news

Jagga Chopra

Articles by this Author

ਮੁੜ ਜੁਗਾੜੂ ਰੇਹੜੀਆਂ ਤੇ ਸ਼ਿਕੰਜਾ ਕੱਸ ਸਕਦੀ ਹੈ, ਪੰਜਾਬ ਸਰਕਾਰ

ਪੰਜਾਬ ਸਰਕਾਰ ਮੁੜ ਜੁਗਾੜੂ ਰੇਹੜੀਆਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਆਰਟੀਏਜ਼ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਜੁਗਾੜੂ ਰੇਹੜੀਆਂ ਦੀ ਰੋਕਥਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਂਝ ਇਸ ਵਾਰ ਸਰਕਾਰ ਸਖਤੀ ਵਰਤਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਜਾਰੀ ਪੱਤਰ ਵਿਚਲੀ ਭਾਸ਼ਾ ਪਹਿਲਾਂ ਨਾਲੋਂ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਸੋਸ਼ਲ ਮੀਡੀਆ 'ਤੇ ਹੋਈ ਲਾਈਵ , ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਲਾਇਆਦੋਸ਼

ਜਲੰਧਰ : ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ

ਸਲਾਬਤਪੁਰਾ 'ਚ ਚੱਲ ਰਹੀ ਪ੍ਰੇਮੀਆਂ ਦੀ ਸਤਸੰਗ ਦਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਵਿਰੋਧ

ਬਠਿੰਡਾ : ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ। ਪਿੰਡ ਜਲਾਲ ਦੇ ਬੱਸ ਸਟੈਂਡ ਨਜ਼ਦੀਕ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਡੇਰਾ ਪ੍ਰੇਮੀਆਂ ਦੀਆਂ ਬੱਸਾਂ ਨੂੰ ਰੋਕਿਆ ਗਿਆ। ਇਸ ਮੌਕੇ ਅਕਾਲੀ ਦਲ

ਹੈਲੀਕਾਪਟਰ 'ਚ ਹਿਮਾਚਲ ਜਾਣ ਲਈ ਪੈਸੇ ਕਿੱਥੋਂ ਆਏ, ਦੱਸਣ ਬਾਜਵਾ : ਨੀਲ ਗਰਗ

ਚੰਡੀਗੜ੍ਹ : ਆਦਮੀ ਪਾਰਟੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਚੋਣ ਪ੍ਰਚਾਰ ਲਈ ਹੈਲੀਕਾਪਟਰ ਵਿਚ ਹਿਮਾਚਲ ਪ੍ਰਦੇਸ਼ ਜਾਣ ਲਈ ਪੈਸੇ ਕਿੱਥੋਂ ਆ ਰਹੇ ਹਨ। ਐਤਵਾਰ ਨੂੰ 'ਆਪ' ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਕੰਮਾਂ ਲਈ ਸਰਕਾਰੀ ਹੈਲੀਕਾਪਟਰ 'ਚ ਸਫਰ

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ

ਜਲੰਧਰ : ਪਿਛਲੇ ਸਾਲ ਦੀ ਉਪ ਜੇਤੂ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਚੌਥੇ ਦਿਨ ਦੇ ਦੂਜੇ ਮੈਚ ਵਿਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਨੇ ਪੰਜਾਬ ਪੁਲਿਸ

ਪੰਜਾਬ ਦੀ 'ਆਪ' ਸਰਕਾਰ ਨੇ ਝੋਨਾ ਉਤਪਾਦਕਾਂ ਨੂੰ 2500 ਰੁਪਏ ਨਾ ਦੇ ਕੇ ਕੀਤਾ ਧੋਖਾ - ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਕਦ ਪ੍ਰੋਤਸਾਹਨ 'ਤੇ ਧੋਖਾ ਦੇਣ ਲਈ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਨਿੰਦਾ ਕੀਤੀ। ਆਪ ਸਰਕਾਰ ਨੇ 2500 ਰੁਪਏ ਦੇ ਨਕਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦਾ ਐਲਾਨ ਕੀਤਾ

ਮੰਤਰੀ ਧਾਲੀਵਾਲ ਨੇ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਕੀਤਾ ਮੁਅੱਤਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ

ਮੋਰਬੀ (ਗੁਜਰਾਤ) 'ਚ ਵਾਪਰਿਆ ਵੱਡਾ ਹਾਦਸਾ, ਪੁਲ ਟੁੱਟਣ ਕਾਰਨ ਕਰੀਬ 35 ਲੋਕਾਂ ਦੀ ਮੌਤ, 100 ਤੋਂ ਵਧੇਰੇ ਲੋਕ ਲਾਪਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ 'ਤੇ ਦੁੱਖ ਕੀਤਾ ਪ੍ਰਗਟ

ਗੁਜਰਾਤ : ਮੋਰਬੀ (ਗੁਜਰਾਤ) ਵਿੱਚ ਐਤਵਾਰ ਸ਼ਾਮ ਕਰੀਬ 7 ਵਜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕੇਬਲ ਸਸਪੈਂਸ਼ਨ ਪੁਲ ਟੁੱਟਣ ਕਾਰਨ ਕਰੀਬ 400 ਲੋਕ ਮੱਛੂ ਨਦੀ ਵਿੱਚ ਡਿੱਗ ਗਏ। ਇਨ੍ਹਾਂ 'ਚੋਂ 35  ਲੋਕਾਂ ਦੀ ਨਦੀ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 100 ਤੋਂ ਵਧੇਰੇ ਲੋਕ

ਦਿਨੋਂ ਦਿਨ ਵਿਗੜ ਰਹੀ ਪੰਜਾਬ ਦੀ ਆਰਥਿਕ ਹਾਲਤ ਚਿੰਤਾ ਦਾ ਵਿਸ਼ਾ  : ਪ੍ਰਤਾਪ ਬਾਜਵਾ

ਗੁਰਦਾਸਪੁਰ  : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ

ਸ੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

ਕਪੂਰਥਲਾ : ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ 2022 ਨੂੰ ਸੱਦਿਆ ਗਿਆ ਹੈ। ਜਿਸ ਵਿੱਚ ਪ੍ਰਧਾਨ ਦੀ ਚੋਣ ਵੀ ਕੀਤੀ ਜਾਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਹਾਸਲ