news

Jagga Chopra

Articles by this Author

ਫਤਿਹਗੜ੍ਹ ਚੂੜੀਆਂ ਹਲਕੇ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ-ਚੇਅਰਮੈਨ ਬਲਬੀਰ ਸਿੰਘ ਪਨੂੰ

ਫ਼ਤਹਿਗੜ੍ਹ ਚੂੜੀਆਂ (ਬਟਾਲਾ), 15  ਜੁਲਾਈ 2024 : ਹਲਕਾ ਫਤਿਹਗੜ੍ਹ ਚੂੜੀਆਂ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ ਹੈ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰ ਅੰਦਰ ਸੀਵਰੇਜ਼ ਦੀ ਸਮੱਸਿਆ ਹੱਲ ਕਰਨ, ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਸਮੇਤ ਵੱਖ ਵੱਖ ਵਿਕਾਸ ਕੰਮਾਂ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੋਰ ਤੇਜ਼ੀ ਨਾਲ ਪੁਜਦਾ ਕੀਤਾ

ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਬਟਾਲਾ, 15  ਜੁਲਾਈ 2024 : ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਸਵਿਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਤੇ ਤੂੰਬਾਕੂਨੋਸ਼ੀ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡ ਜਾਗੋਵਾਲ ਵਿਖੇ ਦਲੀਪ ਰਾਜ ਹੈਲਥ ਇੰਸਪੈਕਟਰ

ਨੌਜਵਾਨ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਪਿੰਡ ਗਵਾਰਾ ਦਾ ਕਿਸਾਨ ਸੁਖਮਨਪ੍ਰੀਤ ਸਿੰਘ

ਗੁਰਦਾਸਪੁਰ, 15 ਜੁਲਾਈ 2024 : ਜਿੱਥੇ ਅੱਜ ਪੰਜਾਬ ਵਿਚ ਰਵਾਇਤੀ ਖੇਤੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਜਿਵੇਂ ਕਿ ਪਾਣੀ ਦਾ ਪੱਧਰ ਘੱਟ ਹੋਣਾ, ਰਸਾਇਣਿਕ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨਾਲ ਪੌਣ ਪਾਣੀ ਦਾ ਦੂਸ਼ਿਤ ਹੋਣਾ, ਸਟੱਬਲ ਬਰਨਿੰਗ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਘਟਣਾ ਆਦਿ ਅਤੇ ਖੇਤੀ ਵਿਚ ਘੱਟ ਰਹੇ ਮੋਹ ਕਾਰਨ ਨੌਜਵਾਨਾਂ ਵਿਚ ਬਾਹਰਲੇ ਦੇਸ਼ਾਂ ਵੱਲ ਜਾਣ ਦਾ

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਾਰਤੀ ਫ਼ੌਜ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ ਵਿੱਚ ਅਗਨੀਵੀਰ ਭਰਤੀ ਰੈਲੀ 16 ਤੋਂ 23 ਜੁਲਾਈ ਤੱਕ
  • ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਡਾਇਰੈਕਟਰ ਭਰਤੀ ਬੋਰਡ ਦੇ ਕਰਨਲ ਚੇਤਨ ਪਾਂਡੇ ਵੱਲੋਂ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ 

ਗੁਰਦਾਸਪੁਰ, 15 ਜੁਲਾਈ 2024 : ਭਾਰਤੀ ਫ਼ੌਜ ਦੇ ਭਰਤੀ ਬੋਰਡ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਮਿਤੀ 16 ਜੁਲਾਈ

ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਲਈ ਮੁਫ਼ਤ ਸਿਖਲਾਈ ਸ਼ੁਰੂ

ਡੇਰਾ ਬਾਬਾ ਨਾਨਕ, 15 ਜੁਲਾਈ 2024 : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਸਿਖਲਾਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ) ਵਿਖੇ ਆਰਮੀ ਅਤੇ ਏਅਰ ਫੋਰਸ ਵਿੱਚ ਅਗਨੀਵੀਰ ਦੀ ਭਰਤੀ ਲਈ ਨੌਜਵਾਨਾਂ ਮੁਫ਼ਤ ਲਿਖਤੀ ਅਤੇ ਸਰੀਰਕ

ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਸੈਮੀਨਾਰ ਲਗਾਇਆ ਗਿਆ 

ਗੁਰਦਾਸਪੁਰ, 15 ਜੁਲਾਈ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਥਾਨਕ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸੜਕੀ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਟਰੈਫ਼ਿਕ ਇੰਚਾਰਜ ਐੱਸ.ਆਈ ਅਜੇ ਕੁਮਾਰ ਨੇ ਕਿਹਾ ਕਿ ਸਕੂਟਰ ਜਾਂ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਪਾਉਣਾ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਜਾਰੀ ਕੀਤੇ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
  • ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਗੁਰਦਾਸਪੁਰ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫ਼ਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ
  • ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ 'ਚ ਹੋਰ ਸੁਧਾਰ ਲਿਆਉਣ ਬਾਰੇ ਵੀ ਕੀਤੀ ਵਿਚਾਰ ਚਰਚਾ
  • ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਦੇ ਕਮਰਿਆਂ ਦੀ ਉਸਾਰੀ ਦਾ ਕੰਮ ਬੰਦ ਹੋਣ ਤੇ ਜਾਂਚ ਦੇ ਆਦੇਸ਼ 

ਲੁਧਿਆਣਾ, 15 ਜੁਲਾਈ 2024 : ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ

ਸੀ-ਪਾਈਟ ਕੈਂਪ 'ਚ ਫੌਜ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਸੁਰੂ

ਲੁਧਿਆਣਾ, 15 ਜੁਲਾਈ 2024 : ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ (ਅਗਨੀਵੀਰ), ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਲਈ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਮੁਫ਼ਤ ਤਿਆਰੀ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ

ਸਿਹਤ ਵਿਭਾਗ ਵੱਲੋਂ ਵੱਖ-ਵੱਖ ਸਥਾਨਾਂ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਅਮਰਗੜ੍ਹ/ਮਾਲੇਰਕੋਟਲਾ 15 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤੰਬਾਕੂ ਰਹਿਤ ਜਨਤਕ ਖੇਤਰ ਤਹਿਤ ਅੱਜ ਸਿਹਤ ਬਲਾਕ ਅਮਰਗੜ੍ਹ ਦੇ ਨੋਡਲ ਅਧਿਕਾਰੀ ਰਣਬੀਰ ਸਿੰਘ ਢੰਡੇ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਦਰਜਨ ਤੋਂ ਵੱਧ ਚਲਾਨ ਕੱਟੇ ਗਏ। ਸਿਹਤ ਸੁਪਰਵਾਈਜ਼ਰ ਬਲਾਕ ਅਮਰਗੜ੍ਹ ਸ੍ਰੀ ਪਰਮਜੀਤ ਸਿੰਘ ਤੇ