news

Jagga Chopra

Articles by this Author

ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮਨੀਲਾ ਦੀ ਗੋਲੀਆਂ ਮਾਰ ਕੇ ਹੱਤਿਆ

ਮਹਿਲ ਕਲਾਂ 27ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਰੋਜੀ ਰੋਟੀ ਕਮਾਉਣ ਤੇ ਘਰ ਦੇ ਹਾਲਾਤਾਂ ਨੂੰ ਸੁਧਾਰਨ ਦੇ ਲਈ ਮਨੀਲਾ ਗਏ ਜਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਇਕ 26ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਖਬਰ ਮਿਲੀ ਹੈ । ਪ੍ਰਾਪਤੀ ਕੀਤੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਸਵ. ਬਲਵਿੰਦਰ ਸਿੰਘ ਵਾਸੀ ਛੀਨੀਵਾਲ ਕਲਾਂ5 ਸਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਸਿਲਪਾ ਸੈਟੀ

ਅੰਮ੍ਰਿਤਸਰ ਸਾਹਿਬ, 27 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਬਾਲੀਵੁੱਡ ਅਦਾਕਾਰਾ ਸਿਲਪਾ ਸੈਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਸੈਟੀ ਨਾਲ ਨਤਮਸਤਕ ਹੋਣ ਲਈ ਪਹੁੰਚੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪ੍ਰਕਿਰਮਾ ਕੀਤੀ। ਜ਼ਿਕਰਯੋਗ ਹੈ ਕਿ ਅਦਾਕਾਰਾ ਸ਼ਿਲਪਾ ਸ਼ੈਟੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੀ

ਇਟਲੀ ਦੇ ਕੈਲਾਬ੍ਰੀਆ ਨੇੜੇ ਸਮੁੰਦਰ ਵਿੱਚ ਕਿਸ਼ਤੀ ਪਲਟਣ ਕਾਰਨ 40 ਪ੍ਰਵਾਸੀਆਂ ਦੀ ਮੌਤ

ਰੋਮ, 27 ਫਰਵਰੀ : ਇਟਲੀ ਦੇ ਕੈਲਾਬ੍ਰੀਆ ਖੇਤਰ ਦੇ ਨੇੜੇ ਸਮੁੰਦਰ ਵਿੱਚ ਇੱਕ ਖਚਾਖਚ ਭਰੀ ਕਿਸ਼ਤੀ ਪਲਟਣ ਕਾਰਨ 40 ਤੋਂ ਵੱਧ ਪ੍ਰਵਾਸੀਆਂ ਦੀ ਮੌਤ ਹੋ ਗਈ ਜਦਕਿ 80 ਨੂੰ ਬਚਾ ਲਿਆ ਗਿਆ। ਇਕ ਸਮਾਚਾਰ ਏਜੰਸੀ ਨੇ ਕਿਹਾ ਕਿ ਖਰਾਬ ਮੌਸਮ ਦੌਰਾਨ ਚੱਟਾਨਾਂ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਡੁੱਬ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ 100 ਤੋਂ ਵੱਧ

ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਕੀਤੀ ਜਾਰੀ

ਕਰਨਾਟਕ, 27 ਫਰਵਰੀ  : ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਹੈ। ਲੰਬੇ ਸਮੇਂ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨ 13ਵੀਂ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕਿਸਾਨਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਦੇਸ਼ ਭਰ

ਮੇਰੇ ਦੋਸਤ ਨੇ ਮੈਨੂੰ ਆਪਣੇ ਹੱਥ ‘ਚੋ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਕੜਾ ਲਾਹ ਕੇ ਦਿੱਤਾ ਸੀ, ਜਿਸ ਨੂੰ ਮਰਦੇ ਦਮ ਤੱਕ ਆਪਣੇ ਕੋਲ ਰੱਖਾਂਗਾ : ਜਾਵੇਦ ਅਖ਼ਤਰ

ਚੰਡੀਗੜ੍ਹ, 27 ਫਰਵਰੀ : ਕਵੀ ਅਤੇ ਗੀਤਕਾਰ ਜਾਵੇਦ ਅਖਤਰ ਚਿਤਕਾਰਾ ਲਿਟਰੇਚਰ ਫੈਸਟ ਵਿਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਪਹੁੰਚੇ ਸਨ। ਇੱਥੇ ਉਹਨਾਂ ਦੇ ਸੈਸ਼ਨ ਦਾ ਥੀਮ ਸੀ- ਮੇਰਾ ਪੈਗ਼ਾਮ ਮੁਹੱਬਤ ਹੈ..। ਇੱਥੇ ਉਹਨਾਂ ਦੱਸਿਆ, “1964 ਵਿਚ ਜਦੋਂ ਮੈਂ ਨਵੀਂ ਮੁੰਬਈ ਪਹੁੰਚਿਆ ਤਾਂ ਰਹਿਣ ਲਈ ਕੋਈ ਥਾਂ ਨਹੀਂ ਸੀ। ਕੋਈ ਕੰਮ ਨਹੀਂ ਸੀ। ਫਿਰ ਇਕ ਪੰਜਾਬੀ ਦੋਸਤ ਮਿਲਿਆ-ਮੁਸ਼ਤਾਕ ਸਿੰਘ।

'ਸਭ ਲਈ ਘਰ' ਵਿਸ਼ੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਕੀਤਾ ਸੰਬੋਧਨ

ਨਵੀਂ ਦਿੱਲੀ, 27 ਫਰਵਰੀ : ਇਸ ਸਾਲ ਦੇ ਬਜਟ ਪ੍ਰਸਤਾਵ ਤੋਂ ਬਾਅਦ ਵੈਬੀਨਾਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਜਾਰੀ ਹੈ। ਅੱਜ ਸੋਮਵਾਰ ਨੂੰ ਉਨ੍ਹਾਂ ਨੇ 'ਸਭ ਲਈ ਘਰ' ਵਿਸ਼ੇ 'ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਵੈਬੀਨਾਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਇਹ ਪਰੰਪਰਾ ਰਹੀ ਹੈ ਕਿ ਬਜਟ ਤੋਂ ਬਾਅਦ ਸੰਸਦ 'ਚ ਬਜਟ ਨੂੰ ਲੈ ਕੇ ਚਰਚਾ

ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੇ ਦੋ ਯੋਗਾ ਇੰਸਟ੍ਰਕਟਰਾਂ ਨੂੰ ਮੋਟੀਆਂ ਤਨਖ਼ਾਹਾਂ 'ਤੇ ਭਰਤੀ ਕਰਨ ਦੀ ਕੀਤੀ ਆਲੋਚਨਾ

ਚੰਡੀਗੜ੍ਹ, 27 ਫਰਵਰੀ :  ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੇ ਦੋ ਯੋਗਾ ਇੰਸਟ੍ਰਕਟਰਾਂ ਨੂੰ ਮੋਟੀਆਂ ਤਨਖ਼ਾਹਾਂ 'ਤੇ ਭਰਤੀ ਕਰਨ 'ਤੇ ਆਲੋਚਨਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਕੀਤਾ, ਕੀ ਉਹ (ਮੁੱਖ ਮੰਤਰੀ) ਪੰਜਾਬ ਦੇ ਕੁੱਝ ਯੋਗਾ ਇੰਸਟ੍ਰਕਟਰਾਂ ਨੂੰ ਨਹੀਂ ਲੱਭ ਸਕੇ

ਅੰਮ੍ਰਿਤਸਰ 'ਚ ਕਾਰ ਸਾਈਡ ਲਗਾਉਣ ਨੂੰ ਲੈ ਕੇ ਹੋਈ ਖ਼ੂਨੀ ਝੜੱਪ , ਨੌਜਵਾਨ ਦੀ ਮੌਤ

ਅੰਮ੍ਰਿਤਸਰ, 27 ਫਰਵਰੀ : ਅੰਮ੍ਰਿਤਸਰ 'ਚ ਕਾਰ ਸਾਈਡ ਲਗਾਉਣ ਨੂੰ ਲੈ ਕੇ ਨੌਜਵਾਨ ਵਿਚਾਲੇ ਬਹਿਸ ਹੋ ਗਈ, ਹੌਲੀ-ਹੌਲੀ ਇਹ ਬਹਿਸ ਖ਼ੂਨੀ ਝੜੱਪ ਵਿਚ ਬਦਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਨੌਜਵਾਨ ਬਲਵਿੰਦਰ ਸਿੰਘ ਨੂੰ ਬੀਅਰ ਦੀਆਂ ਬੋਤਲਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਕਤ ਨੌਜਵਾਨ ਦੀ ਮੌਤ ਹੋ ਗਈ, ਇਸ ਸੰਬੰਧੀ ਜਾਣਕਾਰੀ

ਕਾਂਗਰਸ ਨੂੰ ਛੱਡ ਭਾਜਪਾ ‘ਚ ਸ਼ਾਮਲ ਹੋਏ ਆਗੂ ਰਾਜਪਾਲ ਦੇ ਘਰ ਦੇ ਕੱਟ ਰਹੇ ਨੇ ਚੱਕਰ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਅਤੇ ਭਾਜਪਾ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿੱਲੋਂ, ਬਲਬੀਰ ਸਿੰਘ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ ਸਾਰੇ ਕਾਂਗਰਸ ਤੋਂ ਭਾਜਪਾ ਆਗੂ ਹੋਏ ਅੱਜ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਚੰਡੀਗੜ੍ਹ, 27 ਫਰਵਰੀ : ਐਚ.ਆਈ.ਵੀ./ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।