news

Jagga Chopra

Articles by this Author

ਮਾਲਵਾ ਸਾਹਿਤ ਸਭਾ ਵੱਲੋਂ 'ਚਾਰ ਕਦਮ ਜ਼ਿੰਦਗੀ', 'ਸੱਚ ਦੀ ਆਰਤੀ' ਅਤੇ 'ਮਾਂ ਦੇ ਸੁਪਨਿਆਂ ਦੀ ਪਰਵਾਜ਼ ' ਪੁਸਤਕਾਂ ਲੋਕ ਅਰਪਣ

ਬਰਨਾਲਾ : ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ  ਪੰਜਾਬ ਆਈ ਟੀ ਆਈ  ਵਿਖੇ  ਕਰਵਾਇਆ ਗਿਆ । ਇਸ ਸਮਾਗਮ ਵਿੱਚ  ਜਸਬੀਰ ਕੌਰ ਪੱਖੋਕੇ ਦੇ ਕਾਵਿ ਸੰਗ੍ਰਹਿ ਚਾਰ ਕਦਮ ਜ਼ਿੰਦਗੀ  ,ਜਸਪਾਲ ਜਸ ਦੇ ਕਾਵਿ ਸੰਗ੍ਰਹਿ ਸੱਚ ਦੀ ਆਰਤੀ ਅਤੇ ਸੁਖਚੈਨ ਸਿੰਘ ਕੁਰੜ ਤੇ ਗਗਨਦੀਪ ਕੌਰ ਧਾਲੀਵਾਲ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ਮਾਂ ਦੇ ਸੁਪਨਿਆਂ ਦੀ ਪਰਵਾਜ਼

ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਕੀਤਾ ਵਾਅਦਾ ਚੇਤੇ ਕਰਵਾਉਣ ਲਈ ਕਰਾਂਗੇ ਰੋਸ ਮਾਰਚ : ਮਜੀਠੀਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਇਕ ਸਾਲ ਪਹਿਲਾਂ ਕੀਤਾ ਵਾਅਦਾ ਕਿ ਸੱਤਾ ਵਿਚ ਆਉਣ ’ਤੇ ਆਪ ਸਰਕਾਰ 646 ਪੀ ਟੀ ਆਈ ਅਧਿਆਪਕਾਂ ਨੂੰ ਰੈਗੂਲਰ ਕਰੇਗੀ, ਆਪ ਸਰਕਾਰ ਨੂੰ ਚੇਤੇ ਕਰਵਾਉਣ ਵਾਸਤੇ ਅਕਾਲੀ ਦਲ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 

ਪਾਕਿਸਤਾਨੀ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਣ

ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਜਨਰਲ ਸਕੱਕਰ ਡਾ ਗੁਰਇਕਬਾਲ ਸਿੰਘ ਤੇ ਹੋਰ ਲੇਖਕਾਂ ਵੱਲੋਂ ਪਾਕਿਸਤਾਨੀ ਪੰਜਾਬ ਦੇ ਸ਼ਹਿਰ ਸਮੁੰਦਰੀ (ਫੈਸਲਾਬਾਦ) ਵੱਸਦੇ ਪ੍ਰਮੁੱਖ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ਕਰਵਾਈ ਗਈ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ ਅਤੇ ਖੁਦ ਦੌੜ ਵਿੱਚ ਹਿੱਸਾ

ਬਠਿੰਡਾ ਦੇ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਵਿਖੇ ਸਿਆਦਤ ਹਸਨ ਮੰਟੋ ਦਾ ਲਿਖਿਆ ਨਾਟਕ ਲਾਇਸੰਸ ਦੇਖਣ ਨੂੰ ਮਿਲਿਆ

ਬਠਿੰਡਾ : ਨਾਟਿਅਮ ਪੰਜਾਬ ਵੱਲੋਂ ਚੇਅਰਮੈਨ ਕਸ਼ਿਸ਼ ਗੁਪਤਾ, ਪ੍ਰਧਾਨ ਸੁਦਰਸ਼ਨ ਗੁਪਤਾ ਅਤੇ ਨਿਰਦੇਸ਼ਕ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ਬਠਿੰਡਾ ਦੇ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਵਿਖੇ ਕਰਵਾਏ ਜਾ ਰਹੇ 15 ਰੋਜ਼ਾ 11ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੀ 8ਵੀਂ ਸ਼ਾਮ ਨੂੰ ਏ.ਵੀ.ਆਰ ਸਕੂਲ ਆਫ ਡਰਾਮਾ, ਗੁਰੂਗ੍ਰਾਮ ਦੇ ਕਲਾਕਾਰ ਦਰਸ਼ਕਾਂ ਦੇ ਸਨਮੁੱਖ ਹੋਏ। ਇਸ ਟੀਮ ਵੱਲੋਂ

ਪ੍ਰਧਾਨ ਰਾਜਾ ਵੜਿੰਗ ਵੱਲੋਂ ਗੀਤ ‘ਲੈਟਰ ਟੂ ਸੀਐਮ’ ਨੂੰ ਯੂ-ਟਿਊਬ ਹਟਵਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਚੰਡੀਗੜ੍ਹ : ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐਮ’ ਨੂੰ ਯੂ-ਟਿਊਬ ਹਟਵਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਗੀਤ ਰਾਹੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਆਪਣੀ ਮੂਲ

ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ

ਚੰਡੀਗੜ੍ਹ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿੱਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ ਉੱਤੇ ਉਭਾਰਿਆ ਹੈ।ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ

ਪੰਜਾਬ ਇੰਜਨੀਅਰਿੰਗ ਕਾਲਜ ਦੀ 52ਵੀਂ ਕਨਵੋਕੇਸ਼ਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ਼ਾਮਲ ਹੋਏ

ਚੰਡੀਗੜ੍ਹ  : ਅੱਜ ਚੰਡੀਗੜ੍ਹ ਵਿੱਚ ਪੰਜਾਬ ਇੰਜਨੀਅਰਿੰਗ ਕਾਲਜ ਦੇ 52ਵੇਂ ਕਨਵੋਕੇਸ਼ਨ ਅਤੇ ਸ਼ਤਾਬਦੀ ਸਾਲ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਅ ਅਤੇ ਸ਼੍ਰੀ

ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਹੋਇਆ ਰਲੇਵਾਂ, ਪਰਮਜੀਤ ਸਿੰਘ ਸਰਨਾ ਦਿੱਲੀ ਇਕਾਈ ਦੇ ਪ੍ਰਧਾਨ ਬਣੇ

ਨਵੀਂ ਦਿੱਲੀ : ਪੰਥਕ ਤੇ ਪੰਜਾਬ ਦੀ ਰਾਜਨੀਤੀ ਵਿਚ ਵਾਪਰੇ ਅਹਿਮ ਧਾਰਮਿਕ ਤੇ ਰਾਜਨੀਤਕ ਘਟਨਾਕ੍ਰਮ ਵਿਚ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ। ਇਸ ਘਟਨਾਕ੍ਰਮ ਨੂੰ ਸਿੱਖ ਤੇ ਪੰਜਾਬ ਦੀ ਰਜਨੀਤੀ ਵਿਚ ਅਹਿਮ ਮੋੜ ਤੇ ਧਾਰਮਿਕ ਤੇ ਸਿਆਸੀ ਤੌਰ ’ਤੇ ਖੇਡ ਬਦਲਣ ਵਾਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ

ਦੋ ਟਰੈਕਟਰਾਂ ਦੀ ਟੱਕਰ 'ਚ ਤਾਏ - ਭਤੀਜੇ ਦੀ ਮੌਤ

ਬਠਿੰਡਾ : ਲਹਿਰਾਗਾਗਾ ਦੇ ਨੇੜਲੇ ਪਿੰਡ ਬੁਸ਼ਹਿਰਾ ਨਜਦੀਕ ਦੋ ਟਰੈਕਟਰਾਂ ਦੀ ਟੱਕਰ 'ਚ ਦੋ ਦੀ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਾਜਰ ਸਿੰਘ ਆਪਣੇ ਭਤੀਜੇ ਅਮਨਜੋਤ ਸਿੰਘ ਨਾਲ ਸਵਰਾਜ ਟਰੈਕਟਰ ਤੇ ਪਿੰਡ ਮੂਨਕ ਤੋਂ ਸਮਾਨ ਲੈ ਕੇ ਵਾਪਸ ਆਪਣੇ ਘਰ ਪਿੰਡ ਬੁਸ਼ਹਿਰਾ ਜਾ ਰਿਹਾ ਸੀ, ਜਦੋਂ ਉਹ ਪਿੰਡ ਦੀ ਅਨਾਜ ਮੰਡੀ ਨਜਦੀਕ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਟਰੈਕਟਰ ਟਰਾਲੀ ਜੋ