news

Jagga Chopra

Articles by this Author

ਵਾਰਡ ਨੰਬਰ 32 ਅਤੇ 50 'ਚ 6 ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ : ਵਿਧਾਇਕ ਛੀਨਾ

-ਕਿਹਾ!  ਚੱਲ  ਰਹੇ ਵਿਕਾਸ ਕਾਰਜ ਵੀ ਜਲਦ ਕੀਤੇ ਜਾਣਗੇ ਮੁਕੰਮਲ
ਲੁਧਿਆਣਾ, 22 ਦਸੰਬਰ :
ਵਿਧਾਨ ਸਭਾ  ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ 50 ਦੇ ਢੋਲੇਵਾਲ ਅਧੀਨ ਪੈਂਦੇ ਪ੍ਰਭਾਤ ਨਗਰ ਗਲੀ ਨੰਬਰ 2,3 ਅਤੇ ਵਿਸ਼ਵਕਰਮਾ ਕਲੋਨੀ ਗਲੀ ਨੰਬਰ 12,13,14,15 ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਲਾਕੇ

ਭਗਵੰਤ ਮਾਨ ਮੁੱਖ ਮੰਤਰੀ ਬਣਕੇ ਪੰਜਾਬ ਦੇ ਲੋਕਾਂ ਦੇ ਸੁਪਨੇ ਪੂਰੇ ਕਰ ਰਿਹਾ ਹੈ : ਮਨਪ੍ਰੀਤ ਕੌਰ

ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਬੀਤੀ ਰਾਤ ਅਚਾਨਕ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਪਹੁੰਚ, ਘਰ ਪਹੁੰਚਣ ਤੇ ਪਰਿਵਾਕ ਮੈਂਬਰਾਂ ਵੱਲੋਂ ਮੁੱਖ ਮੰਤਰੀ ਦੇ ਭੈਣ ਮਨਪ੍ਰੀਤ ਕੌਰ ਦਾ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਮਨਪ੍ਰੀਤ ਕੌਰ ਨੇ ਵਿਧਾਇਕਾ ਮਾਣੂੰਕੇ

ਚਾਰ ਸਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਤੇ ਧਰਮਿਕ ਫਿਲਮ ਦਿਖਾਈ

ਜਗਰਾਉ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ ) : ਚਾਰ ਸਹਿਬਾਜ਼ਾਦੇ ਬਾਬਾ ਅਜੀਤ ਸਿੰਘ ,ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸਹਾਦਤ ਨੂੰ ਸਮਰਪਿਤ ਤਹਿਸੀਲ ਰੋਡ ਜਗਰਾਉ ਗੁਰਦੁਾਅਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਅੱਜ ਸਮੁੱਚੀਆਂ ਸੰਗਤਾਂ ਨੂੰ ਬਦਾਮਾ ਵਾਲਾ ਦੁੱਧ ਛੁਕਾਇਆ ਤੇ ਵੱਡੀ ਸਕਰੀਨ

ਜੀਰਾ ਸ਼ਰਾਬ ਫੈਕਟਰੀ ਬੰਦ ਕਰਵਾਉਣ ਤੇ ਪੁਲਸ ਜਬਰ ਖਿਲਾਫ ਰੋਸ ਪ੍ਰਦਰਸ਼ਨ

ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਂਓ ਤੇ ਸਿੱਧਵਾਂਬੇਟ ਦੇ ਕਿਸਾਨਾਂ ਨੇ ਪਹਿਲਾਂ ਬਸ ਸਟੈਂਡ ਤੇ ਇਕੱਤਰ ਹੋ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਚ  ਰੋਸ ਰੈਲੀ ਕਰਨ ਉਪਰੰਤ ਐਸ ਡੀ ਐਮ ਦਫਤਰ ਤਕ ਰੋਸ ਮਾਰਚ ਕੀਤਾ।ਜੀਰਾ ਦੀ ਮਨਸੂਰਵਾਲ ਵਿਖੇ ਮਾਲਬਰੋਸ ਸ਼ਰਾਬ ਫੈਕਟਰੀ ਬੰਦ ਕਰਵਾਉਣ ਅਤੇ

ਜਗਰਾਉਂ ਮਾਮਲੇ ਸਬੰਧੀ ਵਫਦ ਏਡੀਜੀਪੀ ਨੂੰ ਮਿਲਿਆ!

ਮਾਮਲਾ ਡੀ ਐਸ ਪੀ, ਐਸ ਆਈ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮੇ ਦਾ ਤਫਤੀਸ਼ ਰਿਪੋਰਟ ਪੇਸ਼ ਨਾਂ ਕਰਨ ਦਾ!
ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) :
ਅਨੁਸੂਚਿਤ ਜਾਤੀ ਦੀ ਮਾਂ-ਧੀ ਨੂੰ ਨਜ਼ਾਇਜ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕਰਨ ਅਤੇ ਕਰੰਟ ਲਗਾ ਕੇ ਮੌਤ ਦੇ ਮੂੰਹ 'ਚ ਧੱਕਣ ਸਬੰਧੀ ਦਰਜ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਅੈਸਆਈ ਰਾਜਵੀਰ, ਹਰਜੀਤ ਸਰਪੰਚ

ਕੋਨਵੇਂਟ ਸਕੂਲ ਅਲੀਗੜ੍ਹ ਵਿਖੇ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ

ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਐਸ, ਐਸ, ਪੀ ਹਰਜੀਤ ਸਿੰਘ ਆਈ ਪੀ ਐਸ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਤੇ ਗੁਰਬਿੰਦਰ ਸਿੰਘ ਡੀ, ਐਸ,ਪੀ ਟਰੈਫਿਕ ਦੀ ਨਿਗਰਾਨੀ ਹੇਠ ਇੰਨਸਪੈਕਟਰ ਦਵਿੰਦਰ ਸਿੰਘ  ਇੰਚਾਰਜ ਟਰੈਫਿਕ ਲੁਧਿਆਣਾ ਦਿਹਾਤੀ ਦੀ ਅਗਵਾਈ ਹੇਠ ਏ, ਐਸ, ਆਈ ਹਰਪਾਲ ਸਿੰਘ  ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਜਗਰਾਉਂ ਵੱਲੋਂ  ਕੋਨਵੇਂਟ

'ਪੰਜਾਬ ਦੇ ਸਿੱਖਿਆ ਮਾਡਲ ਨੇ ਸਪੱਸ਼ਟ ਤੌਰ 'ਤੇ ਦਿੱਲੀ ਸਿੱਖਿਆ ਮਾਡਲ ਨੂੰ ਕਈ ਤਰੀਕਿਆਂ ਨਾਲ ਪਛਾੜ ਦਿੱਤਾ ਹੈ : ਬਾਜਵਾ

ਚੰਡੀਗੜ੍ਹ, 22 ਦਸੰਬਰ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਹੁਣ ਤਕ ਪੰਜਾਬ ਮਾਡਲ ਅਤੇ ਕਾਂਗਰਸ ਦੀਆਂ ਪ੍ਰਾਪਤੀਆਂ ਨੂੰ ਗੰਧਲਾ ਕਰਕੇ ਫੇਲ੍ਹ ਹੋਏ ਦਿੱਲੀ ਮਾਡਲ ਬਾਰੇ ਪ੍ਰਚਾਰ ਕਰਨ ਦੀ ਅਨੈਤਿਕ ਸਾਜਿਸ਼ ਕੀਤੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ

ਸਿੰਘਾਪੁਰ ਟਰੇਨਿੰਗ ਤੇ ਜਾਣ ਲਈ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ : ਮੰਤਰੀ ਬੈਂਸ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆ 'ਚ ਨਗਰ ਕੀਰਤਨ ਸਜਾਇਆ

ਰਾਏਕੋਟ 22 ਦਸੰਬਰ : ਰੰਘਰੇਟੇ ਗੁਰੂ ਕੇ ਬੇਟੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ  ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇ

ਸੁਸ਼ਾਸਨ ਹਫਤਾ ਤਹਿਤ ਮਹਿਲ ਕਲਾਂ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਲੋਕਾਂ ਨੂੰ ਬੈਂਕਾਂ ਵਿਚ ਖਾਤੇ ਖੁਲਵਾਉਣ, ਬੀਮਾ ਕਰਵਾਉਣ ਅਤੇ ਆਸਾਨ ਕਿਸ਼ਤਾਂ ਉੱਤੇ ਕਰਜੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ
ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਅੱਜ ਬੀ. ਡੀ. ਪੀ. ਓ ਦਫ਼ਤਰ ਮਹਿਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ ਵੱਖ ਬੈਂਕਾਂ