news

Jagga Chopra

Articles by this Author

ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਬਾਰੇ ਸਵਾਲ ਕਰਨ ਤੋਂ ਪਹਿਲਾਂ ਕੇਂਦਰ ਵੱਲੋਂ ਰਾਜਪਾਲ ਦੀ ਨਿਯੁਕਤੀ ਲਈ ਅਪਣਾਈ ਜਾਂਦੀ ਯੋਗਤਾ ਬਾਰੇ ਚਾਨਣਾ ਪਾਓ : ਮੁੱਖ ਮੰਤਰੀ 
  • ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਪੱਤਰ
  • ਮੈਂ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਾਂ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ

ਰਾਜ ਸਰਕਾਰ ਦੇ ਮਾਮਲਿਆਂ 'ਚ ਦਖਲ ਦੇਣ ਦੀ ਰਾਜਪਾਲ ਦੀ ਆਪ' ਵੱਲੋਂ ਆਲੋਚਨਾ 
  • ਅਹੁਦਿਆਂ ਦੀ ਮਰਿਆਦਾ ਕਾਇਮ ਨਹੀਂ ਰੱਖ ਰਹੇ ਰਾਜਪਾਲ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 14 ਫਰਵਰੀ : ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। 'ਆਪ' ਆਗੂਆਂ ਨੇ ਉਨ੍ਹਾਂ

ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਅੜਿੱਕੇ ਡਾਹ ਰਹੇ ਹਨ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ

ਡਕੌਂਦਾ ਗਰੁੱਪ ਵੱਲੋਂ ਬੁਲਾਈ ਜਨਰਲ ਕੌਂਸਲ ਨੇ ਬੁਰਜਗਿੱਲ, ਜਗਮੋਹਨ ਅਤੇ ਗੁਰਮੀਤ ਭੱਟੀਵਾਲ ਨੂੰ ਜਥੇਬੰਦੀ ‘ਚੋਂ ਕੱਢਿਆ, ਮਨਜੀਤ ਧਨੇੇਰ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ 

ਬਠਿੰਡਾ: 14 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਜਨਰਲ ਕੌਂਸਲ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਵਿਖੇ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਬਲਵੰਤ ਸਿੰਘ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਸੂਬਾ ਕਮੇਟੀ ਮੈਂਬਰਾਂ ਅਧਾਰਤ ਜਨਰਲ ਕੌਂਸਲ ਵਿੱਚੋਂ ਚੁਣੀ ਗਈ ਪ੍ਰਜੀਡੀਅਮ ਦੀ ਅਗਵਾਈ ਹੇਠ ਹੋਈ। ਜਨਰਲ ਕੌਂਸਲ ਦੀ ਸ਼ੁਰੂਆਤ

ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਲਏ ਗੈਰ ਸੰਵਿਧਾਨਕ ਫੈਸਲਿਆਂ ਦੀ ਉਚ ਪੱਧਰੀ ਨਿਆਂਇਕ ਜਾਂਚ ਮੰਗੀ

ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਏ ਗੈਰ ਸੰਵਿਧਾਨਕ ਫੈਸਲਿਆਂ ਦੀ ਉਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਸੰਵਿਧਾਨਕ ਵਿਵਸਥਾ ਢਹਿ ਢੇਰੀ  ਹੋ ਗਈ ਹੈ ਜਿਸ ਕਾਰਨ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ

ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਪੁਲਿਸ ਨੂੰ ਅਲਰਟ ਜਾਰੀ, ਪੰਜਾਬ 'ਚ ਅੱਤਵਾਦੀ ਹਮਲੇ ਦਾ ਖ਼ਤਰਾ

ਚੰਡੀਗੜ੍ਹ, 13 ਫਰਵਰੀ : ਪੰਜਾਬ ਪੁਲਿਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ ਜਿਸ ਦੇ ਬਾਅਦ ਸਾਵਧਾਨੀ ਵਰਤਦਿਆਂ ਦੂਜੇ ਸੂਬਿਆਂ ਤੋਂ ਪੰਜਾਬ ਵੱਲ ਆਉਣ ਵਾਲੇ ਰਸਤਿਆਂ ‘ਤੇ ਨਾਕਿਆਂ ਨੂੰ ਵਧਾ ਦਿੱਤਾ ਗਿਆ ਹੈ। ਇੰਨਾ ਹੀ ਨਹੀਂ, ਰਸਤਿਆਂ ‘ਤੇ ਸ਼ੱਕੀ ਗੱਡੀਆਂ ਦੀ ਚੈਕਿੰਗ ਨੂੰ ਵੀ ਵਧਾਇਆ ਗਿਆ ਹੈ। ਖੁਫੀਆ ਏਜੰਸੀਆਂ ਨੇ ਟਾਰਗੈੱਟ ਕਿਲਿੰਗ ਦੀ ਸ਼ੰਕਾ ਜ਼ਾਹਿਰ ਕੀਤੀ ਹੈ।

ਪਾਕਿਸਤਾਨ ਭਾਵੇਂ ਸਾਡਾ ਦੁਸ਼ਮਣ ਹੈ, ਪਰ ਸਾਨੂੰ ਦੁਸ਼ਮਣੀ ਇੱਕ ਪਾਸੇ ਰੱਖ ਕੇ ਉਸ ਦੀ ਇਸ ਸੰਕਟ ਵਿੱਚ ਮੱਦਦ ਕਰਨੀ ਚਾਹੀਦੀ ਹੈ : ਜਾਖੜ

ਨਵੀਂ ਦਿੱਲੀ, 13 ਫਰਵਰੀ : ਸਾਬਕਾ ਸਾਂਸਦ ਸੁਨੀਲ ਜਾਖੜ ਨੇ ਪਾਕਿਸਤਾਨ ਦੇ ਹੱਕ ਵਿਚ ਵੱਡਾ ਬਿਆਨ ਦਿੱਤਾ ਹੈ। ਸੁਨੀਲ ਜਾਖੜ ਨੇ ਟਵੀਟ ਜਾਰੀ ਕਰਕੇ ਕਿਹਾ ਹੈ ਕਿ ਸਾਰਿਆਂ ਨੂੰ ਪਤਾ ਹੈ ਕਿ ਪਾਕਿਸਤਾਨ ਵਿਚ ਲੱਖਾਂ ਲੋਕਾਂ ਨੂੰ ਭੋਜਨ ਦੀ ਕਮੀ ਹੈ ਅਸਲ ਵਿਚ ਦੀਵਾਲੀਆ ਹੋ ਚੁੱਕੇ ਪਾਕਿਸਤਾਨ ਨੂੰ ਮਦਦ ਦੀ ਸਖਤ ਲੋੜ ਹੈ। ਬੇਸ਼ੱਕ ਪਾਕਿਸਤਾਨ ਸਾਡਾ ਬਹੁਤ ਹੀ ਕੱਟੜ ਦੁਸ਼ਮਣ ਹੈ ਪਰ ਉਸ

ਗਾਇਕ ਜੈਜ਼ੀ ਬੀ ਦੇ ਬੀ-ਟਾਊਨ 'ਚ 30 ਸਾਲ ਪੂਰੇ, ਕਈ ਹਸਤੀਆਂ ਨੇ ਦਿੱਤੀ ਮੁਬਾਰਕਵਾਦ

ਚੰਡੀਗੜ੍ਹ, 13 ਫਰਵਰੀ : “ਕਰਾਊਨ ਪ੍ਰਿੰਸ ਆਫ ਭੰਗੜਾ” ਵਜੋਂ ਜਾਣੇ ਜਾਂਦੇ ਜੈਜ਼ੀ ਬੀ ਨੇ ਹਾਲ ਹੀ ਵਿੱਚ ਬੀ-ਟਾਊਨ ਵਿੱਚ ਆਪਣੇ 30 ਸਾਲਾਂ ਦੇ ਸ਼ਾਨਦਾਰ ਸੰਗੀਤਕ ਕਰੀਅਰ ਦਾ ਜਸ਼ਨ ਮਨਾਇਆ। ਜੈਜ਼ੀ ਬੀ ਦੀ ਸਫਲਤਾ ਦੀ ਪਾਰਟੀ ਬਹੁਤ ਸ਼ਾਨਦਾਰ ਸੀ, ਜਿਸ ਵਿੱਚ ਗਾਇਕ ਲਈ ਬਹੁਤ ਸਾਰਾ ਪਿਆਰ ਸਾਫ ਝਲਕਦਾ ਸੀ। ਪਾਲੀਵੁੱਡ, ਬਾਲੀਵੁੱਡ, ਟੈਲੀਵਿਜ਼ਨ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿਚ ਖਰੀਦਿਆ 

ਮੁੰਬਈ, 13 ਫਰਵਰੀ : ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ 11 ਹੋਰ ਕ੍ਰਿਕਟਰਾਂ ਨੇ ਮਹਿਲਾ ਪ੍ਰੀਮੀਅਰ ਲੀਗ ਦੀ ਨੀਲਾਮੀ ਸੂਚੀ ਵਿਚ ਜਗ੍ਹਾ ਬਣਾਈ ਹੈ। ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿਚ ਖਰੀਦਿਆ ਹੈ। ਉਸ ਦਾ ਬੇਸ ਪ੍ਰਾਈਜ 50 ਲੱਖ ਰੱਖਿਆ ਗਿਆ ਸੀ। ਆਲਰਾਊਂਡਰ ਹਰਮਨ ਤੋਂ ਇਲਾਵਾ ਵਿਕਟ ਕੀਪਰ

ਸੰਸਦ ਵਿਚ ਅਡਾਨੀ ‘ਤੇ ਮੈਂ ਕੁਝ ਗਲਤ ਨਹੀਂ ਬੋਲਿਆ, ਚਾਹੇ ਤਾਂ ਲੋਕ ਗੂਗਲ ਕਰ ਸਕਦੇ ਹਨ : ਰਾਹੁਲ ਗਾਂਧੀ 

ਨਵੀਂ ਦਿੱਲੀ, 13 ਫਰਵਰੀ : ਲੋਕ ਸਭਾ ਵਿਚ ਗੌਤਮ ਅਡਾਨੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ, ਵਿਵਾਦ ਭਖਦਾ ਜਾ ਰਿਹਾ ਹੈ। ਰਾਹੁਲ ਨੂੰ ਲੋਕ ਸਭਾ ਵੱਲੋਂ ਨੋਟਿਸ ਵੀ ਦਿੱਤਾ ਜਾ ਚੁੱਕਾ ਹੈ। ਹੁਣ ਇਸ ਨੋਟਿਸ ‘ਤੇ ਰਾਹੁਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿਚ ਕੁਝ ਵੀ ਗਲਤ