news

Jagga Chopra

Articles by this Author

ਮੁੱਖ ਮੰਤਰੀ ਮਾਨ ਵੱਲੋਂ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਦੇ ਖਾਤਮੇ ਦੀ ਅਪੀਲ

ਮੁਹਾਲੀ : ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੁਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਰਗਾ ਪੂਜਾ ਅਤੇ

ਰਾਮ ਲੀਲਾ ਦੇ 9ਵੇ ਦਿਨ ਦਾ ਉਦਘਾਟਨ ਮੰਦਰ ਬੀਬੀ ਪਾਰੋ ਪ੍ਰਬੰਧਕ ਕਮੇਟੀ ਨੇ ਕੀਤਾ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਕਸਬਾ ਫੂਲ ਟਾਊਨ ਵਿੱਚ ਯੁਵਾ ਰਾਮ ਲੀਲਾ ਕਲੱਬ ਦੁਆਰਾ ਕਰਵਾਈ ਜਾ ਰਹੀ ਰਾਮ ਲੀਲਾ ਦੇ 9ਵੇ ਦਿਨ ਦੇ ਆਰੰਭ ਦਾ ਉਦਘਾਟਨ ਮੰਦਰ ਬੀਬੀ ਪਾਰੋ ਪ੍ਰਬੰਧਕ ਕਮੇਟੀ ਨੇ ਰੀਬਨ ਕੱਟ ਕੇ ਕੀਤਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਕ੍ਰਿਸਨ ਫੌਜੀ, ਉੱਪ ਪ੍ਰਧਾਨ ਕਿਰਨਪਾਲ ਔਲਖ, ਮਾਸਟਰ ਅਵਿਨਾਸ਼ ਸ਼ਰਮਾ ਕੈਸ਼ਅਰ,ਗੁਰਪ੍ਰੀਤ ਜਟਾਣਾ ਜਨਰਲ ਸੈਕਟਰੀ

ਰਾਜ ਸਭਾ ਮੈਂਬਰ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ


ਲੁਧਿਆਣਾ : ਪੂਰੇ  ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ (2022-2023) ਦਾ 4 ਅਕਤੂਬਰ ਨੂੰ ਪੁਨਰਗਠਨ ਕੀਤਾ ਗਿਆ ਹੈ। ਇਸ ਤਹਿਤ ਵੱਖ-ਵੱਖ ਕਮੇਟੀਆਂ

ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਡਾ. ਗੁਰਪ੍ਰੀਤ ਕੌਰ

ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਤਿਆਗਣ ਦੀ ਪ੍ਰੇਰਨਾ ਦਿੰਦਾ ਹੈ : ਡਾ. ਗੁਰਪ੍ਰੀਤ ਕੌਰ

ਦੋਰਾਹਾ
:  " ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵੱਲੋਂ ਪੁਰਾਣੀ ਅਨਾਜ ਮੰਡੀ ਦੋਰਾਹਾ ਵਿੱਚ ਮਨਾਏ ਗਏ ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਸਿ਼ਰਕਤ ਕੀਤੀ। ਇਸ ਮੌਕੇ ਉਹਨਾਂ ਦੇ

ਗਾਇਕ ਸਿੱਧੂ ਮੂਸੇਵਾਲਾ ਦਾ ਬਰੈਂਪਟਨ ਵਿਚ ਕੰਧ ਚਿੱਤਰ ਬਣਾਇਆ ਜਾਵੇਗਾ

ਕੈਨੇਡਾ : ਸਹਿਰ ਬਰੈਂਪਟਨ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੰਧ ਚਿੱਤਰ ਬਣਾਇਆ ਜਾਵੇਗਾ। ਇਸ ਸਬੰਧੀ ਮਤਾ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਬਰੈਂਪਟਨ ਸਿਟੀ ਕੌਂਸਲ ਦੀ ਟੀਮ ਵਿਚ ਪੇਸ਼ ਕੀਤਾ ਜਿਸਨੂੰ ਪ੍ਰਵਾਨ ਕਰ ਲਿਆ ਗਿਆ। ਬਰੈਂਪਟਨ ਸਿਟੀ ਕੌਂਸਲ ਨੇ 12 ਫੁੱਟ ਗੁਣਾ 8 ਫੁੱਟ ਦਾ ਕੰਧ ਚਿੱਤਰ ਸ਼ੇਰੀਡਨ ਕਾਲਜ ਦੇ ਨੇੜੇ ਸ਼ੂਸਨ ਫੈਨਲ ਸਪੋਰਟਸ

ਪੰਜਾਬ ਪੁਲਿਸ ਨੇ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ,ਜਿਨਾਂ

ਸਾਬਕਾ ਮੁੱਖ ਮੰਤਰੀ ਕੈਪਟਨ ਦੇ ਓਐੱਸਡੀ ਰਹੇ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਕੀਤਾ ਕੇਸ ਦਰਜ

ਲੁਧਿਆਣਾ : ਸਿੱਧਵਾਂ ਬੇਟ ਦੇ 65 ਲੱਖ ਰੁਪਏ ਦੇ ਸਟਰੀਟ ਲਾਈਟਾਂ ਘੁਟਾਲੇ ਦੀ ਚੱਲ ਰਹੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਮੰਗਲਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਸੰਧੂ ਨੇ ਸਟਰੀਟ ਲਾਈਟਾਂ ਨੂੰ ਦੁੱਗਣੇ

ਨਵੇਂ ਵਿਦਿਆਰਥੀਆਂ ਲਈ ਸੀ.ਜੀ.ਸੀ ਲਾਂਡਰਾ ਵਿਖੇ ਫਰੈਸ਼ਰ ਪਾਰਟੀ ਕਰਾਈ ਗਈ

ਚੰਡੀਗੜ੍ਹ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ.ਜੀ.ਸੀ) ਲਾਂਡਰਾਂ ਵੱਲੋਂ ਆਪਣੇ ਨਵੇਂ ਵਿਦਿਆਰਥੀਆਂ ਦੇ ਨਿੱਘੇ ਸੁਆਗਤ ਲਈ ਸ਼ਾਨਦਾਰ ਫਰੈਸ਼ਰ ਪਾਰਟੀ 'ਜਸ਼ਨ–2022' ਦਾ ਆਯੋਜਨ ਕਰਵਾਇਆ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਮਿਸ ਅਤੇ ਮਿਸਟਰ ਫਰੈਸ਼ਰ 2022 ਸਬੰਧੀ ਮੁਕਾਬਲਾ ਬੇਹੱਦ ਦਿਲਚਸਪ ਰਿਹਾ।ਸੀਬੀਐਸਏ, ਸੀਜੀਸੀ ਲਾਂਡਰਾਂ ਦੀ ਕਾਜਲ ਨੂੰ ਮਿਸ ਫਰੈਸ਼ਰ 2022 ਦਾ ਤਾਜ ਦਿੱਤਾ ਗਿਆ

ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਰੋਸ ਮਾਰਚ

ਅੰਮ੍ਰਿਤਸਰ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ’ਤੇ ਡੀਸੀ ਸ੍ਰੀ

ਅਮਰੀਕਾ 'ਚ ਇੱਕ ਹੀ ਪਰਿਵਾਰ ਦੇ ਚਾਰ ਜੀਅ ਅਗਵਾ

ਅਮਰੀਕਾ : ਕੈਲੀਫੋਰਨੀਆ ਸ਼ਹਿਰ ਵਿੱਚ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਹਾਰਸੀ ਨਾਲ ਸਬੰਧ ਰੱਖਣ ਵਾਲੇ ਡਾਕਟਰ ਰਣਧੀਰ ਸਿੰਘ ਦੇ ਦੋ ਪੁੱਤਰ ਅਮਨਦੀਪ ਸਿੰਘ, ਜਸਦੀਪ ਸਿੰਘ ਤੇ ਨੂੰਹ ਜਸਲੀਨ ਕੌਰ ਤੇ ਪੋਤਰੀ ਅਰੂਹੀ ਜੋ ਕਿ ਆਠ ਸਾਲ ਦੀ ਹੈ ਨੂੰ ਉਨ੍ਹਾਂ ਦੇ ਦਫਤਰ ਤੋਂ ਕਿਸੀ ਅਗਿਆਤ ਵਿਅਕਤੀ ਵਲੋਂ ਅਗਵਾਹ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਇਕ ਵਿਅਕਤੀ ਜੋ ਕਿ ਨਾਕਾਪ ਪੋਸ਼ ਸੀ