news

Jagga Chopra

Articles by this Author

ਜਬਰ ਜਨਾਹ ਦੇ ਮਾਮਲਿਆਂ 'ਚ 'ਟੂ-ਫਿੰਗਰ ਟੈਸਟ' 'ਤੇ ਸੁਪਰੀਮ ਕੋਰਟ ਨੇ ਲਗਾਈ ਪਾਬੰਦੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਦੇ ਮਾਮਲਿਆਂ 'ਚ 'ਟੂ-ਫਿੰਗਰ ਟੈਸਟ' 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਦੋਸ਼ੀ ਮੰਨਿਆ ਜਾਵੇਗਾ। ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਜਬਰ ਜਨਾਹ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ‘ਟੂ ਫਿੰਗਰ ਟੈਸਟ’ ਦੀ

ਸੰਸਦ ਦਾ ਸਰਦ ਰੁੱਤ ਸੈਸ਼ਨ ਹੋਵੇਗਾ ਪੁਰਾਣੀ ਇਮਾਰਤ 'ਚ

ਪੀਟੀਆਈ, ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਪੁਰਾਣੀ ਇਮਾਰਤ ਵਿੱਚ ਹੋ ਸਕਦਾ ਹੈ, ਕਿਉਂਕਿ ਨਵੀਂ ਇਮਾਰਤ ਦਾ ਕੁਝ ਨਿਰਮਾਣ ਕਾਰਜ ਸਮਾਂ ਸੀਮਾ ਤੋਂ ਵੱਧ ਹੋ ਸਕਦਾ ਹੈ। ਸਰਕਾਰ ਨੇ ਸੰਸਦ ਦੀ ਨਵੀਂ ਇਮਾਰਤ ਨੂੰ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਪੂਰਾ ਕਰਨ ਦਾ ਟੀਚਾ ਰੱਖਿਆ ਸੀ ਜੋ ਆਮ ਤੌਰ 'ਤੇ ਨਵੰਬਰ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੁੰਦਾ ਹੈ। ਸੂਤਰਾਂ ਨੇ ਦੱਸਿਆ ਕਿ

ਵਿਸ਼ਵ ਸਿੱਖ ਕਾਨਫਰੰਸ 'ਚ ਕਨੇਡਾ, ਇੰਗਲੈਂਡ ਤੇ ਹੋਰ ਦੇਸ਼ਾਂ 'ਚੋਂ ਵਿਦਵਾਨ ਸਿੱਖ ਹੋਣਗੇ ਸ਼ਾਮਲ : ਡਾ. ਘੁੰਮਣ 

ਸੁਲਤਾਨਪੁਰ ਲੋਧੀ : ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ 2 ਨਵੰਬਰ ਨੂੰ ਕਰਵਾਈ ਜਾ ਰਹੀ ਦੂਜ਼ੀ ਵਿਸ਼ਵ ਸਿੱਖ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਅੱਜ ਮੁੱਖ ਪ੍ਰਬੰਧਕਾਂ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ

ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਮਗਰੋਂ ਵਾਪਸ ਭਾਰਤ ਪਰਤੇ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਾਕਿਸਤਾਨ ਤੋਂ ਵਾਪਸ ਭਾਰਤ ਪਰਤ ਆਏ ਹਨ। ਇਥੇ ਪੁੱਜਣ ’ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ

1 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲਿਆ, ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ ਵਿਚ ਮੌਸਮ ਤਬਦੀਲ ਹੋਣ ਲੱਗਾ ਹੈ ਤੇ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸੇ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਤੇ ਇਹ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਹੋਏ ਸੇਵਾ ਮੁਕਤ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ. ਸੁਲੱਖਣ ਸਿੰਘ ਭੰਗਾਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

 ਪੰਜਾਬ ਪੁਲਿਸ ਵਲੋਂ 4 ਮਹੀਨਿਆਂ ਦੌਰਾਨ 6997 ਨਸ਼ਾ ਤਸਕਰ ਗ੍ਰਿਫਤਾਰ, 4.49 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼

ਪਠਾਨਕੋਟ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ

ਪਠਾਨਕੋਟ : ਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ

ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਦਫਤਰ ਦਾ ਅਚਨਚੇਤ ਦੌਰਾ ਕੀਤਾ

ਰੂਪਨਗਰ : ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਵਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ ਅਤੇ ਗੈਰ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਲੇਟ ਆਉਣ ਬਾਰੇ ਪੁੱਛਿਆ