news

Jagga Chopra

Articles by this Author

ਐਮ.ਆਰ. ਟੀਕਾਕਰਨ ਤੋਂ ਵਾਂਝੇ, 0-5 ਸਾਲ ਦੇ ਬੱਚਿਆਂ ਦਾ ਹੋਵੇਗਾ ਵਿਸ਼ੇਸ਼ ਸਰਵੇਖਣ

ਲੁਧਿਆਣਾ : ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ ਅਜਿਹੇ ਬੱਚਿਆਂ ਦਾ ਸਰਵੇਖਣ ਕੀਤਾ ਜਾਵੇਗਾ, ਜਿਨ੍ਹਾਂ ਨੇ ਮੀਜ਼ਲਜ਼-ਰੂਬੇਲਾ ਵੈਕਸੀਨ ਨਹੀਂ ਲਗਾਈ ਹੈ। ਸਰਵੇਖਣ ਦਾ ਰੋਡਮੈਪ ਤਿਆਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਲੋਂ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬੁਲਾਈ ਤਾਂ ਜੋ ਐਮ.ਆਰ

ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਲੁਧਿਆਣਾ ਫੇਰੀ ਮੌਕੇ

ਉੱਘੇ ਪੰਜਾਬੀ ਕਵੀ ਹਰਜੀਤ ਸਿੰਘ ਢਿੱਲੋਂ ਸੁਰਗਵਾਸ

ਲੁਧਿਆਣਾ : ਉੱਘੇ ਪੰਜਾਬੀ ਕਵੀ ਤੇ ਪੱਤਰਕਾਰ ਸ. ਹਰਜੀਤ ਸਿੰਘ ਢਿੱਲੋਂ  ਦਾ ਅੱਜ ਲੁਧਿਆਣਾ ਨੇੜੇ ਪਿੰਡ ਜੁਗਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਉਹ 76 ਵਰ੍ਹਿਆਂ ਦੇ ਸਨ। ਸ. ਢਿੱਲੋਂ ਨੇ ਪੰਜਾਬੀ ਸ਼ਾਇਹੀ ਵਿੱਚ ਤਿੰਨ ਗ਼ਜ਼ਲ ਸੰਗ੍ਰਹਿਾਂ ਦਰਦ ਦੀ ਰੌਸ਼ਨੀ, ਅਹਿਸਾਸ ਦੀਆਂ ਪਰਤਾਂ ਤੇ ਸੁਪਨਿਆਂ ਦੀ ਮਹਿਕ  ਤੋਂ ਇਲਾਵਾ ਸਤਿ ਬਚਨ ਬਾਲ ਕਾਵਿ ਸੰਗ੍ਰਹਿ ਰਚਿਆ। ਸਃ ਹਰਜੀਤ ਸਿੰਘ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਸਪਤਾਹ ਮਨਾਇਆ ਗਿਆ

ਲੁਧਿਆਣਾ : ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ 14 ਤੋਂ 20 ਨਵੰਬਰ ਤੱਕ 'ਬਾਲ ਸਪਤਾਹ' ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਸਪਤਾਹ ਮੌਕੇ ਜਿਲ੍ਹਾ ਲੁਧਿਆਣਾ ਵਿੱਚ ਜੇ. ਜੇ. ਐਕਟ ਅਧੀਨ ਚੱਲ ਰਹੇ ਬਾਲ ਘਰਾਂ

8 ਕਿਲੋ ਹੈਰੋਇਨ, 7.75 ਕਿਲੋ ਅਫੀਮ, 17 ਕਿਲੋ ਗਾਂਜਾ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗਿਰਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ  ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ  ਹੈ। ਇੰਸਪੈਕਟਰ ਜਨਰਲ

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਰਕਾਰ ਸਖ਼ਤ ਵਿਰੋਧ ਕਰੇਗੀ: ਕੰਗ

ਚੰਡੀਗੜ੍ਹ : ਚੰਡੀਗੜ੍ਹ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ

ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਵਿਆਉਣਯੋਗ ਊਰਜਾ ਖੇਤਰ ਵਿਚ ਸਭ ਤੋਂ ਵੱਧ ਨਿਵੇਸ਼ ਹੋਇਆ : ਗਰੇਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਪੰਜਾਬ ਨੇ ਸੋਲਰ ਐਨਰਜੀ ਪੈਦਾ ਕਰਨ ਵਿਚ ਰਿਕਾਰਡ ਕਾਇਮ ਕੀਤਾ। ਸਾਬਕਾ ਮੰਤਰੀ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿਚ ਕੋਈ

ਭਾਜਪਾ ਦੇ 14 ਆਗੂਆਂ ਦਾ ਜੱਥਾ ਪਾਕਿਸਤਾਨ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਗੁਰਦਾਸਪੁਰ : ਪਾਕਿਸਤਾਨ ਵਿਚ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਭਾਜਪਾ ਦਾ ਦੂਸਰਾ ਜਥਾ ਅੱਜ ਰਵਾਨਾ ਹੋਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਆਗੂ ਰਜ਼ੇਸ਼ ਰਾਠੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਤੇ ਨਾਮ ਜਪੋ ਕਿਰਤ ਕਰੋ ਵੰਡ ਛਕੋ ਦੇ ਫਲਸਫੇ

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸੁਰੱਖਿਆ ਪ੍ਰਦਾਨ ਕਰਨਾ ਮਾਨ ਸਰਕਾਰ ਦਾ ਮੁੱਖ ਉਦੇਸ਼ : ਨਿੱਜਰ

ਲੁਧਿਆਣਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ

ਵਾਤਾਵਰਣ ਪੱਖੀ ਕਿਸਾਨਾਂ ਤੇ ਸੰਸਥਾਵਾਂ ਦਾ ਨੇਕ ਕੰਮਾਂ ਲਈ ਸਰਕਾਰ ਦਾ ਰਹੇਗਾ ਸਹਿਯੋਗ : ਸੰਧਵਾਂ

ਕੋਟਕਪੂਰਾ : ਵਾਤਾਵਰਨ ਪ੍ਰੇਮੀ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਆਦਿ ਜਿਲਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਨਾੜ/ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ਵਿੱਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.)