news

Jagga Chopra

Articles by this Author

ਬੇਟੀ ਦੇ ਜਨਮਦਿਨ ਤੇ ਸਕੂਲ ਨੂੰ ਨਕਦ ਰਾਸ਼ੀ ਭੇਟ ਕੀਤੀ
ਮਹਿਲ ਕਲਾਂ (ਗੁਰਭਿੰਦਰ ਗੁਰੀ) : ਰਾਏਸਰ ਪਟਿਆਲਾ ਦੇ ਸਰਕਾਰੀ ਮਿਡਲ ਸਕੂਲ 'ਚੋਂ ਪੜ੍ਹਕੇ ਮੈਰੀਟੋਰੀਅਸ ਸਕੂਲ ਪਟਿਆਲਾ ਚ ਪੜ੍ਹਾਈ ਕਰ ਰਹੀ ਬਹੁਤ ਹੀ ਹੋਣਹਾਰ ਵਿਦਿਆਰਥਣ ਹਸ਼ਨਪ੍ਰੀਤ ਕੌਰ ਦੇ ਜਨਮ ਦਿਨ ਤੇ ਉਸਦੇ ਮਾਤਾ- ਪਿਤਾ ਨੇ ਸਰਕਾਰੀ ਮਿਡਲ ਸਕੂਲ ਰਾਏਸਰ ਪਟਿਆਲਾ ਨੂੰ ਗਿਆਰਾਂ ਸੌ ਰੁਪਏ ਦੀ ਸਹਾਇਤਾ ਦਿੱਤੀ ਹੈ। ਇਸ ਬੱਚੀ ਨੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ
ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਤੀਕ ਦੁਸਿਹਰੇ ਦਾ ਤਿਉਹਾਰ ਮਨਾਇਆ ਗਿਆ

ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਤੀਕ ਦੁਸਿਹਰੇ ਦਾ ਤਿਉਹਾਰ ਅੱਜ ਪ੍ਰਾਚੀਨ ਹਨੂੰਮਾਨ ਮੰਦਿਰ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਮੰਦਿਰ ਦੀ ਸੰਚਾਲਕ ਸੰਸਥਾ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵੱਲੋੋਂ ਭਗਵਾਨ ਸ੍ਰੀ ਰਾਮ ਲਛਮਣ,ਸੀਤਾ ਮਾਤਾ ਅਤੇ ਹਨੂੰਮਾਨ ਜੀ ਦੇ ਸਵਰੂਪ ਬਣਾ ਕੇ ਨਗਰ ਫੇਰੀ ਕੀਤੀ ਗਈ, ਫੇਰੀ ਦੌਰਾਨ ਸ੍ਰੀ ਨਵ ਸਕਤੀ ਦੁਰਗਾ

ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ ਸੋਨੀਆ ਗਾਂਧੀ, ਮਾਂ ਦੀ ਜੁੱਤੀ ਦਾ ਫੀਤਾ ਬੰਨ੍ਹਦੇ ਨਜ਼ਰ ਆਏ ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀਰਵਾਰ ਨੂੰ ਕਰਨਾਟਕ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇੱਕ ਪੈਦਲ ਯਾਤਰਾ ਵੀ ਕੀਤੀ। ਪੈਦਲ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਕਦੇ ਮਾਂ ਦੇ ਮੋਢੇ 'ਤੇ ਹੱਥ ਰੱਖਦਿਆਂ ਦੇਖਿਆ ਗਿਆ ਅਤੇ ਕਦੇ ਮਾਂ ਦੀ ਜੁੱਤੀ ਦੇ ਫੀਤੇ ਖੁੱਲ੍ਹਣ ਤੋਂ ਬਾਅਦ ਉਹ ਬੰਨ੍ਹਦੇ ਨਜ਼ਰ

ਬਿੱਟਾ ਨੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ

ਅੰਮ੍ਰਿਤਸਰ : ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਸਰ ਪਹੁੰਚ ਕੇ ਖ਼ਾਲਿਸਤਾਨ ਦੀ ਮੰਗ ਕਰਨ ਵਾਲੇ ਤੱਤਾਂ ਅਤੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ। ਬਿੱਟਾ ਨੇ ਕਿਹਾ ਕਿ ਜਿਹੜੇ ਵਿਅਕਤੀ ਖ਼ਾਲਿਸਤਾਨ ਦੇ ਨਾਂ ’ਤੇ ਅਖੌਤੀ ਆਜ਼ਾਦੀ ਮੰਗ ਰਹੇ ਹਨ, ਉਨ੍ਹਾਂ ਨੂੰ ਪੁੱਛਣਾ

ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਈ ਇਕੱਤਰਤਾ, 11 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ।

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ

ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਪੂਰੀ ਤਰ੍ਹਾਂ ਇਕਪਾਸੜ ਰਹੀ ਹੈ : ਬਾਜਵਾ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ 'ਤੇ ਗੰਭੀਰ ਸ਼ੰਕੇ ਅਤੇ ਚਿੰਤਾ ਜ਼ਾਹਰ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੱਤਾ ਹੈ।  ਉਨ੍ਹਾਂ ਕਿਹਾ ਹੈ ਕਿ ਇਹ ਸਿਰਫ ਵਿਰੋਧੀ ਧਿਰ ਦੇ ਨੇਤਾਵਾਂ ਲਈ ਹੈ। ਬਾਜਵਾ ਨੇ ਕਿਹਾ ਜਦ ਆਮ ਆਦਮੀ

‘ਕੀਵੀ ਇੰਡੀਅਨ ਹਾਲ ਆਫ ਫੇਮ’ ਪ੍ਰੋਗਰਾਮ ’ਚ ਨਿਊਜ਼ੀਲੈਂਡ ਪ੍ਰਧਾਨ ਮੰਤਰੀ ਤੇ ਭਾਰਤੀ ਵਿਦੇਸ਼ ਮੰਤਰੀ ਪੁੱਜੇ

ਆਕਲੈਂਡ : ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਇਸ ਵੇਲੇ ਨਿਊਜ਼ੀਲੈਂਡ ਦੇ ਦੌਰ ਉਤੇ ਆਏ ਹੋਏ ਹਨ। ਅੱਜ ਸਵੇਰੇ ਪਹਿਲਾਂ ਔਕਲੈਂਡ ਵਾਰ ਮੈਮੋਰੀਅਲ ਵਿਖੇ ਉਨ੍ਹਾਂ ਦਾ ਮਾਓਰੀ ਰਸਮਾਂ ਦੇ ਨਾਲ ਸਵਾਗਤ ਕੀਤਾ ਗਿਆ, ਫਿਰ ਉਨ੍ਹਾਂ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨੈਨੀਆ ਮਾਹੂਤਾ ਦੇ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਉਤੇ ਗਲਬਾਤ ਕੀਤੀ। ਸ਼ਾਮ ਦਾ ਪ੍ਰੋਗਰਾਮ ਭਾਰਤੀ ਮੂਲ ਦੀ

ਸ਼੍ਰੋਮਣੀ ਕਮੇਟੀ ਵਫ਼ਦ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜਾ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ ਅਬਦਾਲ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਥਾਨਕ ਪ੍ਰਬੰਧਕਾਂ ਨਾਲ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਵਫ਼ਦ ਮੈਂਬਰਾਂ ਨੇ ਹਸਨ ਅਬਦਾਲ ਦੇ ਰੇਵਲੇ ਸਟੇਸ਼ਨ ’ਤੇ ਕੀਤੇ

ਪੰਜਾਬ ਦੀ ਆਈਪੀਐਸ ਲੜਕੀ ਪ੍ਰਧਾਨ ਮੰਤਰੀ ਦੀ ਬੈਟਨ ਅਤੇ ਗ੍ਰਹਿ ਮੰਤਰਾਲੇ ਦੀ ਰਿਵਾਲਵਰ ਨਾਲ ਸਨਮਾਨਿਤ

ਚੰਡੀਗੜ੍ਹ : ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ, ਹੈਦਰਾਬਾਦ ਵਿਖੇ 7 ਅਕਤੂਬਰ ਨੂੰ ਹੋਣ ਵਾਲੀ ਵੈਲੀਡੀਕਟਰੀ ਪਰੇਡ ਦੌਰਾਨ ਪੰਜਾਬ ਕੇਡਰ ਦੀ ਮਹਿਲਾ ਆਈਪੀਐਸ ਅਧਿਕਾਰੀ ਡਾ: ਦਰਪਣ ਆਹਲੂਵਾਲੀਆ ਨੂੰ 73 ਆਰ ਆਰ (ਰੈਗੂਲਰ ਭਰਤੀ) ਬੈਚ ਦੀ ਸਰਬੋਤਮ ਆਈਪੀਐਸ ਪ੍ਰੋਬੇਸ਼ਨਰ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਦੀ ਬੈਟਨ ਅਤੇ ਗ੍ਰਹਿ ਮੰਤਰਾਲੇ ਦੀ ਰਿਵਾਲਵਰ ਨਾਲ ਸਨਮਾਨਿਤ ਕੀਤਾ