news

Jagga Chopra

Articles by this Author

ਵਾਰਿਸ ਸ਼ਾਹ ਨੇ ਰੀਤ ਤੋਂ ਵੱਧ ਪ੍ਰੀਤ ਨੂੰ ਕਿੱਸਾ ਹੀਰ ਰਾਂਝਾ ਵਿੱਚ ਨਿਭਾਇਆ : ਡਾ. ਸੁਰਜੀਤ ਪਾਤਰ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ  ਮਹਾਨ ਕਿੱਸਾ ਕਵੀ ਸੱਯਦ ਵਾਰਿਸ ਸ਼ਾਹ ਦੇ 300ਵੇਂ ਜਨਮ ਉਤਸਵ ਨੂੰ ਸਮਰਪਿਤ  ਵਾਰਿਸ ਸ਼ਾਹ ਯਾਦਗਾਰੀ ਭਾਸ਼ਨ ਦੇਂਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਬੀਤੀ ਦੁਪਹਿਰ ਪੰਜਾਬੀ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਾਰਿਸ ਸ਼ਾਹ ਨੇ ਆਪਣੇ ਲਿਖੇ ਕਿੱਸਾ ਹੀਰ ਰਾਂਝਾ ਵਿੱਚ ਰੀਤ

ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਵਿਧਾਇਕ ਪਠਾਣਮਾਜਰਾ ਨੇ ਕੀਤੀ ਹੌਸਲਾ ਅਫਜ਼ਾਈ

ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ਉਤੇ ਖੇਡ ਮੈਦਾਨ ਵਿੱਚ ਪੁੱਜੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੀ ਮੌਜੂਦ

‘ਆਪ’ ਪੰਜਾਬ ਨੂੰ ਜੰਗਲ ਤੇ ਕੰਗਾਲੀ ਰਾਜ ਵੱਲ ਧੱਕ ਰਹੀ ਹੈ: ਜਸਵੀਰ ਗੜ੍ਹੀ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ

ਰਾਜ ਪੱਧਰੀ ਖੇਡਾਂ ਦੇ ਦੂਜੇ ਦਿਨ ਫੁੱਟਬਾਲ, ਬੈਡਮਿੰਟਨ, ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ

ਐਸ ਏ ਐਸ ਨਗਰ : 'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਫੁੱਟਬਾਲ, ਬੈਡਮਿੰਟਨ,  ਲਾਅਨ ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ । ਖੇਡਾਂ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਫੁੱਟਬਾਲ

ਐਸਕਾਰਟ ਗੱਡੀ ਨਾਲ ਫੱਟੜ ਮਰੀਜ਼ਾਂ ਦਾ ਮੰਤਰੀ ਨੇ ਪੁੱਛਿਆ ਹਾਲ, ਇਲਾਜ ਦਾ ਸਾਰਾ ਖ਼ਰਚਾ ਮੰਤਰੀ ਵੱਲੋਂ ਚੁੱਕਿਆ ਜਾਵੇਗਾ

ਚੰਡੀਗੜ੍ਹ : ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ। ਇਲਾਜ ਦਾ

ਸੌਦਾ ਸਾਧ ਨੂੰ ਬਾਰ-ਬਾਰ ਪੈਰੋਲ ਹੋ ਸਕਦੀ ਹੈ ਖ਼ਤਰਨਾਕ ਸਾਬਿਤ - ਜਥੇਦਾਰ ਦਾਦੂਵਾਲ

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਇਕ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੇ ਕੀਤੇ ਕੁਕਰਮਾਂ ਦੀ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ

10 ਕਰੋੜ ਦੀ ਜ਼ਮੀਨ 'ਤੇ ਐਮਸੀਸੀ ਨੇ ਪਿੰਡ ਡੱਡੂਮਾਜਰਾ ਵਿਖੇ ਲਿਆ ਕਬਜ਼ਾ

ਚੰਡੀਗੜ੍ਹ : ਨਗਰ ਨਿਗਮ ਚੰਡੀਗੜ੍ਹ ਨੇ ਅੱਜ ਇੱਥੋਂ ਦੇ ਪਿੰਡ ਡੱਡੂਮਾਜਰਾ ਵਿਖੇ 14 ਕਨਾਲ 16 ਮਰਲੇ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਇੰਜਨੀਅਰਿੰਗ ਵਿੰਗ ਅਤੇ ਅਸਟੇਟ ਸ਼ਾਖਾ ਸਮੇਤ ਐਮਸੀਸੀ ਦੀ ਟੀਮ ਨੇ ਪੁਲੀਸ ਫੋਰਸ ਦੀ ਮਦਦ ਨਾਲ ਉਕਤ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਹ ਜ਼ਮੀਨ ਪਹਿਲਾਂ ਵਾਲੀ ਗ੍ਰਾਮ ਪੰਚਾਇਤ ਦੀ ਜ਼ਮੀਨ ਦੀ ਸੀ ਅਤੇ ਇਸ ਜ਼ਮੀਨ 'ਤੇ ਕੁਝ ਸ਼ਰਾਰਤੀ

ਅਰੋੜਾ ਦੀ ਗ੍ਰਿਫਤਾਰੀ ਕਰ ਲਈ ਹੁਣ ਸਰਾਰੀ ਨੂੰ ਵੀ ਗ੍ਰਿਫਤਾਰ ਕਰੋ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਠੀਕ ਸੀ ਪਰ ਭਗਵੰਤ ਮਾਨ ਸਰਕਾਰ ਨੂੰ ਹੁਣ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕੈਬਨਿਟ ਸਾਥੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।

ਦੋ ਮਹੀਨਿਆਂ ‘ਚ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ : ਮੰਤਰੀ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਕੇਵਲ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ, ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦਿੱਤੀ। ਸਿਹਤ ਮੰਤਰੀ

ਕੇਂਦਰੀ ਸਿੱਖ ਅਜਾਇਬ ਘਰ ਵਿਚ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ ਦੀਆਂ ਤਸਵੀਰਾਂ ਲਾਈਆਂ ਗਈਆਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ