news

Jagga Chopra

Articles by this Author

ਪਾਤੜਾਂ ਮੰਡੀ ਦਾ ਮੰਤਰੀ ਧਾਲੀਵਾਲ ਵੱਲੋਂ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ-ਕੁਲਦੀਪ ਸਿੰਘ ਧਾਲੀਵਾਲ

ਪਾਤੜਾਂ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਚਨਚੇਤ ਪਾਤੜਾਂ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼; 2.51 ਲੱਖ ਫਾਰਮਾ ਓਪੀਆਡਜ ਸਮੇਤ ਇੱਕ ਗ੍ਰਿਫਤਾਰ

ਗਿ੍ਰਫਤਾਰ ਕੀਤਾ ਮੁਲਜਮ ਪਿਛਲੇ ਕੁਝ ਸਾਲਾਂ ਤੋਂ ਕਰ ਰਿਹਾ ਸੀ ਪੰਜਾਬ ਵਿੱਚ ਫਾਰਮਾ ਓਪੀਆਡਜ ਦੀ ਸਪਲਾਈ : ਡੀਆਈਜੀ ਭੁੱਲਰ  
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ

ਭਾਜਪਾ ਸਰਕਾਰੀ ਅਦਾਰੇ ਅਤੇ ਕਾਂਗਰਸ ਆਪਣੇ ਵਿਧਾਇਕ ਵੇਚ ਰਹੀ ਹੈ : ਭਗਵੰਤ ਮਾਨ

ਗੁਜਰਾਤ : ਗੁਜਰਾਤ ਦੌਰੇ 'ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ਅਦਾਰੇ ਵੇਚ ਰਹੀ ਹੈ ਅਤੇ ਉੱਧਰ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਸੇਲ 'ਤੇ ਲਾਇਆ ਹੈ। ਭਾਜਪਾ ਆਪਣੀ ਸਰਕਾਰ ਬਣਾਉਣ ਲਈ ਦੇਸ਼ ਵੇਚ ਕੇ ਕਾਂਗਰਸੀ ਵਿਧਾਇਕਾਂ ਨੂੰ ਖਰੀਦ ਰਹੀ ਹੈ। ਮਾਨ ਨੇ ਗੁਜਰਾਤ ਦੇ ਸੁਰਿੰਦਰ ਨਗਰ

ਪੁਲਿਸ ਦੀ ਲਾਪਰਵਾਹੀ ਕਾਰਨ ਗੈਂਗਸਟਰ ਟੀਨੂ ਹੋਇਆ ਫਰਾਰ, ਸੀਆਈਏ ਇੰਚਾਰਜ ਬਰਖ਼ਾਸਤ

ਮਾਨਸਾ : ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਦੇ ਮਾਮਲੇ ‘ਚ ਡੀਜੀਪੀ ਗੌਰਵ ਯਾਦਵ ਨੇ ਅਫਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀ.ਆਈ.ਏ. ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ

36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਨੂੰ ਨਿਸ਼ਾਨੇਬਾਜ਼ੀ, ਤਲਵਾਰਬਾਜ਼ੀ ਅਤੇ ਵੇਟਲਿਫਟਿੰਗ 'ਚ ਸੋਨੇ ਦੇ ਤਮਗ਼ੇ

ਚੰਡੀਗੜ੍ਹ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਅੱਜ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ

ਰਾਜ ਪੱਧਰੀ ਸਵੱਛ ਭਾਰਤ ਦਿਵਸ ਸਮਾਗਮ 'ਚ ਸੂਬੇ ਦੀਆਂ 23 ਪੰਚਾਇਤਾਂ ਸਨਮਾਨ

ਹੁਸ਼ਿਆਰਪੁਰ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪੰਜਾਬ ਵਿਧਾਨ

ਕੈਨੇਡਾ ਚ ਆਏ ਤੂਫ਼ਾਨ ਨੇ ਮਚਾਈ ਹਾਹਾਕਾਰ, ਲੋੜਵੰਦਾਂ ਦੀ ਮੱਦਦ ਅੱਗੇ ਆਏ ਅੰਤਰ ਰਾਸ਼ਟਰੀ ਵਿਦਿਆਰਥੀ

ਓਟਾਵਾ : ਪਿਛਲੇ ਦਿਨਾਂ ਤੋ ਕੈਨੇਡਾ ਦੇ Atlantic ਸੂਬਿਆਂ ਚ ਆਏ ਤੂਫ਼ਾਨ (Hurricane Fiona) ਨੇ ਹਾਹਾਕਾਰ ਮਚਾਈ ਹੋਈ ਹੈ। ਇਸ ਮੌਕੇ 'ਤੇ ਲੰਗਰ ਤੇ ਮਦਦ ਲਈ ਅੱਗੇ ਆਉਣ ਵਾਲੇ ਅੰਤਰ ਰਾਸ਼ਟਰੀ ਵਿਦਿਆਰਥੀ ਦਿਨ ਰਾਤ ਲੋੜਵੰਦਾਂ ਦੀ ਮੱਦਦ ਕਰੇ ਹਨ । ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਵਿਦਿਆਰਥੀਆ ਦੇ ਇਸ ਉੱਦਮ ਦੀ ਸਲਾਹਣਾ ਕੀਤੀ ਜਾ ਰਹੀ ਹੈ।

ਆਡੀਓ ਲੀਕ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਸਹਿਮੀ

ਜੇਐੱਨਐੱਨ, ਨਵੀਂ ਦਿੱਲੀ : ਆਡੀਓ ਲੀਕ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਸਹਿਮੀ ਹੋਈ ਹੈ। ਉਹ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੂੰ ਸਰਕਾਰ 'ਤੇ ਉਂਗਲ ਚੁੱਕਣ ਦਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੀ। ਇਸ ਦੇ ਮੱਦੇਨਜ਼ਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਹੁਣ ਪ੍ਰਧਾਨ ਮੰਤਰੀ ਦਫ਼ਤਰ 'ਚ ਲੈਪਟਾਪ, ਮੋਬਾਈਲ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸਟਾਫ਼ ਨਾਲ ਜੁੜਿਆ

ਚੀਨ ਵਿਚਖ਼ੁਰਾਕ ਅਤੇ ਊਰਜਾ ਸੁਰੱਖਿਆ 'ਤੇ ਪਿਆ ਮਾੜਾ ਅਸਰ, ਸਰਕਾਰ ਲਈ ਸੋਕੇ ਨਾਲ ਨਜਿੱਠਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ

ਏਜੰਸੀ, ਬੀਜਿੰਗ : ਆਰਥਿਕ ਸੰਕਟ ਦੇ ਵਿਚਕਾਰ ਚੀਨ ਵੀ ਸੋਕੇ ਨਾਲ ਜੂਝ ਰਿਹਾ ਹੈ। ਤਾਪਮਾਨ ਰਿਕਾਰਡ ਬਣਾ ਕਿਹਾ ਹੈ। ਫ਼ਸਲਾਂ ਬਰਬਾਦ ਹੋ ਰਹੀਆਂ ਹਨ। ਜਲ ਭੰਡਾਰ ਸੁੱਕ ਰਹੇ ਹਨ। ਦਰਿਆਵਾਂ ਦੇ ਪਾਣੀ ਦਾ ਪੱਧਰ ਘਟਦਾ ਜਾ ਰਿਹਾ ਹੈ। ਦੇਸ਼ ਦੇ ਹਾਲਾਤ ਚੀਨੀ ਸਰਕਾਰ ਦੇ ਹੋਸ਼ ਉਡਾ ਰਹੇ ਹਨ। ਚੀਨ ਸਰਕਾਰ ਲਈ ਸੋਕੇ ਨਾਲ ਨਜਿੱਠਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ ਕਿਉਂਕਿ ਇਹ ਦੇਸ਼

ਅਦਾਲਤ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ 'ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼