news

Jagga Chopra

Articles by this Author

ਸੁਧੀਰ ਸੂਰੀ ਕਤਲ ਮਾਮਲੇ ਨੂੰ ਹਿੰਦੂ-ਸਿੱਖ ਰੰਗਤ ਨਾ ਦਿੱਤੀ ਜਾਵੇ: ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ| ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਹੋਏ ਸੁਧੀਰ ਸੂਰੀ ਦੇ ਕਤਲ

ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ 'ਚ ਕੀਤੀ ਜੇਤੂ ਸ਼ੁਰੂਆਤ

ਕਤਰ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ 2022 ਵਿੱਚ ਜੇਤੂ ਸ਼ੁਰੂਆਤ ਕੀਤੀ ਹੈ। ਇਸ ਮੈਚ ਦੀ ਸ਼ੁਰੂਆਤ ਤੋਂ ਹੀ ਸਵਿਟਜ਼ਰਲੈਂਡ ਦੀ ਟੀਮ ਨੂੰ ਫੇਵਰੇਟ ਮੰਨਿਆ ਜਾ ਰਿਹਾ ਸੀ ਪਰ ਪਹਿਲੇ ਹਾਫ ‘ਚ ਕੈਮਰੂਨ ਨੇ ਸ਼ਾਨਦਾਰ ਖੇਡ ਦਿਖਾਈ। ਦੋਵਾਂ ਟੀਮਾਂ ਵਿਚਾਲੇ ਡੂੰਘੀ ਟੱਕਰ ਹੋਈ। ਹਾਲਾਂਕਿ ਪਹਿਲੇ ਹਾਫ ‘ਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ। ਦੂਜਾ

ਪਾਸਪੋਰਟ ਵਿੱਚ ਸਿਰਫ਼ ਇੱਕ ਸ਼ਬਦ ਲਿਖਿਆ ਨਾਮ ਤਾਂ ਯੂਏਈ ਵਿੱਚ ਨਹੀਂ ਮਿਲੇਗੀ ਐਂਟਰੀ

ਚੰਡੀਗੜ੍ਹ : ਜੇਕਰ ਤੁਹਾਡਾ ਨਾਮ ਪਾਸਪੋਰਟ ਵਿੱਚ ਸਿਰਫ਼ ਇੱਕ ਸ਼ਬਦ ਵਿੱਚ ਲਿਖਿਆ ਹੈ ਤਾਂ ਤੁਹਾਨੂੰ ਯੂਏਈ ਵਿੱਚ ਐਂਟਰੀ ਨਹੀਂ ਮਿਲੇਗੀ। ਸੰਯੁਕਤ ਅਰਬ ਅਮੀਰਾਤ ਯੂਏਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਹੁਣ ਪਾਸਪੋਰਟ ‘ਤੇ ਸਿਰਫ ਇਕ ਨਾਮ ਵਾਲੇ ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ ਯੂਏਈ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ

ਵੈਰੀਫਿਕੇਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਵੈਰੀਫਿਕੇਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ. ਸੀ. ਸੀ.) ਜਾਂ ਕਿਸੇ ਹੋਰ ਪੁਲਿਸ ਵੈਰੀਫਿਕੇਸ਼ਨ ਲਈ ਰਿਸ਼ਵਤ ਮੰਗਦਾ ਹੈ ਤਾਂ ਪੰਜਾਬ ਪੁਲਿਸ ਦੇ ਨੰਬਰ:

ਸਪੀਕਰ ਕੁਲਤਾਰ ਸੰਧਵਾ ਵੱਲੋਂ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ

ਐਸ.ਏ.ਐਸ.ਨਗਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਪ੍ਰੋਟਸ ਕੰਪਲੈਕਸ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੰਕੈਡਰੀ ਸਕੂਲ, ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਮੋਹਾਲੀ ਵਿੱਚ ਕਰਵਾਈ ਜਾ ਰਹੀ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ ਕੀਤਾ ਗਿਆ

ਚੰਡੀਗੜ੍ਹ ਦੀ ਇਕ ਇੰਚ ਥਾਂ ਹਰਿਆਣਾ ਨੂੰ ਨਹੀਂ ਦੇਣ ਦਿੱਤੀ ਜਾਵੇਗੀ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ ਥਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਬਦਲਵੇਂ ਤੌਰ ’ਤੇ

ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਨਵੰਬਰ ਨੂੰ ਹੋਵੇਗਾ ਚੰਡੀਗੜ੍ਹ 'ਚ ਰੋਸ ਮਾਰਚ : ਧਨੇਰ

ਬਰਨਾਲਾ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ-ਭਵਨ ਵੱਲ ਕੀਤੇ ਜਾਣ ਵਾਲੇ ਰੋਸ-ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਹਨ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਰਾਜਪਾਲ ਨੂੰ ਸੌਂਪੇ ਜਾਣ ਵਾਲੇ ਮੰਗ-ਪੱਤਰ ਵਿੱਚ ਸਾਰੀਆਂ ਫਸਲਾਂ ਦੀ

ਮੁਫਤ ਬਿਜਲੀ ਲੈਣ ਦੀ ਬਜਾਏ ਹੁਣ ਇਸ ਤੋਂ ਕਮਾਈ ਕਰਨ ਅਤੇ ਇਸ ਨੂੰ ਆਮਦਨ ਦਾ ਸਰੋਤ ਬਣਾਉਣ ਦਾ ਸਮਾਂ ਹੈ : ਪੀਐਮ ਮੋਦੀ

ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਲਗਾਤਾਰ ਪੰਜਵੇਂ ਦਿਨ 24 ਨਵੰਬਰ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁਫਤ ਬਿਜਲੀ ਲੈਣ ਦੀ ਬਜਾਏ ਹੁਣ ਇਸ ਤੋਂ ਕਮਾਈ ਕਰਨ ਅਤੇ ਇਸ ਨੂੰ ਆਮਦਨ ਦਾ ਸਰੋਤ ਬਣਾਉਣ ਦਾ ਸਮਾਂ ਹੈ।  ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਮੁਫਤ ਬਿਜਲੀ ਦੇਣ ਦੇ ਉਸਦੇ ਵਾਅਦੇ ਦਾ

ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਖੰਡਵਾ ਪਹੁੰਚੀ

ਖੰਡਵਾ (ਜੇਐੱਨਐਨ) : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਪ੍ਰਿਅੰਕਾ ਗਾਂਧੀ ਵੀ ਸ਼ਾਮਲ ਹੋ ਗਈ ਹੈ। ਪ੍ਰਿਅੰਕਾ ਗਾਂਧੀ ਆਪਣੇ ਭਰਾ ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਮੱਧ ਪ੍ਰਦੇਸ਼ ਦੇ ਖੰਡਵਾ ਪਹੁੰਚੀ। ਇਸ ਦੌਰਾਨ ਉਹ ਰਾਹੁਲ ਗਾਂਧੀ ਨਾਲ ਤਾਲਮੇਲ ਰੱਖਦੀ ਰਹੀ। ਇਸ ਤੋਂ ਪਹਿਲਾਂ ਭਾਜਪਾ ਸਮੇਤ ਕਈ ਪਾਰਟੀਆਂ ਦੇ ਨੇਤਾ ਤਾਹਨੇ ਮਾਰਦੇ ਰਹੇ ਹਨ ਕਿ ਰਾਹੁਲ ਗਾਂਧੀ ਦੀ ਯਾਤਰਾ 'ਚ

'ਆਪ' ਦੀ ਸਰਕਾਰ ਬਣਨ 'ਤੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ : ਭਗਵੰਤ ਮਾਨ

ਨੰਦੋੜ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ ਲਿਆ ਹੈ। ਵੀਰਵਾਰ ਨੂੰ ਨੰਦੋੜ ਅਤੇ ਕਾਰਜਨ ਵਿਖੇ ਵਿਸ਼ਾਲ ਰੋਡ