news

Jagga Chopra

Articles by this Author

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮਾਨ 
  • ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ 'ਤੇ ਅਧਾਰਤ ਹੋਵੇਗਾ
  • ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ
  • ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ਉਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਧੰਨਵਾਦ ਕੀਤਾ
  • ਉਦਯੋਗ ਨੂੰ ਹੁਲਾਰਾ ਦੇਣ
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ : ਭਗਵੰਤ ਮਾਨ

ਚੰਡੀਗੜ੍ਹ, 24 ਫ਼ਰਵਰੀ  : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਚਾਰਜਸ਼ੀਟ ਸੌਂਪ ਦਿੱਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦਾ

ਸਰਹਿੰਦ - ਰਾਜਪੁਰਾ ਨੈਸ਼ਨਲ ਹਾਈਵੇ 'ਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 2 ਭਰਾਵਾਂ ਸਮੇਤ 4 ਨੌਜਵਾਨਾਂ ਦੀ ਮੌਤ

ਰਾਜਪੁਰਾ, 24 ਫ਼ਰਵਰੀ : ਸਰਹਿੰਦ - ਰਾਜਪੁਰਾ ਨੈਸ਼ਨਲ ਹਾਈਵੇ 'ਤੇ ਰਾਧਾ ਸਵਾਮੀ ਸਤਿਸੰਗ ਭਵਨ ਦੇ ਸਾਹਮਣੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਾਰਨ 2 ਭਰਾਵਾਂ ਸਮੇਤ 4 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਝ ਦੋਸਤ 2 ਕਾਰਾਂ 'ਚ ਰਾਜਪੁਰਾ - ਸਰਹਿੰਦ ਰੋਡ 'ਤੇ ਬਸੰਤਪੁਰਾ ਨੇੜੇ ਸਥਿਤ ਇਕ ਹੋਟਲ 'ਚ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋ ਕੇ

ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਧਾਲੀਵਾਲ

ਚੰਡੀਗੜ੍ਹ, 24 ਫਰਵਰੀ :  ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਅੱਜ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ

ਅੰਮ੍ਰਿਤਪਾਲ ਸਿੰਘ ਦਾ ਸਾਥੀ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚੋਂ ਹੋਇਆ ਰਿਹਾਅ

ਅੰਮ੍ਰਿਤਸਰ, 24 ਫ਼ਰਵਰੀ : ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾ ’ਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ

ਕੋਟਕਪੂਰਾ ਗੋਲੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਬਣਾਇਆ ਦੋਸ਼ੀ, ਸਿਟ ਵੱਲੋਂ ਚਲਾਨ ਪੇਸ਼

ਚੰਡੀਗੜ੍ਹ, 24 ਫਰਵਰੀ : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਸਿਟ ਨੇ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਦੋਸ਼ੀ ਬਣਾਇਆ ਹੈ। ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਗ੍ਰਹਿ ਮੰਤਰੀ, ਦੋਵੇਂ ਪਿੰਡ

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਸਨਅਤਕਾਰਾਂ ਨੂੰ ਸੂਬੇ 'ਚ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ

ਐੱਸ.ਏ.ਐੱਸ. ਨਗਰ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਹੋਈ ਮੁਹਿੰਮ ਨੂੰ ਹੁਲਾਰਾ ਮਿਲ ਰਿਹਾ ਹੈ : ਡਾ.ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 23 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪੰਥਕ ਮੋਰਚੇ ਦੀ ਮੀਟਿੰਗ ਹੋਈ, ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਪੰਥ ਦੋ ਹੋਰ ਮੁੱਦਿਆ ਨੂੰ ਉੱਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਡਾ.ਦਲਜੀਤ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ 24 ਫਰਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ

ਸਰਕਾਰ ਜਾਣਬੁੱਝ ਕੇ ਰਜਬਾਹਿਆਂ ਨੂੰ ਕੰਕਰੀਟ ਨਾਲ ਪੂਰਾ ਪੱਕਾ ਕਰ ਰਹੀ ਹੈ ਤਾਂ ਕਿ ਪਾਣੀ ਧਰਤੀ ਵਿੱਚ ਜ਼ੀਰ ਨਾ ਸਕੇ  : ਕਮਾਲਪੁਰਾ

ਲੁਧਿਆਣਾ, 23 ਫਰਵਰੀ, (ਰਘਵੀਰ ਸਿੰਘ ਜੱਗਾ) : ਸਰਕਾਰ ਵੱਲੋਂ ਰਾਏਕੋਟ ਇਲਾਕੇ ਦੇ ਲਗਪਗ ਸਾਰੇ ਹੀ ਰਜਬਾਹੇ ਕੰਕਰੀਟ ਨਾਲ ਪੱਕੇ ਕੀਤੇ ਜਾ ਰਹੇ ਹਨ ਪਰ ਇਹ ਰਜਬਾਹੇ ਜਿੱਥੇ ਪਸ਼ੂਆਂ, ਕੁੱਤਿਆਂ ਜਾਂ ਮਨੁੱਖਾਂ ਦੀ ਮੌਤ ਦਾ ਖਤਰਾ ਹਨ,ਉੱਥੇ ਇਹ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਹੋਰ ਘਟਾਉਣ ਦੇ ਨਾਲ-ਨਾਲ ਸਾਇਡ ਤੇ ਖੜ੍ਹੇ ਦਰੱਖਤਾਂ ਨੂੰ ਸੁਕਾਉਣ ਦਾ ਵੀ ਨੁਕਸਾਨ ਕਰਨਗੇ।

ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਘਾ ਬੁਲੇਟ ਮੋਟਰਸਾਈਕਲ ਨਾਲ ਸਨਮਾਨਿਤ

ਲੁਧਿਆਣਾ,  23 ਫਰਵਰੀ, (ਰਘਵੀਰ ਸਿੰਘ ਜੱਗਾ) :  ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਬੀਤੇ ਦਿਨੀ ਕਰਵਾਏ ਗਏ 16ਵੇਂ ਸਲਾਨਾ ਪੇਂਡੂ ਖੇਡ ਮੇਲੇ ਦੌਰਾਨ ਕਲੱਬ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਘਾ (ਸਰਪੰਚ) ਨੂੰ ਬੁਲੇਟ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ