news

Jagga Chopra

Articles by this Author

29 ਦਸੰਬਰ ਦੀ ਫਾਸ਼ੀਵਾਦ ਵਿਰੋਧੀ ਕਨਵੈਨਸ਼ਨ ਚ ਇਨਕਲਾਬੀ ਕੇਂਦਰ ਪੰਜਾਬ ਵਲੋਂ ਸ਼ਾਮਲ ਹੋਣ ਦਾ ਐਲਾਨ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਅੱਜ ਇਥੇ ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਇਨਕਲਾਬੀ ਕੇਂਦਰ ਪੰਜਾਬ ਇਲਾਕਾ ਕਮੇਟੀ ਦੀ ਮੀਟਿੰਗ ਇਲਾਕਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਹਾਇਕ ਸਕੱਤਰ ਮਦਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ ਇਨਕਲਾਬੀ ਕੇਂਦਰ ਪੰਜਾਬ ਦੇ

ਨਗਰ ਸੁਧਾਰ ਟਰੱਸਟ ਵਲੋਂ ਮਹਾਂਰਿਸ਼ੀ ਬਾਲਮੀਕ ਨਗਰ ਦੇ ਐਮ.ਆਈ.ਜੀ. ਫਲੈਟ 'ਚ ਨਾਜਾਇਜ਼ ਉਸਾਰੀ 'ਤੇ ਲਾਈ ਰੋਕ

ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰਸੇਮ ਸਿੰਘ ਭਿੰਡਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਟਰੱਸਟ ਇੰਜੀਨੀਅਰ ਸ. ਜਸਵਿੰਦਰ ਸਿੰਘ ਅਤੇ ਜੇ.ਈ. ਸ. ਰਵਿੰਦਰ ਸਿੰਘ ਵੱਲੋਂ ਫ਼ੀਲਡ ਸਟਾਫ ਦੀ ਮਦਦ ਨਾਲ ਸਥਾਨਕ ਮਹਾਂਰਿਸ਼ੀ ਬਾਲਮੀਕ ਨਗਰ ਵਿਖੇ ਨਜ਼ਾਇਜ਼ ਉਸਾਰੀ ਨੂੰ ਰੋਕ ਦਿੱਤਾ ਗਿਆ। ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਆਪਣੀਆਂ ਵੱਖ-ਵੱਖ ਵਿਕਾਸ ਸਕੀਮਾਂ

21 ਦਸੰਬਰ ਨੂੰ 50ਕੁ ਧਰਨਾਕਾਰੀਆਂ ਦਾ ਵਫਦ ਡੀਜੀਪੀ ਨੂੰ ਮਿਲਕੇ ਕਰੇਗਾ ਰੋਸ ਪ੍ਰਗਟ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਕਰੀਬ 9 ਮਹੀਨੇ ਤੋਂ ਸਥਾਨਕ ਥਾਣਾ ਸਿਟੀ ਮੂਹਰੇ ਧਰਨਾ ਲਗਾਈ ਬੈਠੇ ਪੀੜ੍ਹਤ ਪਰਿਵਾਰ ਅਤੇ ਧਰਨਾਕਾਰੀ ਕਿਸਾਨਾਂ-ਮਜ਼ਦੂਰਾਂ ਦਾ ਇੱਕ 50ਕੁ ਮੈਂਬਰੀ ਵਫਦ 21 ਦਸੰਬਰ ਨੂੰ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮਾ ਨੰਬਰ 274/21 ਦੀ ਤਫਤੀਸ਼ ਰਿਪੋਰਟ ਪੇਸ਼ ਨਾਂ ਕਰਨ ਵਿਰੁੱਧ ਡੀਜੀਪੀ ਪੰਜਾਬ ਗੌਰਵ

ਆਬਕਾਰੀ ਵਿਭਾਗ ਵਲੋਂ ਸਤਲੁਜ ਦਰਿਆ ਦੇ ਕੰਢਿਆਂ ਤੋਂ 3.30 ਲੱਖ ਲੀਟਰ ਲਾਹਣ ਬ੍ਰਾਮਦ

ਲੁਧਿਆਣਾ : ਆਬਕਾਰੀ ਵਿਭਾਗ ਵਲੋਂ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਕੈਨਾਇਨ ਟਰੇਨਿੰਗ ਇੰਸਟੀਚਿਊਟ ਵੱਲੋਂ ਸਿਖਲਾਈ ਪ੍ਰਾਪਤ ਕੁੱਤਿਆਂ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਵੱਖ-ਵੱਖ ਟਾਪੂਆਂ ਅਤੇ ਕਿਨਾਰਿਆਂ ਤੋਂ ਲਗਭਗ 330000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਟਿਊਬਾਂ ਵਿੱਚ 150 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਜਿਸਨੂੰ ਸਤਲੁਜ ਦਰਿਆ

66 ਵੀਆ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ ਦਾ ਬਠਿੰਡਾ ਵਿਖੇ ਹੋਇਆ ਅਗਾਜ਼

ਬਠਿੰਡਾ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਦੇਖ-ਰੇਖ ਵਿੱਚ 66 ਵੀਆ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ ਭਾਈ ਰੂਪ ਚੰਦ ਸਟੇਡੀਅਮ ਭਾਈਰੂਪਾ ਅਤੇ ਹਾਕੀ ਰਾਜਿੰਦਰਾ ਹਾਕੀ ਟਰਫ ਸਟੇਡੀਅਮ ਬਠਿੰਡਾ

ਪੀਲੀਭੀਤ ਫਰਜ਼ੀ ਐਨਕਾਊਂਟਰ ਦੇ ਦੋਸ਼ੀਆਂ ਦੀ ਸਜ਼ਾ ਨੂੰ 7 ਸਾਲ ਕਰਨਾ, ਇਨਸਾਫ ਦਾ ਕਤਲ : ਰਾਜਾ ਵੜਿੰਗ

ਚੰਡੀਗੜ੍ਹ : 1991 ਵਿੱਚ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਪੁਲੀਸ ਵੱਲੋਂ 11 ਨਿਰਦੋਸ਼ ਸਿੱਖਾਂ ਦੇ ਫਰਜੀ ਐਨਕਾਊਂਟਰ ਦੇ ਮਾਮਲੇ ਵਿੱਚ ਸਜ਼ਾ ਮੁਆਫੀ ’ਤੇ ਹੈਰਾਨੀ ਪ੍ਰਗਟਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਿਆਂ ਦਾ ਪੂਰੀ ਤਰ੍ਹਾਂ ਨਾਲ ਕਤਲ ਹੈ ਕਿ 11 ਨਿਰਦੋਸ਼ ਸਿੱਖਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ 7

ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ

ਸ਼੍ਰੀ ਅੰਮ੍ਰਿਤਸਰ ਸਾਹਿਬ : ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ

ਕੈਪਟਨ ਅਮਰਿੰਦਰ ਪੰਜਾਬ ਅਤੇ ‘ਆਪ’ ਦੀ ਚਿੰਤਾ ਛੱਡ ਆਪਣੇ ਕੰਮ ਵੱਲ ਧਿਆਨ ਦੇਣ : ਰਾਘਵ ਚੱਢਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਵਾਲ ਇੱਕ ਇੰਟਰਵਿਊ 'ਚ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਮਗਰੋਂ ਸੂਬੇ ਦਾ ਅਸਲ ਮੁੱਖ ਮੰਤਰੀ ਕੌਣ ਹੈ? ਭਗਵੰਤ ਮਾਨ ਜਾਂ ਰਾਘਵ ਚੱਢਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਦਿਆਂ ਨਾਲ ਸਬੰਧਤ ਸਾਰੀਆਂ ਫਾਈਲਾਂ ਸਿੱਧੀਆਂ ਰਾਘਵ ਚੱਢਾ ਕੋਲ

ਮੁੱਖ ਮੰਤਰੀ ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣਾਉਣ ਵਾਲੇ ਗੈਂਗਸਟਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਦੀ ਅਪੀਲ ਕੀਤੀ ਹੈ। 15 ਦਿਨ ਪਹਿਲਾਂ ਫਿਰੌਤੀ ਲਈ ਅਗਵਾ ਕੀਤੇ ਗਏ ਮੁਕਤਸਰ ਜ਼ਿਲ੍ਹੇ

ਜੀਰਾ ਵਿਖੇ ਸ਼ਰਾਬ ਫੈਕਟਰੀ ਅੱਗੇ ਪ੍ਰਦਰਸ਼ਨ ਕਰ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਕਿਸਾਨ ਆਗੂਆ ਵੱਲੋਂ ਨਿਖੇਧੀ

ਫਿਰੋਜ਼ਪੁਰ : ਪਿਛਲੇ ਕਈ ਮਹੀਨਿਆਂ ਤੋਂ ਜ਼ੀਰਾ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪੁਲਿਸ ਨੇ ਧਰਨਾ ਵਿਖੇ ਸਖਤੀ ਦਿਖਾਉਂਦੇ ਹੋਏ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਜਾਨ