news

Jagga Chopra

Articles by this Author

ਪਿੰਡ ਹਮੀਦੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਮਹਿਲ ਕਲਾਂ 03 ਜਨਵਰੀ (ਗੁਰਸੇਵਕ ਸਹੋਤਾ) : ਪਿੰਡ ਹਮੀਦੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ  ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਗੰਧਲਾ ਕਰਕੇ ਕੋਪਰੇਟ ਘਰਾਣਿਆਂ ਨੂੰ ਵੇਚਣ ਦੀ ਦਿੱਤੀ ਜਾ ਰਹੀ ਖੁੱਲ : ਕਿਸਾਨ ਆਗੂ

ਪਿੰਡ ਦੀਵਾਨਾ ਸੱਦੋਵਾਲ ਅਤੇ ਪੰਡੋਰੀ ਵਿਖੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ            

ਮਹਿਲ ਕਲਾਂ, 3 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਸੰਯੁਕਤ ਮੋਰਚੇ ਦੇ ਸੱਦੇ ਉਪਰ ਜ਼ੀਰਾ ਵਿਖੇ ਚੱਲ ਰਹੇ ਪੱਕੇ

ਦੁਕਾਨਦਾਰ ਯੂਨੀਅਨ ਮਹਿਲ ਕਲਾਂ ਵੱਲੋਂ ਧਾਰਮਿਕ ਸਮਾਗਮ ਕਰਵਾਇਆ।
ਮਹਿਲ ਕਲਾਂ, 3 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਦੁਕਾਨਦਾਰ ਯੂਨੀਅਨ ਮਹਿਲ ਕਲਾਂ ਵਲੋਂ ਨਵੇਂ ਵਰ੍ਹੇ 2023 ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੂਹ ਦੁਕਾਨਦਾਰਾਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਗਗਨਦੀਪ ਸਿੰਘ ਸਰਾਂ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ
ਆਸਟ੍ਰੇਲੀਆ ’ਚ ਦੋ ਹੈਲੀਕਾਪਟਰ ਆਪਸ ’ਚ ਟਕਰਾਏ, 4 ਦੀ ਮੌਤ, ਕਈ ਜਖ਼ਮੀ

ਮੈਲਬੌਰਨ : ਸੋਮਵਾਰ ਦੁਪਹਿਰ ਨੂੰ ਇੱਕ ਆਸਟ੍ਰੇਲੀਆਈ ਸੈਰ-ਸਪਾਟਾ ਸਥਾਨ 'ਤੇ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਦੱਖਣੀ ਗਰਮੀਆਂ ਦੌਰਾਨ ਪਾਣੀ ਦਾ ਆਨੰਦ ਮਾਣ ਰਹੇ ਸਮੁੰਦਰੀ ਕਿਨਾਰੇ ਜਾਣ ਵਾਲਿਆਂ ਤੋਂ ਐਮਰਜੈਂਸੀ ਸਹਾਇਤਾ ਪ੍ਰਾਪਤ ਕਰਨ ਵਾਲੇ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ

ਕੈਨੇਡਾ 'ਚ ਜਸਟਿਸ ਟਰੂਡੋ ਦੀ ਸਰਕਾਰ ਨੇ ਵਿਦੇਸ਼ੀ ਲੋਕਾਂ ਦੇ ਘਰ ਖਰੀਦਣ 'ਤੇ ਦੋ ਸਾਲ ਦੀ ਲਗਾਈ ਪਾਬੰਦੀ

ਟੋਰਾਂਟੋ , ਏਜੰਸੀ : ਕੈਨੇਡਾ 'ਚ ਰਹਿਣ ਵਾਲੇ ਵਿਦੇਸ਼ੀ ਲੋਕ ਜੇਕਰ ਆਪਣੇ ਘਰ ਦਾ ਸੁਪਨਾ ਸਾਕਾਰ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਇਕ ਬੁਰੀ ਖ਼ਬਰ ਹੈ। ਕੈਨੇਡਾ 'ਚ ਜਸਟਿਸ ਟਰੂਡੋ ਦੀ ਸਰਕਾਰ ਨੇ ਵਿਦੇਸ਼ੀ ਲੋਕਾਂ ਦੇ ਘਰ ਖਰੀਦਣ 'ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਨਿਯਮਾਂ ਵਿਚ ਕੁਝ ਲੋਕਾਂ ਨੂੰ ਛੋਟ ਦਿੱਤੀ ਗਈ ਹੈ। ਜਿਵੇਂ ਕਿ ਕੈਨੇਡਾ 'ਚ ਰਹਿਣ ਵਾਲੇ

ਕੇਂਦਰ ਸਰਕਾਰ ਦੇ ਨੋਟਬੰਦੀ ਫੈਸਲੇ ਨੂੰ ਸੁਪਰੀਮ ਕੋਰਟ ਨੇ ਦੱਸਿਆ ਸਹੀ

ਨਵੀਂ ਦਿੱਲੀ, ਏਜੰਸੀ : SC Verdict on Demonetisation Judgement ਸਾਲ 2016 'ਚ ਕੀਤੀ ਗਈ ਨੋਟਬੰਦੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚੁੱਕੇ ਗਏ ਸਵਾਲਾਂ 'ਤੇ ਸੁਪਰੀਮ ਕੋਰਟ ਦਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ 2016 ਵਿੱਚ 1000 ਅਤੇ 500 ਰੁਪਏ ਦੇ ਨੋਟਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ।

ਸਹੀ ਪ੍ਰਕਿਰਿਆ ਦਾ ਪਾਲਣ

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਾਂਝਵਾਲਾ ਕਾਂਡ 'ਤੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਮੰਗੀ ਵਿਸਤ੍ਰਿਤ ਰਿਪੋਰਟ

ਨਵੀਂ ਦਿੱਲੀ, ਏਐੱਨਆਈ : ਦਿੱਲੀ ਦੇ ਸੁਲਤਾਨਪੁਰੀ ਥਾਣਾ ਖੇਤਰ ਦੇ ਕਾਂਝਵਾਲਾ ਮੌਤ ਮਾਮਲੇ 'ਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਤਿੰਨ ਡਾਕਟਰਾਂ ਦੇ ਪੈਨਲ ਨੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ 'ਚ ਪੋਸਟਮਾਰਟਮ ਕੀਤਾ। ਇਸ ਦੀ ਰਿਪੋਰਟ ਪੁਲਿਸ ਨੂੰ ਜਲਦੀ ਹੀ ਮਿਲਣ ਦੀ ਉਮੀਦ ਹੈ। ਗ੍ਰਹਿ ਮੰਤਰਾਲਾ ਵੀ ਇਸ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ।

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ : ਰਾਜਾ ਵੜਿੰਗ

ਚੰਡੀਗੜ੍ਹ, 2 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਜਿਹੜੇ ਲੋਕ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਲਾਉਣ ਦੀ ਹਿੰਮਤ ਕਰ ਸਕਦੇ ਹਨ, ਉਹ ਕਿਤੇ ਵੀ

ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਨੇੜਿਓ ਮਿਲਿਆ ਬੰਬ

ਚੰਡੀਗੜ੍ਹ, 2 ਜਨਵਰੀ : ਚੰਡੀਗੜ੍ਹ ਵਿਚੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦੀ ਰਿਹਾਇਸ਼ ਤੋਂ ਕੁਝ ਦੂਰੀ ਉਤੇ ਇਕ ਬੰਬ ਮਿਲਿਆ ਹੈ। ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਅੰਬਾਂ ਦੇ ਬਾਗ਼ 'ਚ ਬੰਬ ਮਿਲਣ ਦੀ ਸੂਚਨਾ ਤੋਂ ਬਆਦ ਚੰਡੀਗੜ੍ਹ ਤੇ ਪੰਜਾਬ ਦੇ ਪੁਲਿਸ ਵਿਭਾਗਾਂ

ਜੇਲ੍ਹ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਟਿਆਲਾ, 2 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਵੇਂ ਸਾਲ ਮੌਕੇ ਭਾਰਤ ਵੱਲੋਂ ਪਾਕਿਸਤਾਨ ਸਰਕਾਰ ਪਾਸੋਂ ਪਾਕਿਸਤਾਨ ਵਿੱਚ ਆਪਣੀ ਜੇਲ੍ਹ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆ ਨੂੰ ਰਿਹਾਅ ਕਰਨ ਦੀ ਮੰਗ ਉਠਾਈ ਗਈ ਹੈ। ਪ੍ਰੋਫੈਸਰ ਬਡੂੰਗਰ ਨੇ ਭਾਰਤ ਸਰਕਾਰ ਦੀ ਇਸ ਪਾਕਿਸਤਾਨ ਸਰਕਾਰ ਨੂੰ