news

Jagga Chopra

Articles by this Author

ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ, ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ, ਮੁੱਖ ਮੰਤਰੀ ਮਾਨ ਨੇ ਨਿਤਿਨ ਗਡਕਰੀ ਦੀ ਚਿੱਠੀ ਦਾ ਦਿੱਤਾ ਜਵਾਬ

ਚੰਡੀਗੜ੍ਹ, 13 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਹਾਈਵੇਅ ਪ੍ਰੋਜੈਕਟ ਦੇ ਮੁੱਦੇ ਤੇ ਲਿੱਖੀ ਗਈ ਚਿੱਠੀ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਉਸ ਚਿੱਠੀ ਦਾ ਜਵਾਬ ਦਿੰਦਿਆਂ ਲਿੱਖਿਆ ਹੈ ਕਿ ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ ਹੁੰਦੀ ਹੈ, ਖੇਤੀ ਹੀ ਪੰਜਾਬੀਆਂ ਦਾ ਮੁੱਖ ਧੰਦਾ ਹੈ।

ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੀ ਹੋਵੇਗੀ ਸੀਬੀਆਈ ਜਾਂਚ, ਕਲਕੱਤਾ ਹਾਈ ਕੋਰਟ ਨੇ ਦਿੱਤੇ ਆਦੇਸ਼

ਕੋਲਕਾਤਾ, 13 ਅਗਸਤ 2024 : ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਇਸ ਦੇ ਨਾਲ ਹੀ ਕਲਕੱਤਾ ਹਾਈ ਕੋਰਟ ਨੇ ਹੁਣ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਕਲਕੱਤਾ ਹਾਈ ਕੋਰਟ ਨੇ ਪੁਲਿਸ ਨੂੰ ਮਹਿਲਾ ਡਾਕਟਰ ਦੀ ਹੱਤਿਆ ਨਾਲ ਸਬੰਧਤ ਸਾਰੇ ਦਸਤਾਵੇਜ਼ ਬੁੱਧਵਾਰ

ਸੂਡਾਨ ਵਿੱਚ ਮੀਂਹ ਅਤੇ ਹੜ੍ਹ ਕਾਰਨ 68 ਲੋਕਾਂ ਦੀ ਹੋਈ ਮੌਤ

ਖਾਰਟੂਮ, 13 ਅਗਸਤ 2024 : ਦੇਸ਼ ਦੇ ਗ੍ਰਹਿ ਮੰਤਰੀ ਖਲੀਲ ਪਾਸ਼ਾ ਸੈਰਿਨ ਨੇ ਕਿਹਾ ਕਿ ਜੂਨ ਤੋਂ ਸੁਡਾਨ ਦੇ ਕਈ ਹਿੱਸਿਆਂ ਵਿੱਚ ਆਏ ਮੀਂਹ ਅਤੇ ਹੜ੍ਹ ਕਾਰਨ ਕੁੱਲ 68 ਲੋਕ ਮਾਰੇ ਗਏ ਹਨ। ਗ੍ਰਹਿ ਮੰਤਰੀ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਹੜ੍ਹਾਂ ਅਤੇ ਮੀਂਹ ਕਾਰਨ ਘਰਾਂ ਦੇ ਢਹਿਣ ਅਤੇ ਡੁੱਬਣ ਸਮੇਤ ਵੱਖ-ਵੱਖ ਕਾਰਨਾਂ ਕਰਕੇ ਮਰਨ ਵਾਲਿਆਂ ਦੀ ਗਿਣਤੀ 68 ਤੱਕ ਪਹੁੰਚ

ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਵਿੱਚ ਗੈਸ ਧਮਾਕੇ ਵਿੱਚ 8 ਲੋਕਾਂ ਦੀ ਮੌਤ

ਕਰਾਕਸ, 13 ਅਗਸਤ 2024 : ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਦੇ ਪੂਰਬ ਵਿਚ ਸਥਿਤ ਇਕ ਕਸਬੇ ਵਿਚ ਗੈਸ ਧਮਾਕੇ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ| ਇਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮਿਰਾਂਡਾ ਰਾਜ ਦੇ ਗਵਰਨਰ ਹੈਕਟਰ ਰੋਡਰਿਗਜ਼ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ, "ਬਦਕਿਸਮਤੀ ਨਾਲ, ਦੋ ਬੱਚਿਆਂ

ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫ਼ੀ ਤਾਂ ਮੰਗ ਰਹੇ ਹਨ, ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਅਗਸਤ, 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਫੁੱਟ ਦਾ ਸ਼ਿਕਾਰ ਹੋਏ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਦੀ ਜਨਤਾ ਵੱਲੋਂ ਹਾਸ਼ੀਏ ’ਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫ਼ੀ ਤਾਂ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ

ਰਾਜਪਾਲ ਨੇ NHAI ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕੇਂਦਰੀ ਪ੍ਰੋਜੈਕਟਸ ਦਾ ਲਿਆ ਜਾਇਜ਼ਾ, ਕੰਮ ਜਲਦੀ ਪੂਰਾ ਕਰਨ ਦੇ ਆਦੇਸ਼

ਚੰਡੀਗੜ੍ਹ, 13 ਅਗਸਤ 2024 : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਮੁਲਜ਼ਮ ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ
  • ਮੁਲਜ਼ਮ ਨੂੰ ਭੇਜਿਆ ਆਸਾਮ; ਨਜ਼ਰਬੰਦੀ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ ਮੁਲਜ਼ਮ: ਡੀਜੀਪੀ ਪੰਜਾਬ

ਅੰਮ੍ਰਿਤਸਰ

ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ 'ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ' ਪ੍ਰੋਗਰਾਮ : ਮੀਤ ਹੇਅਰ
  • ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕਰ ਪ੍ਰੋਗਰਾਮ ਬਾਰੇ ਕੀਤੀ ਵਿਸਥਾਰ ਚਰਚਾ
  • ਲੋਕਾਂ ਨੇ ਸਾਨੂੰ ਚੁਣਿਆ ਹੈ, ਉਹਨਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ, ਅਸੀਂ ਉਹਨਾਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ - ਗੁਰਮੀਤ ਸਿੰਘ ਮੀਤ ਹੇਅਰ
  • ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਤੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਬਾਰੇ ਫੀਡਬੈਕ ਲਿਆ ਅਤੇ
ਗੌਰਵ ਯਾਦਵ ਨੇ ਹਾਕੀ ਟੀਮ ਦੇ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
  • ਕੈਪਟਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਪੰਜਾਬ ਪੁਲਿਸ ‘ਚ DSP ਦੇ ਅਹੁਦੇ ‘ਤੇ ਹਨ ਤਾਇਨਾਤ

ਚੰਡੀਗੜ੍ਹ, 13 ਅਗਸਤ 2024 : ਪੈਰਿਸ ਓਲੰਪਿਕ 2024 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੁਲਿਸ ਦੇ DSP ਦੇ ਅਹੁਦੇ ‘ਤੇ ਤਾਇਨਾਤ ਚਾਰ ਖਿਡਾਰੀਆਂ ਨਾਲ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਵਲੋਂ ਮੁਲਾਕਾਤ ਕੀਤੀ ਗਈ ਹੈ। ਹਾਕੀ ਖਿਡਾਰੀ

ਸੜਕੀ ਪ੍ਰੋਜੈਕਟਾਂ ਵਿੱਚ ਕਿਸਾਨਾਂ ਨੂੰ ਜ਼ਮੀਨ ਦੇ ਵਾਜਬ ਰੇਟ ਨਾ ਮਿਲਣਾ ਹੀ ਅਸਲ ਮੁੱਦਾ, ਕੇਂਦਰੀ ਹਕੂਮਤ ਦਾ ਪੈਂਤੜਾ ਗੁਮਰਾਹਕੁੰਨ : ਉਗਰਾਹਾਂ

ਮਾਨਸਾ,13 ਅਗਸਤ 2024 : ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰੋਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਪੇਸ਼ਕਾਰੀ ਨੂੰ ਰੱਦ ਕਰਦਿਆਂ ਭਾਕਿਯੂ (ਏਕਤਾ-ਉਗਰਾਹਾਂ) ਨੇ ਇਸ ਨੂੰ ਕਿਸਾਨਾਂ ਤੋਂ ਜ਼ਮੀਨ ਐਕਵਾਇਰ ਕਰਨ ਦੀ ਹਕੂਮਤੀ ਨੀਤੀ ਦੀ ਸਮੱਸਿਆ ਕਰਾਰ ਦਿੱਤਾ ਹੈ। ਜਥੇਬੰਦੀ ਨੇ ਕਿਹਾ ਹੈ ਕਿ ਅਸਲ ਸਮੱਸਿਆ ਇਹ ਹੈ ਕਿ ਇਹਨਾਂ ਸੜਕੀ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜਾ