news

Jagga Chopra

Articles by this Author

ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਮਜੀਠੀਆ ਨੇ  ਪੰਜਾਬ ਸਰਕਾਰ ਨੂੰ ਘੇਰਿਆ

ਚੰਡੀਗੜ੍ਹ  : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ  'ਤੇ  ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ।

ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ।

ਨਵੀਂ ਦਿੱਲੀ : ਗੁੱਟ ਦੇ ਗੇਂਦਬਾਜ਼ ਕੁਲਦੀਪ ਯਾਦਵ (18 ਦੌੜਾਂ ਦੇ ਕੇ ਚਾਰ ਵਿਕਟਾਂ) ਦੀ ਬਿਹਤਰੀਨ ਫਿਰਕੀ ਨਾਲ ਭਾਰਤੀ ਟੀਮ ਨੇ ਮੰਗਲਵਾਰ ਨੂੰ ਇੱਥੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡੇ ਗਏ ਤੀਜੇ ਤੇ ਆਖ਼ਰੀ ਵਨ ਡੇ ਮੈਚ ਵਿਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਰੈਗੂਲਰ ਕਪਤਾਨ ਰੋਹਿਤ ਸ਼ਰਮਾ ਤੇ ਸਟਾਰ ਖਿਡਾਰੀਆਂ

ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਕਿਹਾ ਕਿ 1995 ’ਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਸੁਣਵਾਈ ਕਰੇਗਾ। ਪਟੀਸ਼ਨ ’ਚ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦੀ ਰਹਿਮ ਦੀ

ਸਰਸ ਮੇਲੇ 'ਤੇ ਆਪਣੇ ਗੀਤਾਂ ਨਾਲ ਗਾਇਕ ਹਰਜੀਤ ਹਰਮਨ ਨੇ ਬੰਨ੍ਹਿਆ ਰੰਗ

ਸੰਗਰੂਰ : ਖੇਤਰੀ ਸਰਸ ਮੇਲਾ ਸੰਗਰੂਰ ਵਿਖੇ ‘ਹਰ ਨਾਈਟ, ਸਟਾਰ ਨਾਈਟ’ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਬੀਤੀ ਰਾਤ ਪੰਜਾਬ ਦੇ ਮਸ਼ਹੂਰ ਗਾਇਕ ਹਰਜੀਤ ਹਰਮਨ ਨੇ ਆਪਣੇ ਗੀਤਾਂ ਨਾਲ ਰੰਗ ਬੰਨ ਦਿੱਤਾ। ਹਰਜੀਤ ਹਰਮਨ ਨੇ ਮਿੱਤਰਾਂ ਦਾ ਨਾਂਅ ਚੱਲਦਾ, ਸਿੱਧੀ ਸਾਧੀ ਜੱਟੀ ਸਾਡੀ ਪਰੀਆਂ ਤੋਂ ਵੀ ਸੋਹਣੀ, ਝੂਟਦੀ ਚਡੋਲ ਜੱਟੀਏ, ਗੱਲ ਦਿਲ ਦੀ ਦੱਸ ਸੱਜਣਾ, ਜਿੱਥੇ ਮਰਜ਼ੀ

ਜ਼ਕਰਬਰਗ ਦੀ ਕੰਪਨੀ ਮੇਟਾ ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਕੀਤਾ ਸ਼ਾਮਲ

ਅਮਰੀਕੀ : ਅਮਰੀਕੀ ਤਕਨੀਕੀ ਦਿੱਗਜ ਅਤੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਇਸ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੇਟਾ ਫੇਸਬੁੱਕ ਦੀ ਮੂਲ ਕੰਪਨੀ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਦੇ ਅਨੁਸਾਰ ਰੂਸ ਨੇ ਮੰਗਲਵਾਰ ਨੂੰ ਮੇਟਾ ਨੂੰ ਅੱਤਵਾਦੀ ਅਤੇ

ਮੀਂਹ ਦੇ ਬਾਵਜੂਦ ਹਜ਼ਾਰਾਂ ਕਿਸਾਨ-ਮਜ਼ਦੂਰ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਡਟੇ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ 'ਤੇ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਭਾਰੀ ਮੀਂਹ ਦੇ ਬਾਵਜੂਦ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ

ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਗਮ ਸੰਬੰਧੀ ਮਾਨ ਵਲੋਂ ਮੀਟਿੰਗ

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ, 01 ਨਵੰਬਰ ਨੂੰ ‘ਪੰਜਾਬ ਦਿਵਸ’ ਮੌਕੇ ਲੁਧਿਆਣਾ ਵਿਖੇ

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ।

28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ-ਮੁੱਖ ਮੰਤਰੀ

ਚੰਡੀਗੜ੍ਹ  : ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਇੱਥੇ ਮਿਊਂਸਪਲ ਭਵਨ ਵਿਖੇ

ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਾ ਮੀਂਹ ਕਾਰਨ ਹੋਇਆ ਨੁਕਸਾਨ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਤਿੰਨ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਮੀਂਹ ਨੇ ਕਾਫੀ ਨੁਕਸਾਨ ਪਹੁੰਚਾਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਲੱਗੇ ਪੱਕੇ ਮੋਰਚੇ