news

Jagga Chopra

Articles by this Author

ਭਾਰਤੀ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਕਾਰਗਿਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਕਾਰਗਿਲ : ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਗਿਲ ਪਹੁੰਚੇ। ਉਥੇ ਉਨ੍ਹਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਤੇ ਦੁਨੀਆ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦਾ ਹਾਂ। ਸਰਹੱਦ ‘ਤੇ ਦੀਵਾਲੀ ਮਨਾਉਣਾ ਕਿਸਮਤ ਦੀ ਗੱਲ ਹੈ। ਭਾਰਤ ਆਪਣੇ ਤਿਓਹਾਰਾਂ ਨੂੰ ਪਿਆਰ ਨਾਲ ਮਨਾਉਂਦਾ ਹੈ। ਫੌਜ ਦੇ ਜਵਾਨ ਹੀ ਮੇਰਾ ਪਰਿਵਾਰ ਹੈ।

ਅਯੁੱਧਿਆ ‘ਚ ਭਗਵਾਨ ਸ਼੍ਰੀ ਰਾਮ ਦੇ 37 ਘਾਟਾਂ ‘ਤੇ 15 ਲੱਖ 76 ਹਜ਼ਾਰ ਦੀਵੇ ਜਗਾਉਣ ਦਾ ਨਵਾਂ ਰਿਕਾਰਡ ਬਣਾਇਆ

ਅਯੁੱਧਿਆ : ਅਯੁੱਧਿਆ ‘ਚ ਭਗਵਾਨ ਸ਼੍ਰੀ ਰਾਮ ਦੇ 37 ਘਾਟਾਂ ‘ਤੇ 15 ਲੱਖ 76 ਹਜ਼ਾਰ ਦੀਵੇ ਜਗਾਉਣ ਦਾ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸੀਐਮ ਯੋਗੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਇਸ ਰਿਕਾਰਡ ਦਾ ਸਰਟੀਫਿਕੇਟ ਲਿਆ। ਇਸ ਦੌਰਾਨ ਪੀ.ਐੱਮ. ਮੋਦੀ ਨੇ ਸਰਯੂ ਦੀ ਪੂਜਾ ਕਰਕੇ ਆਰਤੀ ਕੀਤੀ। ਉਨ੍ਹਾਂ ਰਾਮ ਕੀ ਪੈੜੀ ਵਿਖੇ ਲੇਜ਼ਰ ਸ਼ੋਅ ਰਾਹੀਂ ਹੋਈ ਰਾਮ ਕਥਾ ਦੇਖੀ। ਇਸ

ਭਾਰਤੀ ਮੂਲ ਦੇ ਰਿਸ਼ੀ ਸੁਨਕ ਪੀਐੱਮ ਬਣਨ ਦੀ ਰੇਸ ਵਿਚ ਸਭ ਤੋਂ ਮਜ਼ਬੂਤ ਦਾਅਵੇਦਾਰ

ਲੰਡਨ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ ਟ੍ਰਸ ਦੇ ਅਸਤੀਫੇ ਤੋਂ ਬਾਅਦ ਤੋਂ ਪ੍ਰਧਾਨ ਮੰਤਰੀ ਦਾ ਅਹੁਦਾ ਕੌਣ ਸੰਭਾਲੇਗਾ ਇਸ ‘ਤੇ ਖੂਬ ਚਰਚਾ ਹੋ ਰਹੀ ਹੈ। ਸਤੰਬਰ ਵਿਚ ਪ੍ਰਧਾਨ ਮੰਤਰੀ ਅਹੁਦੇ ਦੀ ਰੇਸ ਵਿਚ ਟ੍ਰਸ ਤੋਂ ਹਾਰੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਇਸ ਵਾਰ ਪੀਐੱਮ ਬਣਨ ਦੀ ਰੇਸ ਵਿਚ ਸਭ ਤੋਂ ਮਜ਼ਬੂਤ ਦਾਅਵੇਦਾਰ ਵਜੋਂ ਉਭਰੇ ਹਨ। 155 ਸਾਂਸਦਾਂ ਦੇ ਸਮਰਥਨ ਨਾਲ ਸੁਨਕ ਸਭ

ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਲੁਧਿਆਣਾ : ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ

ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ

ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ

ਮ੍ਰਿਤਕ ਕੁਲਵੰਤ ਕੌਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ 215ਵੇਂ ਦਿਨ ਧਰਨਾ ਜਾਰੀ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ ਲਈ 23 ਮਾਰਚ ਤੋਂ ਸ਼ੁਰੂ ਕੀਤਾ ਸੰਘਰਸ਼ ਅੱਜ 215ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਦਰਮਿਆਨ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਕੇਕੇਯੂ ਯੂਥ ਵਿੰਗ ਮਨੋਹਰ ਸਿੰਘ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫੂਲ ਟਾਊਨ ਵਿੱਚ ਮੁੱਖ ਅਧਿਆਪਕਾ ਰੇਖਾ ਰਾਣੀ ਜੀ ਦੀ ਅਗਵਾਈ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ,ਜਿਸ ਵਿੱਚ ਚਾਰ ਹਾਊਸ ਨੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਿਨਾ ਵਿੱਚ ਰੰਗੋਲੀ ਬਣਾਉਣਾ,ਕਮਰਾ ਸਜਾਉਣਾ,ਦੀਵੇ ਸਜਾਉਣਾ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ। ਸਾਰੇ ਹੀ ਅਧਿਆਪਕ ਸਾਹਿਬਾਨ ਜੀ ਅਤੇ

ਮਰਹੂਮ ਗਾਇਕ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ

ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇ ਵਾਲਾ ਦਿ ਲਾਸਟ ਰਾਈਡ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ : ਖਹਿਰਾ

ਸੰਗਰੂਰ :  ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਾਹਮਣੇ ਕਿਸਾਨ ਯੂਨੀਅਨ ਦੇ ਧਰਨੇ ਵਿੱਚ ਦੋ ਕਿਸਾਨਾਂ ਦੀ ਮੌਤ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਕਿਸਾਨਾਂ ਦੀ ਮੌਤ ਲਈ ਮੁਆਵਜ਼ਾ ਮੰਗਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਲਈ ਕਿਹਾ ਹੈ। ਸੁਖਪਾਲ ਖਹਿਰਾ ਨੇ ਟਵੀਟ

ਕੈਨੇਡਾ ਦੀ ਅਦਾਲਤ ਨੇ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ ਸੁਣਾਈ 7 ਸਾਲ ਦੀ ਸਜ਼ਾ

ਟਰਾਂਟੋ : ਕੈਨੇਡਾ ਦੀ ਅਦਾਲਤ ਨੇ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ 7 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੋਸ਼ੀ ਨੌਜਵਾਨ ਨੇ ਅਗਸਤ 2017 ਵਿੱਚ ਪੰਜਾਬੀ ਮਹਿਲਾ ਦੋਸਤ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਉਸ ਵੱਲੋਂ ਗੁਨਾਹ ਛੁਪਾਉਣ ਲਈ ਲਾਸ਼ ਨੂੰ ਸਾੜ ਦਿੱਤਾ ਗਿਆ ਸੀ। ਅਦਾਲਤ ਦਾ ਮੰਨਣਾ ਹੈ ਕਿ ਦੋਸ਼ੀ ਨੌਜਵਾਨ ਨਸ਼ੇ ਦਾ ਕਾਰੋਬਾਰ ਵੀ ਕਰਦਾ ਸੀ।ਹਾਸਲ