪੰਜਾਬ ਦੇ ਮਾਲਵਾ ਖੇਤਰ ਵਿੱਚ ਨੈਸ਼ਨਲ ਹਾਈਵੇ ਸਮੇਤ ਹੋਰਨਾਂ ਵੱਡੀਆਂ ਸੜਕਾਂ ਦੇ ਲਗਾਤਾਰ ਹੋ ਰਹੇ ਨਿਰਮਾਣ ਲਈ ਤਾਪ ਘਰਾਂ ਦੀ ਸੁਆਹ ਨੂੰ ਵਰਤਣ ਦੀ ਥਾਂ ਖੇਤਾਂ ਦੀ ਉਪਜਾਊ ਮਿੱਟੀ ਨੂੰ ਵਰਤਿਆ ਜਾ ਰਿਹਾ ਹੈ, ਜਿਸ ਲਈ ਅਜੇ ਤੱਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਿਧਰੇ ਵੀ ਗੰਭੀਰ ਹੋਇਆ ਵਿਖਾਈ ਨਹੀਂ ਦਿੱਤੀ ਹੈ। ਇਨ੍ਹਾਂ ਵੱਡੀਆਂ ਸੜਕਾਂ ਉਪਰ ਲਗਾਤਾਰ

ਕਸਟਮ ਵਿਭਾਗ ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ 86.17 ਲੱਖ ਦਾ ਸੋਨਾ ਕੀਤਾ ਜ਼ਬਤ 

ਅੰਮ੍ਰਿਤਸਰ, 13 ਮਾਰਚ : ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ 86.17 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਅਧਿਕਾਰੀਆਂ ਨੇ ਇਹ ਸੋਨਾ ਸੋਮਵਾਰ ਨੂੰ ਸ਼ਾਰਜਾਹ ਤੋਂ ਆਈ ਇੰਡੀਗੋ ਦੀ ਫਲਾਈਟ ਰਾਹੀਂ ਪਹੁੰਚੇ ਇਕ ਯਾਤਰੀ ਕੋਲੋਂ ਬਰਾਮਦ ਕੀਤਾ ਗਿਆ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇੰਡੀਗੋ ਦੀ ਫਲਾਈਟ

ਅਹਿਮਦਾਬਾਦ-ਜੈਪੁਰ ਨੈਸ਼ਨਲ ਹਾਈਵੇ ਤੇ ਕਾਰ ਦੇ ਪਲਟਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ 

ਜੈਪੁਰ, 13 ਮਾਰਚ : ਅਹਿਮਦਾਬਾਦ-ਜੈਪੁਰ ਨੈਸ਼ਨਲ ਹਾਈਵੇ ਤੇ ਜਾ ਰਹੀ ਇੱਕ ਕਾਰ ਦੇ ਪਲਟਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਸਿਰੋਹੀ ਦੇ ਪਿੰਡ ਪਿੰਡਵਾੜਾ ਦੇ ਨਜਦੀਕ ਝਡੋਲੀ ਬਾਈਪਾਸ ਤੇ ਤਕਰੀਬਨ ਦੁਪਿਹਰ 3:30 ਤੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡਵਾੜੇ ਤੋਂ ਸਿਰੋਹੀ ਵੱਲ ਜਾ ਰਹੀ ਕਾਰ ਪਿੰਡ ਝਡੋਲੀ ਦੇ ਬੱਸ

ਵੱਕਾਰੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਦੂਜੀ ਵਾਰ ਪਹੁੰਚੀ ਭਾਰਤੀ ਟੀਮ, ਆਸਟ੍ਰੇਲੀਆ ਨਾਲ ਮੁਕਾਬਲਾ

ਨਵੀਂ ਦਿੱਲੀ, 13 ਮਾਰਚ : ਸ੍ਰੀਲੰਕਾ ਖ਼ਿਲਾਫ਼ ਕ੍ਰਾਈਸਟਚਰਚ (ਨਿਊਜ਼ੀਲੈਂਡ) ਟੈਸਟ ਵਿਚ ਨਿਊਜ਼ੀਲੈਂਡ ਦੀ ਦੋ ਵਿਕਟਾਂ ਨਾਲ ਜਿੱਤ ਦੇ ਨਾਲ ਹੀ ਭਾਰਤ ਨੇ ਸੋਮਵਾਰ ਨੂੰ ਵੱਕਾਰੀ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂਟੀਸੀ) ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। 7 ਜੂਨ ਤੋਂ ਓਵਲ 'ਚ ਖੇਡੇ ਜਾਣ ਵਾਲੇ WTC ਫਾਈਨਲ 'ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਭਾਰਤੀ ਟੀਮ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਘਰ 'ਚ ਕੀਤੀ ਛਾਪੇਮਾਰੀ

ਲੁਧਿਆਣਾ, 13 ਮਾਰਚ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਵੇਰ ਹਾਊਸ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵੈਦ ਦੇ ਸਰਾਭਾ ਨਗਰ ਸਥਿਤ ਘਰ 'ਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਬੈਂਕ ਅਤੇ ਹੋਰ ਜਾਇਦਾਦ ਨਾਲ ਸਬੰਧਿਤ ਦਸਤਾਵੇਜ਼ ਖੰਘਾਲੇ ਜਾ ਰਹੇ ਹਨ। ਕੁਲਦੀਪ ਸਿੰਘ ਵੈਦ ਸਾਬਕਾ

ਅਡਾਨੀ-ਭਾਜਪਾ ਦੇ ਵਿਰੋਧ 'ਚ ਰਾਜ ਭਵਨ ਦਾ ਘੇਰਾਓ ਕਰਨ ਜਾ ਰਹੇ ਕਾਂਗਰਸੀਆਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਚੰਡੀਗੜ੍ਹ, 13 ਮਾਰਚ : ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ, ਜਦੋਂ ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਉ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ।  ਕਾਂਗਰਸ ਨੇ ਸੋਮਵਾਰ ਨੂੰ ਸੈਕਟਰ 18/19 ਲਾਈਟ ਪੁਆਇੰਟ ਤੋਂ ਪੰਜਾਬ ਰਾਜ ਭਵਨ ਤੱਕ ਘਿਰਾਓ ਕਰਨ

ਗੁੱਜਰਵਾਲ ਨੇੜੇ ਹੋਏ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਡੇਹਲੋਂ , 13 ਮਾਰਚ : ਡੇਹਲੋਂ ਤੋਂ ਪੱਖੋਵਾਲ ਰੋਡ ਤੇ ਗੁੱਜਰਵਾਲ ਦੇ ਨਜ਼ਦੀਕ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ਤੇ ਸਵਾਰ ਸਨ, ਕਿ ਉਨ੍ਹਾਂ ਨੂੰ ਇੱਕ ਤੇਜ ਟਰਾਲੇ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਦੂਸਰੇ ਨੌਜਵਾਨ ਦੀ ਇਲਾਜ ਲਈ ਹਸਪਤਾਲ

ਬੱਚਿਆਂ ਦੀ ਤਕਦੀਰ ਬਦਲਣ ਲਈ ਈਵੀਐਮ ਦਾ ਬਟਨ ਬਦਲੋ : ਮੁੱਖ ਮੰਤਰੀ ਭਗਵੰਤ ਮਾਨ
  • ਰਾਜਸਥਾਨ ਦੇ ਲੋਕ ਵੀ ਝਾੜੂ ਦਾ ਬਟਨ ਦਬਾਉਣ ਲਈ ਤਿਆਰ : ਭਗਵੰਤ ਮਾਨ
  • ਭਾਜਪਾ ਦਾ ਡਬਲ ਇੰਜਣ ਕਰ ਰਿਹਾ ਹੈ ਦੋਹਰਾ ਭ੍ਰਿਸ਼ਟਾਚਾਰ, ਭਾਜਪਾ ਨੇ ਦੇਸ਼ ਦੀ ਜਨਤਾ ਨਾਲ ਸਿਰਫ ਝੂਠੇ ਵਾਅਦੇ ਕੀਤੇ : ਮਾਨ
  • ਮੁੱਖ ਮੰਤਰੀ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 13 ਮਾਰਚ : ਰਾਜਸਥਾਨ 'ਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ