news

Jagga Chopra

Articles by this Author

​​​​​​​ਪਟਿਆਲਾ 'ਚ ਚੱਲਦਾ ਸੀ ਜਾਅਲੀ ਕਰੰਸੀ ਦਾ ਕਾਰੋਬਾਰ; ਪੁਲਿਸ ਨੇ ਕੀਤਾ ਪਰਦਾਫ਼ਾਸ਼

ਪਟਿਆਲਾ, 6 ਫਰਵਰੀ : ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ (ਆਈ.ਪੀ.ਐਸ) ਨੇ ਦੱਸਿਆ ਕਿ ਡੀ.ਐਸ.ਪੀ ਸੰਜੀਵ ਸਿੰਗਲਾ ਸਿਟੀ-1, ਇੰਸਪੈਕਟਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ, ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਵੱਲੋ ਜਾਅਲੀ ਕਰੰਸੀ ਛਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਮੁਕੱਦਮਾ ਨੰਬਰ

ਪਿੰਡ ਹਮੀਦੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ।

ਮਹਿਲ ਕਲਾਂ 06 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਹਮੀਦੀ ਵਿਖੇ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਪਾਵਨ ਫੁਲਵਾੜੀ ਪਿੰਡ ਹਮੀਦੀ ਬਰਨਾਲਾ ਵੱਲੋਂ ਗੁਰੂ ਰਵਿਦਾਸ ਜੀ ਦਾ 646ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਸਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ

ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਵੱਲੋਂ ਦੇਸ਼ ਭਰ ਵਿੱਚ ਲਗਭਗ 74 ਦਵਾਈਆਂ ਦੀਆਂ ਕੀਮਤਾਂ ਵਿੱਚ ਸੋਧ

ਨਵੀਂ ਦਿੱਲੀ, 06 ਫਰਵਰੀ : ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਵੱਲੋਂ ਦੇਸ਼ ਭਰ ਵਿੱਚ ਲਗਭਗ 74 ਦਵਾਈਆਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ। 56 ਦਵਾਈਆਂ ਦੀਆਂ ਵੱਧ ਤੋਂ ਵੱਧ ਕੀਮਤਾਂ ਅਤੇ 18 ਦਵਾਈਆਂ ਦੀਆਂ ਪ੍ਰਚੂਨ ਕੀਮਤਾਂ (MRP) ਤੈਅ ਕੀਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ NPPA ਦੇ ਡਿਪਟੀ

ਸਰਕਾਰ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਸੰਸਦ ਵਿਚ ਅਡਾਨੀ ਮੁੱਦੇ ‘ਤੇ ਕੋਈ ਚਰਚਾ ਨਾ ਹੋਵੇ, ਮੈਂ ਚਾਹੁੰਦਾ ਹਾਂ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇ : ਰਾਹੁਲ ਗਾਂਧੀ

ਨਵੀਂ ਦਿੱਲੀ, 06 ਫਰਵਰੀ : ਅਡਾਨੀ ਗਰੁੱਪ ਖਿਲਾਫ ਲੱਗੇ ਧੋਖਾਦੇਹੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ‘ਤੇ ਹਮਲਾ ਬੋਲ ਰਹੀ ਹੈ। ਇਸ ਮੁੱਦੇ ‘ਤੇ ਸੰਸਦ ਦੇ ਦੋਵੇਂ ਸਦਨਾਂ ਵਿਚ ਵੀ ਹੰਗਾਮਾ ਹੋਇਆ ਜਿਸ ਦੇ ਬਾਅਦ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ

ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ : ਹਰਸਿਮਰਤ ਕੌਰ ਬਾਦਲ 

ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ। ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ

ਚੰਡੀਗੜ੍ਹ, 06 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ

ਸਾਬਕਾ ਮੰਤਰੀ ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ

ਚੰਡੀਗੜ੍ਹ 06 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ

ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਕੀਤਾ ਜਾ ਰਿਹਾ ਜਾਗਰੂਕ

ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਵੱਖ ਵੱਖ ਬਿਮਾਰੀਆਂ ਸਬੰਧੀ ਜ਼ਿਲ੍ਹਾ ਮਾਸ ਮੀਡੀਆ ਟੀਮ ਵਲੋ ਸਮੇਂ ਸਿਰ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਆਈ ਟੀ ਆਈ ਕਾਲਜ ਲੜਕੀਆਂ ਰਿਸ਼ੀ ਨਗਰ ਵਿਖੇ ਕੋਰੋਨਾ ਅਤੇ ਹੋਰ ਬਿਮਾਰੀਆਂ ਸਬੰਧੀ

ਇਸ਼ਮੀਤ ਅਕੈਡਮੀ 'ਚ ਅੰਗਹੀਣ ਵਿਦਿਆਰਥੀਆਂ ਨੂੰ ਵਿਖਾਈ ਕ੍ਰਿਕਟ ਵਿਸ਼ਵ ਕੱਪ 'ਤੇ ਆਧਾਰਤ ਫਿਲਮ '83'

ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਨੇਤਰਹੀਣਾਂ ਲਈ ਸਰਕਾਰੀ ਸੰਸਥਾ, ਜਮਾਲਪੁਰ, ਲੁਧਿਆਣਾ ਅਤੇ ਵੋਕੇਸਨਲ ਰੀਹੇਬਲੀਟੇਸ਼ਨ ਸੈਂਟਰ ਫਾਰ ਬਲਾਈਂਡ, ਹੇਬੋਵਾਲ, ਲੁਧਿਆਣਾ ਦੇ ਨੇਤਰਹੀਣ ਅਤੇ ਅੰਗਹੀਣ ਵਿਦਿਆਰਥੀਆਂ ਨੂੰ ਹਰ ਪ੍ਰਸਿਥਿਤੀ ਵਿੱਚ ਆਪਣੇ ਮਨੋਬਲ ਨੂੰ ਪ੍ਰਬਲ ਰੱਖਣ ਲਈ ਉਤਸ਼ਾਹਿਤ ਕਰਨ ਦੇ ਉਪਰਾਲੇ ਵਜੋਂ ਇਸ਼ਮੀਤ ਅਕਾਦਮੀ, ਲੁਧਿਆਣਾ ਵਿਖੇ ਸਾਬਕਾ ਕ੍ਰਿਕੇਟਰ ਸ੍ਰੀ

ਸਫਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਨਗਰ ਕੌਂਸਲ ਜਗਰਾਉਂ ਵੱਲੋਂਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੀ ਖੁਸ਼ੀ ਵਿਚ ਲੰਗਰ ਲਗਾਇਆ 

ਜਗਰਾਉਂ 06 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਉਂ ਵੱਲੋਂ ਜਿਲਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਦਾਲ ਫੁਲਕਾ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਮਾਨਯੋਗ ਪ੍ਰਧਾਨ ਜਤਿੰਦਰ ਪਾਲ ਸਿੰਘ ਰਾਣਾ ਜੀ ਅਤੇ ਕਾਰਜ