news

Jagga Chopra

Articles by this Author

ਵਿਦਿਆਰਥਣਾ ਦਾ ਭਵਿੱਖ ਰੁਸ਼ਨਾਉਣ ਲਈ ਮਾਪਿਆਂ ਦੇ ਨਾਲ ਅਧਿਆਪਕਾਂ ਦੀ ਵੀ ਬਰਾਬਰ ਜਿੰਮੇਵਾਰੀ : ਸੰਧਵਾਂ

ਕੋਟਕਪੂਰਾ : ਵਰਤਮਾਨ ਸਮੇਂ ਵਿੱਚ ਵਿਦਿਆਰਥਣਾ ਅਰਥਾਤ ਧੀਆਂ ਨੂੰ ਪ੍ਰੇਰਿਤ ਕਰਨਾ, ਕੁਰਾਹੇ ਪੈਣ ਤੋਂ ਬਚਾਉਣਾ, ਉਹਨਾ ਦਾ ਭਵਿੱਖ ਰੁਸ਼ਨਾਉਣਾ ਅਤੇ ਹਰ ਪੱਖੋਂ ਸੰਭਾਲ ਕਰਨ ਦੀ ਜਿੰਮੇਵਾਰੀ ਮਾਪਿਆਂ ਦੇ ਨਾਲ ਨਾਲ ਅਧਿਆਪਕਾਂ ਦੀ ਵੀ ਬਰਾਬਰ ਹੁੰਦੀ ਹੈ। ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਏ ਗਏ ਬਾਲ ਦਿਵਸ ਅਤੇ ਕਰਵਾਏ ਗਏ ਸਲਾਨਾ

ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ : ਡਿਪਟੀ ਸਪੀਕਰ ਰੌੜੀ

ਹੁਸ਼ਿਆਰਪੁਰ : ਪਿੰਡ ਮਜਾਰੀ ਦਾ ਛਿੰਜ ਮੇਲਾ ਬੀਤੀ ਰਾਤ ਸ਼ਾਨੌ-ਸ਼ੌਕਤ ਨਾਲ ਸੰਪੰਨ ਹੋਇਆ ਜਿੱਥੇ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। 12-13 ਨਵੰਬਰ ਨੂੰ ਦੋ ਦਿਨ ਹੋਏ ਛਿੰਝ ਮੇਲੇ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼

ਸੀਨੀਅਰ ਆਈ.ਏ.ਐਸ.ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ

ਚੰਡੀਗੜ੍ਹ : 1997 ਬੈਚ ਦੇ ਸੀਨੀਅਰ ਆਈ.ਏ.ਐਸ.ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ।ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ।ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ

ਲਾਇਸੈਂਸਾਂ ਦੀ ਸਮੀਖਿਆ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਫ਼ੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ 'ਚੋਂ ਹਾਨੀਕਾਰਕ

ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ : ਮੰਤਰੀ ਜਿੰਪਾ

ਸਰਾਭਾ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ 5 ਰੋਜ਼ਾ ਖੇਡ ਸਮਾਗਮ

2023 ਤੱਕ ਖਸਰਾ ਅਤੇ ਰੁਬੇਲਾ ਦੇ ਮੁਕੰਮਲ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਸੰਗਰੂਰ: ਜ਼ਿਲ੍ਹਾ ਸੰਗਰੂਰ ਵਿਖੇ ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਮੁਕੰਮਲ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਨੌਂ ਮਹੀਨਿਆਂ  ਤੋਂ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨਾਲ ਸਬੰਧਤ ਵੇਰਵੇ

ਲਵਲੀ ਯੂਨੀਵਰਸਿਟੀ ਦੇ ਸਕੂਲ ਆਫ ਫਾਰਮਾਸਿਊਟੀਕਲ ਸਾਇੰਸਿਜ਼ ਨੇ ਦੋ ਰੋਜ਼ਾ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ

ਜਲੰਧਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ ਫਾਰਮਾਸਿਊਟੀਕਲ ਸਾਇੰਸਿਜ਼ ਨੇ ਯੂਨੀਵਰਸਿਟੀ ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਦੋ ਰੋਜ਼ਾ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਆਫ ਫਾਰਮੇਸੀ ਦਾ ਆਯੋਜਨ ਕੀਤਾ। ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ) ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੇ

ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ : ਮੰਤਰੀ ਜਿੰਪਾ

ਹੁਸ਼ਿਆਰਪੁਰ : ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਸਰਕਾਰ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਦਾ ਹੱਲ ਕਰੇ : ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸਨੇ ਪੰਜਾਬ ਦੇ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧਾਂ ਤੋਂ ਬਚਾਉਣ ਲਈ ਕੀ ਯੋਜਨਾ ਬਣਾਈ ਹੈ, ਜਿਸ ਨਾਲ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਵਿੱਚ ਇਸ ਗੱਲ

ਸਕੂਲਾਂ ਵਿੱਚ ਬਾਲ ਸਭਾਵਾਂ ਨੂੰ ਮੁੜ ਸੁਰਜੀਤ ਕਰਨ ਦੀ ਤੁਰੰਤ ਲੋੜ ਹੈ : ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ : ਬੱਚਿਆਂ ਅੰਦਰਲੀ ਕਲਾਤਮਿਕ ਪ੍ਰਤਿਭਾ ਨੂੰ ਵਿਕਸਤ ਕਰਨ ਲਈ ਸਕੂਲਾਂ ਵਿੱਚ ਬਾਲ ਸਭਾਵਾਂ ਨੂੰ ਮੁੜ ਸੁਰਜੀਤ ਕਰਨ ਦੀ ਤੁਰੰਤ ਲੋੜ ਹੈ ਕਿਉਂਕਿ ਪ੍ਰਤਿਭਾ ਖੋਜ ਦਾ ਉਸ ਤੋਂ ਵੱਡਾ ਕੋਈ ਪਲੈਟਫਾਰਮ ਨਹੀਂ ਹੈ।ਬਾਲ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸਰਕਾਰੀ ਹਾਈ ਸਕੂਲ ਦਾਦ (ਲੁਧਿਆਣਾ) ਵੱਲੋਂ  ਪ੍ਰਕਾਸ਼ਿਤ ਬਾਲ ਮੈਗਜ਼ੀਨ ਪੁੰਗਰਦੀਆਂ ਕਲਮਾਂ ਦੇ ਤੀਸਰੇ ਸਾਲਾਨਾ ਅੰਕ ਨੂੰ