news

Jagga Chopra

Articles by this Author

ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕੀਤਾ ਖੇਰੂ ਖੇਰੂ : ਰਾਜਾ ਵੜਿੰਗ

ਚੰਡੀਗੜ੍ਹ, 5 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਿਆ। ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਖ਼ਤਮ ਹੋ ਜਾਵੇਗਾ ਤੇ ਨਵਾਂ ਬਾਦਲ ਸਾਹਮਣੇ ਆਵੇਗਾ। ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਨੇ ਕੁਰਸੀ ਤੇ

ਗਿੱਦੜਬਾਹਾ 'ਚ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਰਿਵਾਰ ਨੇ ਜ਼ਾਹਰ ਕੀਤਾ ਖਦਸ਼ਾ

ਗਿੱਦੜਬਾਹਾ, 5 ਅਗਸਤ 2024 : ਮੁਕਤਸਰ ਸਾਹਿਬ ਦੇ ਹਲਕੇ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅਗਲੇ ਦਿਨ ਸਰੋਵਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਭਤੀਜੇ ਸਾਹਿਲ ਕੁਮਾਰ (10) ਅਤੇ ਖੁਸ਼ਪ੍ਰੀਤ ਕੁਮਾਰ (9)

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਬਾਦਲ ਦਾ ਪੱਤਰ ਕੀਤਾ ਜਨਤਕ, ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹਾਂ : ਸੁਖਬੀਰ ਬਾਦਲ 

ਅੰਮ੍ਰਿਤਸਰ, 5 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ ਸੀ। ਸਿੱਖ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ। ਸਿੱਖ ਸੰਗਤਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ

ਅਮਰੀਕਾ ਦੇ ਫਲੋਰਿਡਾ 'ਚ ਹੋਈ ਗੋਲੀਬਾਰੀ, ਇੱਕ ਪੁਲਿਸ ਅਫਸਰ ਸਮਤੇ ਦੋ ਸ਼ੱਕੀਆਂ ਦੀ ਮੌਤ, ਕਈ ਜਖ਼ਮੀ

ਕੈਲੀਫੋਰਨੀਆ, 5 ਅਗਸਤ 2024 : ਅਮਰੀਕਾ ਦੇ ਕੇਂਦਰੀ ਫਲੋਰਿਡਾ ਰਾਜ ਵਿਚ ਇਕ ਘਰ ਵਿੱਚ ਕੁਝ ਗੜਬੜ ਹੋਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਉਪਰ ਕੀਤੇ ਘਾਤ ਲਾ ਕੇ ਹਮਲੇ ਵਿੱਚ ਇਕ ਪੁਲਿਸ ਅਫਸਰ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਲੇਕ ਕਾਊਂਟੀ ਸ਼ੈਰਿਫ ਪੇਟੋਨ ਗ੍ਰਿਨੈਲ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਉਨਾਂ ਕਿਹਾ ਹੈ ਕਿ ਗੋਲੀਬਾਰੀ ਦੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ: ਸਿਬਿਨ ਸੀ

ਚੰਡੀਗੜ੍ਹ, 5 ਅਗਸਤ, 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ

ਵਿਜੀਲੈਂਸ ਬਿਊਰੋ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਚਓ. ਤੇ ਏਐਸਆਈ. ਖਿਲਾਫ਼ ਮੁਕੱਦਮਾ ਦਰਜ
  • ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ

ਚੰਡੀਗੜ੍ਹ, 5 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼

ਦਿੱਲੀ ਹਾਈਕੋਰਟ ਤੋਂ ਕੇਜਰੀਵਾਲ ਨੂੰ ਵੱਡਾ ਝਟਕਾ, ਸੀਬੀਆਈ ਕੇਸ ਵਿੱਚ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ ,5 ਅਗਸਤ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸੀਬੀਆਈ ਨੇ 26 ਜੂਨ ਨੂੰ ਦਿੱਲੀ ਦੀ ਆਬਕਾਰੀ ਨੀਤੀ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ : ਸ਼੍ਰੋਮਣੀ ਕਮੇਟੀ ਸਕੱਤਰ

ਅੰਮ੍ਰਿਤਸਰ, 5 ਅਗਸਤ- 2024 : ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈਜੀ ਸ. ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੁੱਧ ਮੀਡੀਆ ਵਿਚ

ਬੰਗਲਾਦੇਸ਼ 'ਚ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੋੁੱਜੀ 300 ਪਾਰ, ਦੇਸ਼ ਵਿਚ ਅਣਮਿੱਥੇ ਸਮੇਂ ਲਈ ਕਰਫਿਊ

ਢਾਕਾ, 5 ਅਗਸਤ 2024 : ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਖ਼ਤਮ ਕਰਨ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੱਤਾਧਾਰੀ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਅਤੇ ਸਮਰਥਕਾਂ ਦਰਮਿਆਨ ਭੜਕੀ ਹਿੰਸਾ ਵਿੱਚ ਹੁਣ ਤੱਕ 14 ਪੁਲਿਸ ਮੁਲਾਜ਼ਮਾਂ ਸਮੇਤ ਕਰੀਬ 300 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਿੰਸਾ ‘ਚ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ।

ਕਰੰਟ ਲੱਗਣ ਨਾਲ 9 ਕਾਵੜੀਆਂ ਦੀ ਮੌਤ, ਜਲਭਿਸ਼ੇਕ ਕਰਨ ਜਾ ਰਹੇ ਸਨ ਕਾਵੜੀ

ਹਾਜੀਪੁਰ, 5 ਅਗਸਤ 2024 : ਬਿਹਾਰ ਦੇ ਹਾਜੀਪੁਰ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ 9 ਕਾਵੜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਡੀਜੇ ਸਿਸਟਮ 11 ਹਜ਼ਾਰ ਵੋਲਟ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਡੀਜ਼ਲ ਟਰਾਲੀ ਤਾਰ ਨਾਲ ਟਕਰਾ ਗਈ ਜਿਸ ਕਾਰਨ ਉਸ ਨੂੰ ਅੱਗ ਲੱਗ