news

Jagga Chopra

Articles by this Author

ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ : ਮੰਤਰੀ ਨਿੱਜਰ

ਪਟਿਆਲਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ

ਜਿਲ੍ਹਾ ਸੈਨਿਕ ਭਲਾਈ ਅਫਸਰਾਂ ਦੀਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉ : ਬਾਜਵਾ 

ਚੰਡੀਗੜ੍ਹ  : ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਦਾ ਕੰਮ ਸਿਰਫ ਤਿੰਨ ਜਿਲ੍ਹਾ ਭਲਾਈ ਅਫਸਰਾਂ ਉੱਤੇ ਛੱਡ ਦਿੱਤਾ ਗਿਆ ਹੈ ਅਤੇ ਜਿਲ੍ਹਾ ਭਲਾਈ ਅਫਸਰਾਂ ਦੀਆਂ 22 ਆਸਾਮੀਆਂ ਨੂੰ ਭਰਨ ਦੀ

ਸੁਖਬੀਰ ਬਾਦਲ ਵੱਲੋਂ ਹਲਕਾ ਮਹਿਲ ਕਲਾਂ ਦੇ ਅਬਜ਼ਰਵਰਾਂ ਦਾ ਐਲਾਨ

ਚੰਡੀਗੜ੍ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾ ਮਹਿਲ ਕਲਾਂ ਦੇ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਬਾਦਲ ਨੇ ਦੱਸਿਆ ਕਿ ਗੁਰਚੇਤ ਸਿੰਘ ਬਰਗਾੜੀ, ਮਾਸਟਰ ਹਰਬੰਸ ਸਿੰਘ, ਤਰਨਜੀਤ ਸਿੰਘ ਦੁੱਗਲ ਅਤੇ ਜਸਵਿੰਦਰ ਸਿੰਘ ਹਲਕਾ

ਪ੍ਰਕਾਸ਼ ਬਾਦਲ , ਸੁਖਬੀਰ ਬਾਦਲ ਤੇ ਡਾ. ਦਲਜੀਤ ਚੀਮਾ 'ਤੇ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ

ਸੂਬੇ 'ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਖ ਮੰਤਰੀ ਵੱਲੋਂ ਐਲਾਨ

ਜਗਰਾਉਂ  (ਰਛਪਾਲ ਸਿੰਘ ਸੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ  ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ

ਵਪਾਰਕ ਗੈਸ ਸਿਲੰਡਰ ਸਸਤੇ, ਜੀਐਸਟੀ ਰਿਟਰਨ ਦੇ ਨਿਯਮਾਂ ਵਿੱਚ ਬਦਲਾਅ

ਨਿਊ ਦਿੱਲੀ : ਅੱਜ 1 ਨਵੰਬਰ ਤੋਂ ਦੇਸ਼ ਭਰ ਵਿੱਚ 3 ਬਦਲਾਅ ਹੋਏ ਹਨ। ਹੁਣ ਵਪਾਰਕ ਗੈਸ ਸਿਲੰਡਰ 115 ਰੁਪਏ ਸਸਤਾ ਹੋਵੇਗਾ। ਜੈੱਟ ਫਿਊਲ ਮਹਿੰਗਾ ਹੋ ਗਿਆ ਹੈ, ਜਿਸ ਨਾਲ ਹਵਾਈ ਕਿਰਾਇਆ ਵਧ ਸਕਦਾ ਹੈ। ਇਸ ਤੋਂ ਇਲਾਵਾ ਜੀ.ਐੱਸ.ਟੀ. ਨਾਲ ਜੁੜੇ ਨਿਯਮਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ। ਅੱਜ ਤੋਂ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਦੀ ਉਮੀਦ ਸੀ ਪਰ ਤੇਲ

ਮੁੰਬਈ ਪੁਲਿਸ ਵੱਲੋਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਦਿੱਤੀ ਜਾਵੇਗੀ Y+ ਸਕਿਓਰਿਟੀ

ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹੁਣ ਉਸ ਨੂੰ ਮੁੰਬਈ ਪੁਲਿਸ ਵੱਲੋਂ Y+ ਸਕਿਓਰਿਟੀ ਦਿੱਤੀ ਜਾਵੇਗੀ। ਹਾਲ ਹੀ ‘ਚ ਅਦਾਕਾਰ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਵਾਲੀ ਚਿੱਠੀ ਮਿਲੀ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸਲਮਾਨ ਖਾਨ ਤੋਂ ਇਲਾਵਾ ਮਹਾਰਾਸ਼ਟਰ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ

ਕੈਨੇਡਾ ਵੱਸਦੇ ਕਵੀ ਮੋਹਨ ਗਿੱਲ ਦੀ ਪੁਸਤਕ ਪਵਣੁ ਗਦਰੀ ਬਾਬਿਆਂ ਦੇ ਮੇਲੇ ਤੇ ਗੁਰਭਜਨ ਗਿੱਲ,ਡਾ. ਸਰਿਤਾ ਤਿਵਾੜੀ,ਦਰਸ਼ਨ ਬੁੱਟਰ ਤੇ ਸੁਖਜੀਤ ਵੱਲੋਂ ਲੋਕ ਅਰਪਨ

(ਲੁਧਿਆਣਾ) ਕੈਨੇਡਾ ਦੇ ਸ਼ਹਿਰ ਸਰੀ(ਬ੍ਰਿਟਿਸ਼ ਕੋਲੰਬੀਆ ਵੱਸਦੇ ਪ੍ਰਮੁੱਖ ਪੰਜਾਬੀ ਕਵੀ ਮੋਹਨ ਗਿੱਲ ਦੇ ਲਿਖੇ ਹਾਇਕੂ ਸੰਗ੍ਰਹਿ ਪਵਣੁ ਨੂੰ ਦੇਸ਼ ਭਗਤ ਹਾਲ ਜਲੰਧਰ ਵਿੱਚ ਲੱਗੇ ਗਦਰੀ ਬਾਬਿਆਂ ਦੇ ਮੇਲੇ ਮੌਕੇ ਲੋਕ ਅਰਪਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਹੈ ਕਿ ਹੋਰ ਮੁਲਕਾਂ ਵਿੱਚ ਪ੍ਰਚੱਲਤ ਸਾਹਿੱਤ ਰੂਪਾਂ ਨੂੰ ਪੰਜਾਬੀ

ਵਿਧਾਇਕ ਗੋਗੀ ਵੱਲੋਂ ਵਾਰਡ ਨੰਬਰ 73 'ਚ ਸਿਹਤ ਕਲੀਨਿਕ ਦਾ ਉਦਘਾਟਨ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਵਾਰਡ ਨੰਬਰ 73 ਵਿੱਚ ਸਿਹਤ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ, 'ਆਪ' ਦੇ ਸੀਨੀਅਰ ਆਗੂ ਸ. ਚਰਨਜੀਤ ਸਿੰਘ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨਾ ਦੀ ਆਮਦ : ਮੰਤਰੀ ਧਾਲੀਵਾਲ
ਸਮਰਾਲਾ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,09,61,735 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ