news

Jagga Chopra

Articles by this Author

ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵਾਪਿਸ ਲੈਣ ਦੇ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦੇ ਦਿੱਤੇ ਗਏ ਹੁਕਮ ਵਾਪਿਸ ਲੈ ਲਏ ਹਨ। ਦੱਸ ਦੇਈਏ ਕਿ ਸਰਕਾਰ ਨੇ 15 ਸਤੰਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ-ਐਂਟਰੀ

ਐਮ.ਐਸ.ਪੀ ਗਾਰੰਟੀ ਕਾਨੂੰਨ ਅਤੇ ਕਿਸਾਨੀ ਕਰਜ਼ਿਆਂ ਨੂੰ ਮੁਆਫ ਕਰਵਾਉਣ ਲਈ ਦੂਜੇ ਪੜਾਅ ਦੇ ਸੰਘਰਸ਼ ਸ਼ੁਰੂਆਤ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਦੀਆਂ 33 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਰਾਜ ਭਵਨ ਵੱਲ ਮਾਰਚ ਕਰਕੇ ਸੀ2+50% ਫਾਰਮੂਲੇ ਤਹਿਤ ਐਮ.ਐਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਦੂਜੇ ਪੜਾਅ ਦੇ ਸੰਘਰਸ਼ ਦੀ ਸ਼ੁਰੂਆਤ ਦੀ ਜ਼ੋਰਦਾਰ ਧਮਕ ਪਾਈ ਹੈ।

ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 ਲਈ ਚੋਣ ਮਨੋਰਥ ਪੱਤਰ ਕੀਤਾ ਜਾਰੀ

ਗਾਂਧੀਨਗਰ : ਭਾਜਪਾ ਨੇ ਸ਼ਨੀਵਾਰ ਨੂੰ ਗਾਂਧੀਨਗਰ ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ 2022 ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਗੁਜਰਾਤ ਭਾਜਪਾ ਪ੍ਰਧਾਨ ਸੀਆਰ ਪਾਟਿਲ ਵੀ ਮੌਜੂਦ ਸਨ। ਪਾਰਟੀ ਨੇ 5 ਸਾਲਾਂ ਵਿੱਚ 20 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਵਿਦਿਆਰਥਣਾਂ ਨੂੰ ਮੁਫਤ ਇਲੈਕਟ੍ਰਿਕ

ਮੁੱਖ ਮੰਤਰੀ ਮਾਨ ਨੇ ਡੀਜੀਪੀ ਯਾਦਵ ਨੂੰ ਜਾਰੀ ਨਿਰਦੇਸ਼, 3 ਦਿਨਾਂ ਤੱਕ ਨਹੀਂ ਹੋਵੇਗੀ ਕੋਈ ਐੱਫਆਈਆਰ ਦਰਜ

ਚੰਡੀਗੜ੍ਹ : ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਐੱਫਆਈਆਰ ਦਰਜ ਕਰ ਰਹੀ ਸੀ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਐੱਫਆਈਆਰ ਦਰਜ ਨਾ ਕੀਤੀ ਜਾਵੇ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਅਸਿਸਟੈਂਟ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ

“ਸੰਵਿਧਾਨ ਦੇਸ਼ ਦੀ ਤਰੱਕੀ ਨੂੰ ਚਲਾਉਣ ਵਾਲੀ ਸਭ ਤੋਂ ਵੱਡੀ ਤਾਕਤ ਹੈ : ਪੀਐਮ ਮੋਦੀ

ਨਵੀਂ ਦਿੱਲੀ : ਸੁਪਰੀਮ ਕੋਰਟ ‘ਚ ਸੰਵਿਧਾਨ ਦਿਵਸ ਸਮਾਰੋਹ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹੀ ਉਸਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਨੂੰ ਬਹਿਸਾਂ ਅਤੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਪੀਐਮ ਮੋਦੀ ਨੇ ਕਿਹਾ, “ਸੰਵਿਧਾਨ ਦੇਸ਼ ਦੀ ਤਰੱਕੀ ਨੂੰ ਚਲਾਉਣ ਵਾਲੀ ਸਭ ਤੋਂ ਵੱਡੀ ਤਾਕਤ ਹੈ। ਸਾਡੇ ਸੰਵਿਧਾਨ

ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ

ਨਿਊਜ਼ੀਲੈਂਡ ਸਿੱਖ ਖੇਡਾਂ-2022 ਦੀ ਹੋਈ ਸ਼ੁਰੂਆਤ, ਖੇਡਾਂ ਤੇ ਲੱਗੀ ਵੱਡੀ ਸਭਿਆਚਾਰਕ ਸਟੇਜ

ਔਕਲੈਂਡ : ਦੋ ਦਿਨਾਂ ਨਿਊਜ਼ੀਲੈਂਡ ਸਿੱਖ ਖੇਡਾਂ ਦਾ ਆਯੋਜਨ ਅਰਦਾਸ ਕਰਕੇ ਕੀਤਾ ਗਿਆ। ਅੱਜ ਪਹਿਲਾ ਦਿਨ ਸੀ ਅਤੇ ਸਾਰਾ ਦਿਨ ਵੱਖ-ਵੱਖ ਖੇਡਾਂ ਹੋਈਆਂ। ਜਿਸ ਵਿਚ ਬਾਸਕਟਬਾਲ, ਵਾਲੀਵਾਰ, ਕ੍ਰਿਕਟ, ਫੁੱਟਬਾਲ, ਹਾਕੀ, ਗੌਲਫ, ਬੈਡਮਿੰਟਨ, ਰਗਬੀ, ਕਬੱਡੀ ਅਤੇ ਹੋਰ ਖੇਡਾਂ ਖੇਡੀਆਂ ਗਈਆਂ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਹਲਕਾ ਪਾਪਾਕੁਰਾ ਦੀ ਮੈਂਬਰ ਪਾਰਲੀਮੈਂਟ ਜੂਠਿਥ ਕੌਲਿਨ ਨੇ

ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ