news

Jagga Chopra

Articles by this Author

ਕੱਪੜਾ ਵਪਾਰੀ ਟਿਮੀ ਚਾਵਲਾ ਦੀ ਹੱਤਿਆ ਦੀ ਸਾਜ਼ਿਸ਼ ਅਮਰੀਕਾ ਵਿਚ ਰਚੀ ਗਈ : ਡੀਜੀਪੀ ਯਾਦਵ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਨਕੋਦਰ ਵਿਚ ਹੋਏ ਕੱਪੜਾ ਵਪਾਰੀ ਕਤਲਕਾਂਡ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੱਪੜਾ ਵਪਾਰੀ ਕਤਲਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਇਹ ਕਤਲ ਯੂਐੱਸ ਦੇ ਰਹਿਣ ਵਾਲੇ ਅਮਨਦੀਪ ਪੁਰੇਵਾਲ ਨੇ ਕਰਵਾਇਆ ਹੈ। ਡੀਜੀਪੀ ਨੇ ਕਿਹਾ ਕਿ ਨਕੋਦਰ ਕੱਪੜਾ ਵਪਾਰੀ

ਬਿਹਾਰ ‘ਚ ਨਕਲੀ ਸ਼ਰਾਬ ਕਾਰਨ 17 ਲੋਕਾਂ ਦੀ ਮੌਤ, ਪੁਲੀਸ ਜਾਂਚ ਵਿੱਚ ਜੁਟੀ

ਈਸੂਪੁਰ : ਬਿਹਾਰ ਦੇ ਛਪਰਾ ਦੇ ਸਰਾਂ ‘ਚ ਨਕਲੀ ਸ਼ਰਾਬ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ। ਮੰਗਲਵਾਰ ਦੇਰ ਰਾਤ 5 ਲੋਕਾਂ ਦੀ ਮੌਤ ਹੋਈ ਸੀ। ਉਸ ‘ਤੋਂ ਬਾਅਦ ਅੱਜ ਸਵੇਰੇ ਹਸਪਤਾਲ ‘ਚ ਦਾਖਲ 5 ਹੋਰ ਮਰੀਜਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 7 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ ਪਰ ਹੁਣ ਉਨ੍ਹਾਂ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ

ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 3.54 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ : ਡਾ. ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ

ਗਾਇਕ ਜੋੜੀ ਆਤਮਾ ਬੁੱਢੇਵਾਲੀਆ ਅਤੇ ਅਮਨ ਰੋਜ਼ੀ ਹੋਏ ਵੱਖ, 18 ਸਾਲ ਬਾਅਦ ਹੋਏ ਵੱਖ

ਲੁਧਿਆਣਾ : ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਆਪਣੇ ਕਈ ਹਿੱਟ ਗੀਤ ਦੇਣ ਵਾਲੀ ਦੋੋਗਾਣਾ ਗਾਇਕ ਜੋੋੜੀ ਅਮਨ ਰੋਜ਼ੀ ਅਤੇ ਆਤਮਾ ਸਿੰਘ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸ਼ਕ ਹੁਣ ਦੋਵਾਂ ਨੂੰ ਕਦੇ ਇਕੱਠੇ ਨਹੀਂ ਦੇਖ ਸਕਣਗੇ। ਇਹ ਦੋੋਗਾਣਾ ਜੋੋੜੀ 18 ਸਾਲ ਬਾਅਦ ਵੱਖ ਹੋ ਚੁੱਕੀ ਹੈ। ਜਿਸਦੀ ਜਾਣਕਾਰੀ ਖੁਦ ਅਮਨ ਰੋਜ਼ੀ ਵੱਲੋਂ ਲਾਈਵ ਆ ਕੇ ਦਿੱਤੀ ਗਈ ਹੈ।

ਰਾਜ ਸਭਾ ਮੈਂਬਰ ਸਾਹਨੀ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਨੂੰ ਜਾਰੀ ਕੀਤੇ ਫੰਡਾਂ ਵਿੱਚ 92.5 ਫੀਸਦੀ ਦੀ ਗਿਰਾਵਟ ਦਾ ਮੁੱਦਾ ਉਠਾਇਆ

ਨਵੀਂ ਦਿੱਲੀ : ਰਾਜ ਸਭਾ ਵਿੱਚ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਹੁਨਰ ਸਿਖਲਾਈ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਫੰਡਾਂ ਦੀ ਵੰਡ ਦਾ ਮੁੱਦਾ ਉਠਾਇਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਸਿਰਫ਼ ਪੰਜਾਬ ਲਈ ਹੀ ਫੰਡਾਂ ਵਿੱਚ ਅਚਾਨਕ ਗਿਰਾਵਟ ਕਿਉਂ ਆਈ ਹੈ, ਜਿਸ ਤਹਿਤ ਵਿੱਤੀ ਸਾਲ 2018-19 ਦੇ ਬਜਟ ਵਿੱਚ 62.37 ਕਰੋੜ ਰੁਪਏ, 2019-20 ਵਿੱਚ 57.69 ਕਰੋੜ

ਵਿਜੀਲੈਂਸ ਵੱਲੋਂ ਪੰਚਾਇਤੀ ਫੰਡਾਂ ਵਿੱਚ ਘਪਲੇ ਦੇ ਦੋਸ਼ ਵਿੱਚ ਪੰਚਾਇਤ ਸਕੱਤਰ ਗ੍ਰਿਫਤਾਰ

ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ

ਕੁਲਦੀਪ ਚਾਹਲ ਰੇੜਕੇ 'ਤੇ ਰਾਜਪਾਲ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ, ਸਰਕਾਰ ਨੂੰ ਅਗਾਉਂ ਜਾਣਕਾਰੀ ਦੇਣ ਦਾ ਕੀਤਾ ਦਾਅਵਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂ ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕੁਲਦੀਪ ਚਾਹਲ ਨੂੰ ਐਸ ਐਸ ਪੀ ਚੰਡੀਗੜ੍ਹ ਵਜੋਂ ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਤਰਾਜ਼ ਦਾ ਪੂਰੀ ਤਰ੍ਹਾਂ ਖੰਡਨ ਕਰਦੇ ਹੋਏ ਇਹ ਦਾਅਵਾ  ਕੀਤਾ ਹੈ ਕਿ ਨਵੰਬਰ ਮਹੀਨੇ ਵਿੱਚ ਹੀ ਇਸ ਮਸਲੇ ਬਾਰੇ ਮੁੱਖ ਸਕੱਤਰ ਪੰਜਾਬ ਬਾਕਾਇਦਾ ਜਾਣਕਾਰੀ ਦੇ ਦਿੱਤੀ ਗਈ ਸੀ, ਮੁੱਖ

ਪੰਜਾਬ ਦੀ ਅਪਰਾਧ ਦਰ ਗੁਆਂਢੀ ਰਾਜਾਂ ਸਮੇਤ 16 ਹੋਰ ਰਾਜਾਂ ਨਾਲੋਂ ਬਿਹਤਰ : ਸੰਜੀਵ ਅਰੋੜਾ

ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਵੱਲੋਂ ਅੱਜ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਭਰ ਦੇ 16 ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦਰ ਘੱਟ ਹੈ। ਲੁਧਿਆਣਾ ਤੋਂ ਸੰਸਦ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਦੇਸ਼ ਵਿੱਚ ਅਪਰਾਧ ਦਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਅਪਰਾਧ ਦੇ ਅੰਕੜੇ ਪੇਸ਼ ਕੀਤੇ। ਅਰੋੜਾ

ਨੌਜਵਾਨਾਂ ਵਿਚਾਲੇ ਸਵੈ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਲਈ ਵਾਈਸ ਚਾਂਸਲਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇੱਥੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ

ਕਾਰਪੋਰੇਸ਼ਨਾਂ 'ਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ : ਮੰਤਰੀ ਈ.ਟੀ.ਓ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ