news

Jagga Chopra

Articles by this Author

ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ : ਪ੍ਰੋ ਬਡੂੰਗਰ

ਪਟਿਆਲਾ, 10 ਜਨਵਰੀ : ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਨੇ

ਮੁੱਖ ਮੰਤਰੀ ਵੱਲੋਂ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਹਾਲੀ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ

ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਸ੍ਰੀ ਅੰਮ੍ਰਿਤਸਰ ਸਾਹਿਬ, 10 ਜਨਵਰੀ : ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਯਾਤਰਾ ਦੇ ਪ੍ਰੋਗਰਾ ’ਚ ਕੁੱਝ ਬਦਲਾਅ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਰਾਹੁਲ ਗਾਂਧੀ ਦੇ ਸਿਰ ਤੇ ਕੇਸਰੀ ਦਸਤਾਰ ਸਜਾਈ ਹੋਈ ਸੀ, ਉਨ੍ਹਾਂ ਨਾਲ ਪੰਜਾਬ ਪ੍ਰਦੇਸ਼

ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਕੀਤਾ ਨਿਯੁਕਤ

ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ

ਸੀ.ਬੀ.ਜੀ. ਪ੍ਰਾਜੈਕਟਾਂ ਵਿੱਚ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਹੋਵੇਗੀ ਵਰਤੋਂ: ਅਮਨ ਅਰੋੜਾ
  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਕੀਤੀ ਪ੍ਰਧਾਨਗੀ ਅਤੇ ਪ੍ਰਾਜੈਕਟ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ
  • ਪੇਡਾ ਦੁਆਰਾ ਅਲਾਟ ਕੀਤੇ 43 ਸੀ.ਬੀ.ਜੀ. ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ

ਚੰਡੀਗੜ

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਦੀ ਕਰਜਾ ਸਮਰੱਥਾ : ਵਿੱਤ ਮੰਤਰੀ ਚੀਮਾ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ। ਨਾਬਾਰਡ ਦੇ 'ਸਟੇਟ ਕ੍ਰੈਡਿਟ ਸੈਮੀਨਾਰ 2023-24' ਨੂੰ ਸੰਬੋਧਨ ਕਰਨ ਦੌਰਾਨ ਇਹ

ਗਾਂਧੀ ਪਰਿਵਾਰ ਦਾ ਪੰਜਾਬ ਨੂੰ ਹਮੇਸ਼ਾਂ ਤੋੜਨ ਦਾ ਇਤਿਹਾਸ਼ ਰਿਹਾ ਹੈ : ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ : ਗਾਂਧੀ ਪਰਿਵਾਰ ਦਾ ਪੰਜਾਬ ਨੂੰ ਹਮੇਸ਼ਾਂ ਤੋੜਨ ਦਾ ਇਤਿਹਾਸ਼ ਰਿਹਾ ਹੈ, ਤੇ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕਰ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਟਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੁਕਸਾਨ ਪੰਜਾਬ ਦਾ ਗਾਂਧੀ ਪਰਿਵਾਰ ਨੇ

ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣਗੇ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਨੇ ਆਪਣਾ ਆਹੁਦਾ ਸੰਭਾਲਿਆ, ਹਰਪਾਲ ਚੀਮਾ, ਡਾ. ਬਲਜੀਤ ਕੌਰ, ਕੁਲਦੀਪ ਧਾਲੀਵਾਲ, ਹਰਜੋਤ ਬੈਸ, ਅਮਨ ਅਰੋੜਾ, ਜੌੜੇਮਾਜਰਾ ਸਮੇਤ ਕਈ ਵਿਧਾਇਕ ਹੋਏ ਹਾਜ਼ਰ।

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ

ਪੰਜਾਬ ਸਰਕਾਰ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ : ਮੰਤਰੀ ਜਿੰਪਾ

ਚੰਡੀਗੜ੍ਹ, 10 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿੱਥੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੈ। ਮੁੱਖ ਮੰਤਰੀ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਹਨਾਂ ਦੀਆਂ ਬਰੂਹਾਂ ‘ਤੇ

ਹਾਈਕੋਰਟ ਨੇ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ: 10 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਆਈਏਐਸ ਅਧਿਕਾਰੀ ਨੀਲਿਮਾ ਤੋਂ ਇਲਾਵਾ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ