news

Jagga Chopra

Articles by this Author

ਵਿਧਾਇਕ ਹਰਦੀਪ ਮੁੰਡੀਆਂ ਨੇ ਆਪਣੇ ਨਿਵਾਸ ਸਥਾਨ 'ਤੇ ਖੋਲਿਆ ਨਵਾਂ ਦਫ਼ਤਰ

ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦਾ ਪਿੰਡ ਮੁੰਡੀਆਂ ਵਿਖੇ ਨਿਵਾਸ ਸਥਾਨ 'ਤੇ ਸਥਾਤਪਤ ਕੀਤੇ ਗਏ ਨਵੇਂ ਦਫ਼ਤਰ ਦਾ ਉਦਘਾਟਨ ਉਨ੍ਹਾਂ ਦੀ ਮਾਤਾ ਸਰਦਾਰਨੀ ਕਰਤਾਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ. ਹਰਦੀਪ ਸਿੰਘ

ਸੁਖਬੀਰ ਬਾਦਲ ਦੀਆਂ ਪੰਥ ਤੇ ਪੰਜਾਬ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ `ਤੇ ਜਗਮੀਤ ਬਰਾੜ ਨੂੰ ਕੱਢਿਆ: ਤਲਵੰਡੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਬਾਦਲ ਦਲ ਵਿਚ ਜੋ ਵੀ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਾ ਹੈ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਂਦਾ ਹੈ ਅਤੇ ਜਗਮੀਤ ਸਿੰਘ ਬਰਾੜ ਨੂੰ ਵੀ ਇਸੇ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ

ਬ੍ਰਿਟੇਨ ਨੇ ਧਰਮ ਪਰਿਵਰਤਨ ਦੇ ਦੋਸ਼ਾਂ ਹੇਠ ਪਾਕਿਸਤਾਨੀ ਮੌਲਵੀ ਨੂੰ ਪਾਬੰਦੀਸ਼ੁਦਾ ਲੋਕਾਂ ਦੀ ਸੂਚੀ 'ਚ ਕੀਤਾ ਸ਼ਾਮਿਲ

ਲੰਡਨ : ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਨੇ ਪਾਕਿਸਤਾਨ ਦੇ ਇਕ ਮੁਸਲਿਮ ਮੌਲਵੀ ਖ਼ਿਲਾਫ ਕਾਰਵਾਈ ਕੀਤੀ ਹੈ। ਬ੍ਰਿਟੇਨ ਸਰਕਾਰ ਨੇ ਕਾਰਵਾਈ ਕਰਦੇ ਹੋਏ ਸਿੰਧ ਦੇ ਘੋਟਕੀ ਸਥਿਤ ਭਰਚੁੰਡੀ ਸ਼ਰੀਫ ਦਰਗਾਹ ਦੇ ਮੀਆਂ ਅਬਦੁਲ ਹੱਕ ਨੂੰ ਪਾਬੰਦੀਸ਼ੁਦਾ ਲੋਕਾਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਮੀਆਂ ਅਬਦੁਲ ਹੱਕ ‘ਤੇ ਪਾਕਿਸਤਾਨ ਵਿਚ ਹਿੰਦੂਆਂ ਸਮੇਤ ਹੋਰ ਧਾਰਮਿਕ ਘੱਟ ਗਿਣਤੀਆਂ ਦੀਆਂ

ਬਾਲ ਜਿਨਸੀ ਸ਼ੋਸ਼ਣ ਰੋਕਥਾਮ ਲਈ ਬੱਚਿਆਂ ਨੂੰ ਸੁਰੱਖਿਅਤ ਛੋਹ ਅਤੇ ਅਸੁਰੱਖਿਅਤ ਛੋਹ ਵਿੱਚ ਅੰਤਰ ਸਿਖਾਇਆ ਜਾਣਾ ਚਾਹੀਦਾ : ਚੰਦਰਚੂੜ

ਨਵੀਂ ਦਿੱਲੀ : ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਨੇ ਇੱਕ ਵਾਰ ਫਿਰ ਵਧ ਰਹੇ ਜਿਨਸੀ ਅਪਰਾਧਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ ਕਿ ਬੱਚਿਆਂ ਦਾ ਜਿਨਸੀ ਸ਼ੋਸ਼ਣ ਇਕ ਲੁਕਵੀਂ ਸਮੱਸਿਆ ਹੈ, ਜਿਸ ਦਾ ਪਤਾ ਲੱਗਣ ‘ਤੇ ਵੀ ਲੋਕ ਇਸ ‘ਤੇ ਚੁੱਪ ਵੱਟ ਲੈਂਦੇ ਹਨ। ਇਸ ਲਈ ਇਹ ਹੁਣ ਸੂਬਿਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਅੱਗੇ ਵਧਣ ਅਤੇ

ਬ੍ਰਿਟਿਸ਼ ਕੋਲੰਬੀਆ ਵਿੱਚ ਪਹਿਲੀ ਦੱਖਣੀ ਏਸ਼ੀਆਈ ਮੰਤਰੀ ਵਜੋਂ ਰਚਨਾ ਸਿੰਘ ਨੇ ਚੁੱਕੀ ਸਹੁੰ

ਬ੍ਰਿਟਿਸ਼ ਕੋਲੰਬੀਆ : ਪੰਜਾਬੀ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕ ਕੈਨੇਡਾ ਵਿਚ ਰਹਿੰਦੇ ਹਨ। ਇਨ੍ਹਾਂ 'ਚੋਂ ਕਈ ਲੋਕ ਉਥੋਂ ਦੀ ਰਾਜਨੀਤੀ 'ਚ ਵੀ ਸਰਗਰਮ ਹਨ, ਪੰਜਾਬੀ ਮੂਲ ਦੀ ਰਚਨਾ ਸਿੰਘ ਨੇ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪਹਿਲੀ ਦੱਖਣੀ ਏਸ਼ੀਆਈ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚ ਦਿੱਤਾ ਹੈ। ਉਹ ਪੰਜਾਬ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਟ ਹਨ।

ਸੇਂਟ ਹੇਲੀਅਰ ਵਿੱਚ ਹੋਏ ਧਮਾਕੇ 'ਚ ਇੱਕ ਵਿਅਕਤੀ ਦੀ ਮੌਤ, ਕਈ ਲਾਪਤਾ

ਲੰਡਨ : ਯੂ.ਕੇ. 'ਚ ਪੈਂਦੇ ਜਰਸੀ ਦੀ ਰਾਜਧਾਨੀ ਸੇਂਟ ਹੇਲੀਅਰ ਵਿੱਚ ਇੱਕ ਫ਼ਲੈਟਾਂ ਦੇ ਬਲਾਕ ਵਿੱਚ ਸ਼ਨੀਵਾਰ ਨੂੰ ਹੋਏ ਇੱਕ 'ਤਬਾਹਕੁੰਨ' ਧਮਾਕੇ 'ਚ, ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਅੱਗ 'ਤੇ ਕਾਬੂ ਪਾ ਲਿਆ ਗਿਆ, ਪਰ ਐਮਰਜੈਂਸੀ ਸੇਵਾਵਾਂ ਹਾਲੇ ਵੀ ਮੌਕੇ 'ਤੇ 'ਮਹੱਤਵਪੂਰਨ ਕੰਮ' ਕਰ ਰਹੀਆਂ ਹਨ, ਪੁਲਿਸ ਨੇ ਕਿਹਾ। ਜਰਸੀ ਦੇ ਪੁਲਿਸ ਮੁਖੀ ਰੌਬਿਨ

ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ, ਬੰਗਲਾਦੇਸ਼ ਨੇ ਸੀਰੀਜ਼ 2-1 ਨਾਲ ਜਿੱਤੀ

ਬੰਗਲਾਦੇਸ਼ : ਭਾਰਤ ਨੇ ਤਿੰਨ ਵਨਡੇ ਸੀਰੀਜ਼ ਦੇ ਤੀਜੇ ਮੈਚ ‘ਚ ਬੰਗਲਾਦੇਸ਼ ਨੂੰ 227 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ ਹੈ । ਇਸ ਜਿੱਤ ਨਾਲ ਬੰਗਲਾਦੇਸ਼ ਸੀਰੀਜ਼ ‘ਚ ਕਲੀਨ ਸਵੀਪ ਕਰਨ ਤੋਂ ਬਚ ਗਿਆ। ਬੰਗਲਾਦੇਸ਼ ਨੇ ਸੀਰੀਜ਼ 2-1 ਨਾਲ ਜਿੱਤੀ ਹੈ । ਤੀਜੇ ਮੈਚ ਵਿੱਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ

ਹਿਮਾਚਲ ਪ੍ਰਦੇਸ਼ ਦੇ ਸੁਖਵਿੰਦਰ ਸਿੰਘ ਸੁੱਖੂ ਹੋਣਗੇ ਨਵੇਂ ਮੁੱਖ ਮੰਤਰੀ

ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ‘ਚ ਲੰਬੇ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਦੇ ਨਾਲ ਹੀ ਪ੍ਰਤਿਭਾ ਸਿੰਘ ਦੇ ਕੈਂਪ ਤੋਂ ਮੁਕੇਸ਼ ਅਗਨੀਹੋਤਰੀ ਨੂੰ ਉੱਪ ਮੁੱਖ

ਘੱਟ ਗਿਣਤੀਆਂ ਤੇ ਸੰਘਰਸ਼ਸ਼ੀਲ ਕੌਮਾਂ ਨਾਲ ਵਿਗੜੇ ਸਬੰਧਾਂ ਨੂੰ ਸੁਧਾਰਨ ਲਈ ਭਾਰਤ ਸਰਕਾਰ ਰਾਜਨੀਤਿਕ ਕੈਦੀਆਂ ਨੂੰ ਕਰੇ ਰਿਹਾਅ

ਚੰਡੀਗੜ੍ਹ : ਦਲ ਖ਼ਾਲਸਾ ਨੇ 75ਵਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਪੂਰੇ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਨੂੰ ਸਮਰਪਿਤ ਕਰਦਿਆਂ ਏਥੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਘਰਸ਼ਸ਼ੀਲ ਕੌਮਾਂ ਅਤੇ ਘੱਟ ਗਿਣਤੀਆਂ ਲੋਕਾਂ ਦੇ ਡੈਲੀਗੇਸ਼ਨ ਦੀ ਇੱਕ ਇਕੱਤਰਤਾ ਬੁਲਾਈ ਜਿਸ ਵਿੱਚ ਨਾਗਾਲੈਂਡ, ਤਾਮਿਲਨਾਡੂ, ਕਸ਼ਮੀਰ, ਦਿੱਲੀ ਅਤੇ ਪੰਜਾਬ ਤੋਂ

ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ '8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ "ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ" ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਹਾਸਲ ਕੀਤਾ ਹੈ। ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ