news

Jagga Chopra

Articles by this Author

ਪੰਜਾਬ 'ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ, ਬੰਦ ਕੀਤੇ ਟੋਲ ਪਲਾਜ਼ਿਆਂ ਕਰਕੇ ਪੰਜਾਬੀਆਂ ਨੂੰ 60 ਲੱਖ ਦੀ ਬੱਚਤ ਹੋ ਰਹੀ ਹੈ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 21 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਇਹ ਟੋਲ ਪਲਾਜ਼ੇ ਬੰਦ ਹੋਣ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ

ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕੀਤੀ
  • 12 ਲੱਖ ਰੁਪਏ ਦੀ ਲਾਗਤ ਨਾਲ ਸੁਰੂ ਹੋਣ ਵਾਲੇ ਵਿਕਾਸ ਦੇ ਕੰਮਾਂ ਦੇ ਰੱਖੇ ਨੀੰਹ ਪੱਥਰ

ਮਲੋਟ 21 ਜੁਲਾਈ 2024 : ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ  ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ

ਕੇਦਾਰਨਾਥ ਪੈਦਲ ਮਾਰਗ 'ਤੇ ਪਹਾੜੀ ਤੋਂ ਡਿੱਗੇ ਵੱਡੇ-ਵੱਡੇ ਪੱਥਰ, 3 ਸ਼ਰਧਾਲੂਆਂ ਦੀ ਮੌਤ, 8 ਜ਼ਖਮੀ

ਰੁਦਰਪ੍ਰਯਾਗ, 21 ਜੁਲਾਈ 2024 : ਉੱਤਰਾਖੰਡ ਦੇ ਕੇਦਾਰਨਾਥ ਪੈਦਲ ਮਾਰਗ 'ਤੇ ਪੱਥਰ ਅਤੇ ਮਲਬਾ ਡਿੱਗਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਕੇਦਾਰਨਾਥ ਮੰਦਰ ਨੂੰ ਜਾਣ ਵਾਲੇ ਪੈਦਲ ਮਾਰਗ ਉਤੇ ਅਚਾਨਕ ਹੋਈ ਲੈਂਡਸਲਾਇਡ ਕਾਰਨ 11 ਸ਼ਰਧਾਲੂ ਪਹਾੜੀ ਦੇ ਮਲਬੇ ਹੇਠ ਆ ਗਏ। ਇਨ੍ਹਾਂ ਵਿਚੋਂ 3 ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਰੁਦਰਪ੍ਰਯਾਗ ਜ਼ਿਲ੍ਹਾ

ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 21 ਜੁਲਾਈ 2024 : ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ 'ਚ ਤਾਪਮਾਨ 'ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 3.5 ਡਿਗਰੀ ਵੱਧ ਰਿਹਾ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਲੋਕਾਂ ਲਈ ਹੀ ਕੰਮ ਕਰ ਰਹੀ ਹੈ : ਸਪੀਕਰ ਸੰਧਵਾਂ 
  • ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਵੀ ਕੀਤੀ ਅਪੀਲ

ਫ਼ਰੀਦਕੋਟ 21 ਜੁਲਾਈ, 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

ਫ਼ਰੀਦਕੋਟ 21 ਜੁਲਾਈ, 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ

ਫਰੀਦਕੋਟ 21 ਜੁਲਾਈ, 2024 : ਸ.ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੇ  ਫਰੀਦਕੋਟ ਰੇਲਵੇ ਸਟੇਸ਼ਨ ਅਤੇ ਰੇਲਵੇ ਫਾਟਕਾਂ ਨਾਲ ਸੰਬੰਧਤ ਫਰੀਦਕੋਟ ਦੇ ਲੋਕਾ ਨੂੰ ਦਰਪੇਸ਼ ਆ  ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ  ਅਤੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਸ਼੍ਰੀ ਭੁਪਿੰਦਰ ਸਲਵਾਨ ( ਹੈੱਡ ਕੁਆਰਟਰ )  ਨਾਲ

ਮੁੱਖ ਖੇਤੀਬਾੜੀ ਅਫ਼ਸਰ ਨੇ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਲਿਆ ਜਾਇਜ਼ਾ
  • ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ 15 ਟੀਮਾਂ ਵੱਲੋਂ ਕੀਤਾ ਜਾ ਲਗਾਤਾਰ ਸਰਵੇਖਣ

ਫਰੀਦਕੋਟ 21 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਗੁਲਾਬੀ ਸੁੰਡੀ  ਅਤੇ ਚਿੱਟੀ ਮੱਖੀ ਦੇ ਕੀਤੇ ਜਾ ਰਹੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਉੱਪਰ  ਚਿੱਟੀ ਮੱਖੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ  21 ਜੁਲਾਈ 2024 : ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ

ਸਾਵਧਾਨ...ਹੁਣ ਜੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਹੋਵੇਗੀ ਕੈਦ ਤੇ ਲੱਗੇਗਾ ਮੋਟਾ ਜੁਰਮਾਨਾ

ਚੰਡੀਗੜ੍ਹ, 21 ਜੁਲਾਈ 2024 : ਪੰਜਾਬ ਪੁਲਿਸ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ, ਜੇ ਹੁਣ 18 ਸਾਲਾਂ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਕੀਤਾ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ