news

Jagga Chopra

Articles by this Author

ਕਿਸਾਨਾਂ ਤੇ ਟੋਲ ਮੁਲਾਜ਼ਮਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਪੁਲਿਸ ਨੇ ਕੀਤਾ ਲਾਠੀਚਾਰਜ

ਟਾਂਡਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਇਕ ਮਹੀਨੇ ਲਈ ਬੰਦ ਕਰਵਾਉਣ ਦੇ ਐਲਾਨ ਤੋਂ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਦੀ ਅਗਵਾਈ 'ਚ ਕਿਸਾਨ ਚੋਲਾਂਗ ਟੋਲ ਪਲਾਜ਼ਾ ਟੋਲ ਮੁਕਤ ਕਰਵਾਉਣ ਲਈ ਪਹੁੰਚੇ ਤਾਂ ਅੱਗੇ ਟੋਲ ਮੁਲਾਜ਼ਮ ਵੀ ਕਾਲੀਆਂ ਝੰਡੀਆਂ ਲੈ

ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਗਾਈ ਰੋਕ: ਮੰਤਰੀ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਰੋਕ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲ ਕੇ ਟੋਲ ਦੇ ਨਾਮ ’ਤੇ ਵੱਡੀ ਲੁੱਟ ਕੀਤੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੋਲੀ-ਹੋਲੀ ਬੰਦ ਕਰ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਖੜਗੇ ਨੇ ਚੀਨ ਨਾਲ ਟਕਰਾਅ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਬੋਲਿਆ ਹਮਲਾ

ਨਵੀਂ ਦਿੱਲੀ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੀਨ ਨਾਲ ਟਕਰਾਅ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਖੜਗੇ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਜਿਹਾ ਲੱਗਦਾ ਹੈ ਕਿ ਮੋਦੀ ਸਰਕਾਰ ਦੀ ਲਾਲ ਅੱਖ 'ਤੇ ਚੀਨੀ ਐਨਕ ਲਗ ਗਈ ਹੈ। ਕੀ ਭਾਰਤੀ ਸੰਸਦ 'ਚ ਚੀਨ ਖਿਲਾਫ ਬੋਲਣ ਦੀ ਇਜਾਜ਼ਤ ਨਹੀਂ ਹੈ। ਸਰਦ ਰੁੱਤ ਸੈਸ਼ਨ ਦੇ ਸੱਤਵੇਂ ਦਿਨ ਦੀ ਕਾਰਵਾਈ

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਅੱਗੇ ਰੱਖਿਆ ਪੱਖ, ਕਿਹਾ ਜਿੱਥੇ ਸ਼ਰਾਬ ਦਾ ਕਾਰੋਬਾਰ ਹੋਵੇ, ਪੁਲਿਸ ਨੂੰ ਮੰਨਿਆ ਜਾਵੇਗਾ ਜਿੰਮੇਵਾਰ

ਨਵੀਂ ਦਿੱਲੀ : ਪੰਜਾਬ 'ਚ ਨਾਜਾਇਜ਼ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੂਬਾ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਿਸ ਖੇਤਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਦੇਖਣ ਨੂੰ ਮਿਲੇਗਾ, ਉਸ ਖੇਤਰ 'ਚ ਪੁਲਿਸ ਨੂੰ ਜ਼ਿੰਮੇਵਾਰ ਮੰਨਦਿਆਂ ਕਾਰਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ ਲਈ ਟਾਲ ਦਿੱਤੀ ਹੈ। ਪਿਛਲੇ

ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ ਹੈ : ਸਪੀਕਰ ਸੰਧਵਾਂ

ਕੋਟਕਪੂਰਾ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ

ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਇੱਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਚੰਡੀਗੜ੍ਹ ਦੇ ਸੈਕਟਰ-40 ਤੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਮੁਲਜ਼ਮ ਲੰਮੇ ਸਮੇਂ ਤੋਂ ਆਈਐਸਆਈ ਲਈ ਜਾਸੂਸੀ ਕਰ ਰਿਹਾ ਸੀ। ਪੰਜਾਬ ਪੁਲਿਸ ਇਸ ਬਾਰੇ ਪਤਾ

ਡੀ.ਬੀ.ਟੀ ਸਕੀਮ ਅਧੀਨ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ ਸਿੱਧੀ ਅਦਾਇਗੀ

ਐਸ.ਏ.ਐਸ ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਡੀ

1991 ਪੀਲੀਭੀਤ 'ਫੇਕ' ਐਨਕਾਊਂਟਰ ਮਾਮਲੇ 'ਚ ਇਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ

ਇਲਾਹਾਬਾਦ : ਇਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਨੂੰ 1991 'ਚ ਹੋਏ ਪੀਲੀਭੀਤ 'ਫੇਕ' ਐਨਕਾਊਂਟਰ ਕੇਸ 'ਚ ਦੋਸ਼ੀ ਠਹਿਰਾਇਆ ਹੈ। ਇਸ ਬਾਰੇ ਫੈਸਲਾ ਦਿੰਦੇ ਹੋਏ ਅਦਾਲਤ ਨੇ ਇੱਕ ਟਿਪਣੀ ਵੀ ਕੀਤੀ ਕੇ ਪੁਲਿਸ ਦੋਸ਼ੀ ਨੂੰ ਸਿਰਫ਼ ਇਸ ਲਈ ਨਹੀਂ ਮਾਰ ਸਕਦੀ ਕਿਉਂਕਿ ਉਹ ਇੱਕ ਖ਼ਤਰਨਾਕ ਅਪਰਾਧੀ ਹੈ। ਇਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਨੂੰ ਅਪ੍ਰੈਲ 2016

ਵਿਜੀਲੈਂਸ ਬਿਊਰੋ ਨੇ ਈ.ਟੀ.ਓ ਤੇ ਆਬਕਾਰੀ ਇੰਸਪੈਕਟਰ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ 16 ਦਸੰਬਰ ਨੂੰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ