news

Jagga Chopra

Articles by this Author

ਕਾਮਰੇਡ ਦੀਪਾਂਕਰ ਭੱਟਾਚਾਰੀਆ ਮੁੜ ਚੁਣੇ ਗਏ ਲਿਬਰੇਸ਼ਨ ਦੇ ਜਨਰਲ ਸਕੱਤਰ

ਮਾਨਸਾ 21 ਫਰਵਰੀ : ਸੀਪੀਆਈ (ਐਮਐਲ) ਦਾ 11ਵਾਂ ਮਹਾਂ ਸੰਮੇਲਨ ਬੀਤੀ ਰਾਤ ਦੇਰ ਨਾਲ ਪਾਰਟੀ ਦੀ ਕੇਂਦਰੀ ਕਮੇਟੀ ਅਤੇ ਕੇਂਦਰੀ ਕੰਟਰੋਲ ਕਮਿਸ਼ਨ ਦੀ ਚੋਣ ਕਰਨ ਤੋਂ ਬਾਦ ਇਨਕਲਾਬੀ ਨਾਹਰਿਆਂ ਦੀ ਗੂੰਜ ਵਿੱਚ ਸੰਪਨ ਹੋਇਆ। ਡੈਲੀਗੇਟਾਂ ਨੇ ਗੁਪਤ ਵੋਟਿੰਗ ਰਾਹੀਂ 76 ਮੈਂਬਰੀ ਕੇਂਦਰੀ ਕਮੇਟੀ ਅਤੇ ਪੰਜ ਮੈਂਬਰੀ ਕੇਂਦਰੀ ਕੰਟਰੋਲ ਕਮਿਸ਼ਨ ਦੀ ਚੋਣ ਕੀਤੀ। ਮਹਾਂ ਸੰਮੇਲਨ ਵਿਚ ਦੇਸ਼

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ

ਚੰਡੀਗੜ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ .32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ 1 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

ਚੰਡੀਗੜ, 21 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ

ਤੁਰਕੀ-ਸੀਰੀਆ ‘ਚ ਫਿਰ ਆਇਆ ਭੂਚਾਲ, ਇਜ਼ਰਾਈਲ ਤੱਕ ਮਹਿਸੂਸ ਕੀਤੇ ਭੂਚਾਲ ਦੇ ਝਟਕੇ 

ਤੁਰਕੀ, 21 ਫਰਵਰੀ : ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਤਿੰਨ ਵੱਡੇ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 47 ਹਜ਼ਾਰ ਨੂੰ ਪਾਰ ਕਰ ਗਈ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਦੇ ਅਨੁਸਾਰ, ਦੋਵਾਂ ਦੇਸ਼ਾਂ ਵਿੱਚ 26 ਮਿਲੀਅਨ ਲੋਕਾਂ ਨੂੰ ਮਦਦ ਦੀ ਲੋੜ ਹੈ। ਹੁਣ ਤੁਰਕੀ ਅਤੇ ਸੀਰੀਆ ਵਿੱਚ 14 ਦਿਨਾਂ ਬਾਅਦ ਸੋਮਵਾਰ ਰਾਤ 8.04 ਵਜੇ ਇੱਕ ਵਾਰ ਫਿਰ ਭੂਚਾਲ ਦੇ

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਭਰ ਦੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ

ਚੰਡੀਗੜ੍ਹ, 21 ਫਰਵਰੀ : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools. gov.in/ school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ

ਮੈਕਸੀਕੋ ਵਿੱਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 17 ਪ੍ਰਵਾਸੀਆਂ ਦੀ ਮੌਤ, 13 ਗੰਭੀਰ ਜਖ਼ਮੀ

ਏਜੰਸੀ, ਮੈਕਸੀਕੋ ਸਿਟੀ : ਮੈਕਸੀਕੋ ਦੇ ਮੱਧ ਰਾਜ ਪੁਏਬਲਾ ਵਿੱਚ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 17 ਪ੍ਰਵਾਸੀਆਂ ਦੀ ਮੌਤ ਹੋ ਗਈ, ਜਦੋਂ ਕਿ 13 ਦੇ ਗੰਭੀਰ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਏਬਲਾ ਰਾਜ ਦੇ ਗ੍ਰਹਿ ਸਕੱਤਰ ਜੂਲੀਓ ਹੁਏਰਟਾ ਦੇ ਅਨੁਸਾਰ, ਮਰਨ ਵਾਲੇ ਸਾਰੇ ਪ੍ਰਵਾਸੀ ਸਨ, ਜਿਨ੍ਹਾਂ ਵਿੱਚ

ਸੰਯੁਕਤ ਰਾਸ਼ਟਰ ਨੇ ਪੋਸ਼ਣ ਅੰਦੋਲਨ ਨੂੰ ਵਧਾਉਣ ਲਈ ਇੰਡੋ-ਕੈਨੇਡੀਅਨ ਅਫਸ਼ਾਨ ਖਾਨ ਕੋਆਰਡੀਨੇਟਰ ਨਿਯੁਕਤ ਕੀਤਾ

ਨਿਊਯਾਰਕ, 21 ਫਰਵਰੀ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਭਾਰਤੀ-ਕੈਨੇਡੀਅਨ ਅਫ਼ਸ਼ਾਂ ਖਾਨ ਨੂੰ ਪੋਸ਼ਣ ਮੁਹਿੰਮ 'ਸਕੇਲਿੰਗ ਅੱਪ ਨਿਊਟ੍ਰੀਸ਼ਨ ਮੂਵਮੈਂਟ' ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਨਿਊਯਾਰਕ ਵਿੱਚ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਸਕੱਤਰ-ਜਨਰਲ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ 'ਸਕੇਲਿੰਗ ਅੱਪ

ਕੇਂਦਰ ਸਰਕਾਰ ਕਠਪੁਤਲੀਆਂ ਏਜੰਸੀਆਂ ਦਾ ਡਰ ਦਿਖਾ ਕੇ ਦੇਸ਼ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 21 ਫਰਵਰੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਕਠਪੁਤਲੀਆਂ ਏਜੰਸੀਆਂ ਦਾ ਡਰ ਦਿਖਾ ਕੇ ਦੇਸ਼ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਇਸ ਕਾਰਵਾਈ ਸਬੰਧੀ ਟਵੀਟ ਕਰਦਿਆਂ

2011 ‘ਚ ਅਮਰੀਕਾ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਵਲਾਦੀਮੀਰ ਪੁਤਿਨ ਵਲੋਂ ਸਸਪੈਂਡ ਕਰਨ ਦਾ ਐਲਾਨ

ਰੂਸ, 21 ਫਰਵਰੀ : ਰੂਸ-ਯੂਕਰੇਨ ਯੁੱਧ ਨੂੰ 24 ਫਰਵਰੀ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ। ਇਸ ਤੋਂ ਠੀਕ 3 ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਪੁਤਿਨ ਨੇ ਕਿਹਾ ਕਿ ਰੂਸ ਨੇ ਸ਼ੁਰੂ ਵਿਚ ਯੁੱਧ ਤੋਂ ਬਚਣ ਲਈ ਕਈ ਕੂਟਨੀਤਕ ਯਤਨ ਕੀਤੇ ਪਰ ਨਾਟੋ ਅਤੇ ਅਮਰੀਕਾ ਨੇ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਅਸੀਂ ਅਜੇ

ਪੰਜਾਬ ਵਿਧਾਨ ਸਭਾ ‘ਚ ਨੇੜ ਭਵਿੱਖ ‘ਚ ਵਿਦਿਆਰਥੀਆਂ ਲਈ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ: ਸਪੀਕਰ ਸੰਧਵਾਂ

ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਵਿੱਚ ਨੇੜ ਭਵਿੱਖ ਵਿੱਚ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਨੂੰ ਦੂਰ ਕੀਤਾ ਜਾ ਸਕੇ। ਸਰਕਾਰੀ ਹਾਈ ਸਕੂਲ ਡੋਡ, ਜ਼ਿਲ੍ਹਾ ਫ਼ਰੀਦਕੋਟ ਤੋਂ ਪੰਜਾਬ ਵਿਧਾਨ ਸਭਾ ਵੇਖਣ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸ