news

Jagga Chopra

Articles by this Author

ਆਂਗਣਵਾੜੀ ਸੈਂਟਰਾਂ 'ਚ ਮਾਰਕਫੈੱਡ ਕਰੇਗਾ ਰਾਸ਼ਨ ਸਪਲਾਈ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 10 ਜਨਵਰੀ : ਸੂਬੇ ਦੇ ਆਂਗਨਵਾੜੀ ਕੇਂਦਰਾਂ ਦੇ 11 ਲੱਖ ਲਾਭਪਾਤਰੀਆਂ ਨੂੰ ਮਿਆਰੀ, ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਲੀਹੋਂ ਹਟਵੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਸੁੱਕੇ ਰਾਸ਼ਨ ਦੀ ਸਪਲਾਈ ਲਈ ਸਮਾਜਿਕ ਸੁਰੱਖਿਆ, ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਅਤੇ ਮਾਰਕਫੈੱਡ ਦਰਮਿਆਨ ਸਮਝੌਤਾ ਸਹੀਬੱਧ ਕੀਤਾ। ਇਸ

ਪੰਜਾਬ ਵਿੱਚ ਗੈਗਸਟਾਰਾਂ, ਗੁੰਡਿਆਂ, ਦੇਸ਼ ਧ੍ਰੋਹੀ ਤਾਕਤਾਂ ਦਾ ਦਬਦਬਾ ਦਿਨੋ ਦਿਨ ਵਧ ਰਿਹਾ ਹੈ : ਅਸ਼ਵਨੀ ਸ਼ਰਮਾ

ਮੋਹਾਲੀ, 10 ਜਨਵਰੀ : ਅੱਜ ਮੋਹਾਲੀ ਬੀ.ਜੇ ਪੀ. ਦੇ ਨਵਾਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਨੂੰ “ਵਿਧੀਵਤ ਜਿਮੇਵਾਰੀ ਸੌਂਪਣ “ ਦੇ ਪ੍ਰੋਗਰਾਮ ਵਿੱਚ ਮੋਹਾਲੀ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ। ਇੱਥੇ ਪਹੁੰਚਣ ਤੇ ਭਾਜਪਾ ਮੋਹਾਲੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਤੇ ਸਮੁੱਚੀ ਜਿਲਾ ਲੀਡਰਸ਼ਿਪ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ

11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 10 ਜਨਵਰੀ : ਪੰਜਾਬ 'ਚ ਮੰਗਲਵਾਰ ਤੋਂ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਢ ਹੀ ਵਧੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ

ਭਾਰਤ ਜੋੜੋ ਯਾਤਰਾ 11 ਜਨਵਰੀ ਤੋਂ ਪੰਜਾਬ ਵਿੱਚ ਹੋਵੇਗੀ ਸ਼ੁਰੂ

ਰਾਜਪੁਰਾ, 10 ਜਨਵਰੀ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਭਲਕੇ 11 ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗੀ। ਹਾਲਾਂਕਿ ਇਹ ਯਾਤਰਾ ਅੱਜ 10 ਜਨਵਰੀ ਨੂੰ ਹਰਿਆਣਾ ਤੋਂ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਵੇਗੀ ਅਤੇ ਰਾਤ ਦਾ ਠਹਿਰਾਅ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਵੇਗਾ।ਬੀਤੇ ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਸੂਬੇ ਵਿੱਚ ਭਾਰਤ ਜੋੜੋ ਯਾਤਰਾ ਦਾ ਪ੍ਰੋਗਰਾਮ ਜਾਰੀ

ਮਿਸ਼ਨ 100% ਗਿਵ ਯੁਅਰ ਬੈਸਟ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਪ੍ਰਿੰਟਡ ਮੈਟੀਰੀਅਲ ਮੁਹੱਈਆ ਕਰਵਾਉਣ ਲਈ ਗ੍ਰਾਂਟ ਜਾਰੀ : ਮੰਤਰੀ ਬੈਂਸ

ਚੰਡੀਗੜ੍ਹ, 10 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੁਹਿੰਮ “ਮਿਸ਼ਨ 100% ਗਿਵ ਯੁਅਰ ਬੈਸਟ” ਰਾਹੀਂ ਸਰਵੋਤਮ ਨਤੀਜੇ ਹਾਸਲ ਕਰਨ ਲਈ ਰਾਜ ਦੇ ਸਮੂਹ ਸਕੂਲਾਂ ਵਿੱਚ ਅੱਠਵੀਂ ਅਤੇ ਦਸਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਫੋਟੋਸਟੇਟ ਅਤੇ

ਰਾਕੇਸ਼ ਟਿਕੈਤ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ, ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲ

ਅੰਬਾਲਾ, 09 ਜਨਵਰੀ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਸਮੇਤ ਕਿਸਾਨਾਂ ਦੇ ਇਕ ਵਫ਼ਦ ਨੇ ਸੋਮਵਾਰ ਨੂੰ ਹਰਿਆਣਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ, “ਅੱਜ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ

ਇੰਦੌਰ ਵਿੱਚ 17ਵੇਂ ਪਰਵਾਸੀ ਭਾਰਤੀ ਦਿਵਸ ਸੰਮੇਲਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸੰਬੋਧਨ, ਜੀ-20 ਦੀ ਪ੍ਰਧਾਨਗੀ ਦਾ ਵੀ ਕੀਤਾ ਜ਼ਿਕਰ

ਇੰਦੌਰ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਦੌਰ ਵਿੱਚ 17ਵੇਂ ਪਰਵਾਸੀ ਭਾਰਤੀ ਦਿਵਸ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਨਫਰੰਸ ਵਿੱਚ ਭਾਰਤ ਦੇ ਵਿਕਾਸ ਕਾਰਜਾਂ ਬਾਰੇ ਗੱਲ ਕੀਤੀ। ਪੀਐਮ ਮੋਦੀ ਨੇ ਕਾਨਫਰੰਸ ਦੌਰਾਨ ਜੀ-20 ਦੀ ਪ੍ਰਧਾਨਗੀ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਾਲ ਭਾਰਤ ਵਿਸ਼ਵ ਦੇ ਜੀ-20 ਸਮੂਹ ਦੀ ਪ੍ਰਧਾਨਗੀ ਵੀ

ਸਾਂਝੇ ਪਰਿਵਾਰਕ ਢਾਂਚਿਆਂ ਦਾ ਟੁੱਟਣਾ ਸਮਾਜਕ ਵਿਕਾਸ ਨੂੰ ਨਿਘਾਰ ਵੱਲ ਧੱਕ ਰਿਹਾ ਹੈ : ਗੁਰਪ੍ਰੀਤ ਸਿੰਘ ਤੂਰ

ਲੁਧਿਆਣਾ, 9 ਜਨਵਰੀ : ਉੱਘੇ ਪੰਜਾਬੀ ਲੇਖਕ ਤੇ ਸੇਵਾ ਮੁਕਤ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਪੰਜਾਬੀ ਭਵਨ ਲੁਧਿਆਣਾ ਵਿਖੇ ਕਿਹਾ ਹੈ ਕਿ ਸਾਂਝੇ ਪਰਿਵਾਰਕ ਢਾਂਚੇ ਦਾ ਟੁੱਟਣਾ ਸਮਾਜਿਕ ਵਿਕਾਸ ਨੂੰ ਨਿਘਾਰ ਵੱਲ ਤੋਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੁਰਮ, ਨਸ਼ਾਖ਼ੋਰੀ, ਵਿਹਲੜ ਸੱਭਿਆਚਾਰ, ਖੇਡਾਂ ਤੇ ਸਾਹਿੱਤ ਵੱਲ ਬੇਰੁਖ਼ੀ, ਬੇਗਾਨਗੀ ਦਾ ਅਹਿਸਾਸ ਵਧਣ ਦਾ ਕਾਰਨ ਇਹੀ

ਆਨੰਦਪੁਰ ਸਾਹਿਬ ਇਲਾਕੇ ਦੇ ਲੋਕ ਗੀਤ ਰਣਜੂਝਣੇ ਦਾ ਸੰਗ੍ਰਹਿ ਪੰਜਾਬੀ ਲੋਕ ਵਿਰਾਸਤ ਅਕਾਦਮੀ ਨੂੰ ਭੇਂਟ

ਲੁਧਿਆਣਾ, 9 ਜਨਵਰੀ : ਪੁਆਧ ਇਲਾਕੇ ਦੀ ਤਹਿਸੀਲ ਆਨੰਦਪੁਰ ਸਾਹਿਬ ਦੇ ਇਲਾਕੇ ਦੇ ਲੋਕ ਗੀਤ ਪੁਸਤਕ ਪ੍ਰਸਿੱਧ ਖੋਜੀ ਵਿਦਵਾਨ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰ ਡਾਃਸੁਨੀਤਾ ਰਾਣੀ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਭੇਂਟ ਕੀਤੀ। ਪੁਆਧ ਖਿੱਤੇ ਦੇ ਲੋਕ ਗੀਤਾਂ ਨਾਲ ਭਰਪੂਰ ਇਸ ਪੁਸਤਕ

ਕਿਰਨਜੋਤ ਕੌਰ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਐਸ ਆਰ ਕਲੇਰ ਨੇ ਕੀਤਾ ਦੁੱਖ ਸਾਝਾ

ਜਗਰਾਉ 9 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਕੁਝ ਦਿਨ ਪਹਿਲਾ ਹਾਂਗਕਾਂਗ ਵਿਖੇ ਬੁਹ ਮੰਜਲੀ ਇਮਾਰਤ ਤੇ ਕੰਮ ਕਰ ਰਹੀ ਪਿੰਡ ਭੰਮੀਪੁਰਾ ਕਲਾਂ ਦੀ ਕਿਰਨਜੋਤ ਕੌਰ ਦਾ ਪੈਰ ਖਿਸ਼ਕਣ ਨਾਲ ਮੌਤ ਹੋ ਗਈ ਸੀ।ਇਸ ਬੇਵਖਤੀ ਮੌਤ ਤੇ ਅੱਜ ਮ੍ਰਿਤਕ ਕਿਰਨਜੋਤ ਕੌਰ ਦੇ ਪਿਤਾ ਜਸਵੰਤ ਸਿੰਘ ਅਤੇ ਮਾਤਾ ਜਸਵੀਰ ਕੌਰ ਨਾਲ ਵਿਧਾਨ ਸਭਾ ਹਲਕਾ ਜਗਰਾਉ ਦੇ ਸਾਬਕਾ ਵਿਧਾਇਕ ਐਸ ਆਰ ਕਲੇਰ ਨੇ ਦੁੱਖ