news

Jagga Chopra

Articles by this Author

ਅਮਰੀਕਾ ਵਿੱਚ ਹੋਈ ਗੋਲ਼ੀਬਾਰੀ 'ਚ 7 ਲੋਕਾਂ ਦੀ ਮੌਤ

ਬਰਮਿੰਘਮ, 14 ਜੁਲਾਈ 2024 : ਸ਼ਨੀਵਾਰ ਦੇਰ ਰਾਤ ਬਰਮਿੰਘਮ ਦੇ ਇੱਕ ਨਾਈਟ ਕਲੱਬ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਗੋਲੀਬਾਰੀ ਦੇ ਇੱਕ ਹੋਰ ਮਾਮਲੇ ਵਿੱਚ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਬਰਮਿੰਘਮ ਪੁਲਿਸ ਵਿਭਾਗ ਦੇ ਅਧਿਕਾਰੀ ਟਰੂਮਨ ਫਿਟਜ਼ਗੇਰਾਲਡ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਅਧਿਕਾਰੀਆਂ ਨੇ ਰਾਤ 11 ਵਜੇ

ਹਰਿਆਣਾ ‘ਚ ਸਕਾਰਪੀਓ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ‘ਚ 3 ਲੋਕਾਂ ਦੀ ਮੌਤ

ਮਹਿੰਦਰਗੜ੍ਹ, 14 ਜੁਲਾਈ : ਹਰਿਆਣਾ ਦੇ ਮਹਿੰਦਰਗੜ੍ਹ ‘ਚ ਨੈਸ਼ਨਲ ਹਾਈਵੇ ਤੇ ਇੱਕ ਸਕਾਰਪੀਓ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ‘ਚ 3 ਲੋਕਾਂ ਦੀ ਮੌਤ ਅਤੇ ਇੱਕ ਵਿਅਕਤੀ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ ਵਿੱਚੋ ਇੱਕ ਨਾਇਬ ਸਲਮਾਨੀ ਜਲੰਧਰ ਵਜੋਂ ਹੋਈ ਹੈ

ਪਿਛਲੇ ਚਾਰ ਸਾਲਾਂ 'ਚ 8 ਕਰੋੜ ਨਵੇਂ ਰੁਜ਼ਗਾਰ ਹੋਏ ਪੈਦਾ ਕਰਕੇ ਬੇਰੁਜ਼ਗਾਰੀ ਬਾਰੇ ਝੂਠੇ ਬਿਆਨ ਫੈਲਾਉਣ ਵਾਲਿਆਂ ਦਾ ਮੂੰਹ ਬੰਦ ਕੀਤਾ: ਪੀਐਮ ਮੋਦੀ

ਮੁੰਬਈ, 14 ਜੁਲਾਈ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਅੱਠ ਕਰੋੜ ਨਵੀਆਂ ਨੌਕਰੀਆਂ ਪੈਦਾ ਕਰਕੇ ਬੇਰੁਜ਼ਗਾਰੀ ਬਾਰੇ ਝੂਠੇ ਬਿਆਨ ਫੈਲਾਉਣ ਵਾਲਿਆਂ ਦਾ ਮੂੰਹ ਬੰਦ ਕਰ ਦਿੱਤਾ ਹੈ। ਰੁਜ਼ਗਾਰ ਦੇ ਅੰਕੜਿਆਂ 'ਤੇ ਰਿਜ਼ਰਵ ਬੈਂਕ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ, ਦੇਸ਼ ਵਿੱਚ ਹੁਨਰ ਵਿਕਾਸ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਇਕ ਰੈਲੀ ਦੌਰਾਨ ਹੋਇਆ ਜਾਨਲੇਵਾ ਹਮਲਾ

ਵਾਸ਼ਿੰਗਟਨ, 14 ਜੁਲਾਈ 2024 : ਅਮਰੀਕਾ 'ਚ ਇਨ੍ਹੀਂ ਦਿਨੀਂ ਚੋਣਾਂ ਦਾ ਮਾਹੌਲ ਹੈ ਤੇ ਰਾਸ਼ਟਰਪਤੀ ਅਹੁਦੇ ਦੀ ਦੌੜ 'ਚ ਸਭ ਤੋਂ ਅੱਗੇ ਚੱਲ ਰਹੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ 'ਚ ਗੋਲ਼ੀਬਾਰੀ ਹੋਈ ਹੈ। ਯੂਐਸ ਸੀਕ੍ਰੇਟ ਸਰਵਿਸ ਦੇ ਬੁਲਾਰੇ ਐਂਥਨੀ ਗੁਗਲੀਲਮੀ ਨੇ ਕਿਹਾ ਕਿ ਟਰੰਪ ਸੁਰੱਖਿਅਤ ਹਨ। ਘਟਨਾ ਤੋਂ ਬਾਅਦ ਡੋਨਾਲਡ ਟਰੰਪ ਨੂੰ ਯੂਐਸ ਸੀਕ੍ਰੇਟ

ਹਮਾਸ ਦੇ ਇੱਕ ਫੌਜੀ ਕਮਾਂਡਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਹਮਲਾ, ਇਜ਼ਰਾਈਲੀ ਹਮਲੇ ਵਿੱਚ 90 ਲੋਕਾਂ ਦੀ ਮੌਤ 

ਯਰੂਸ਼ਲਮ, 14 ਜੁਲਾਈ 2024 : ਦੱਖਣੀ ਗਾਜ਼ਾ ਪੱਟੀ ਵਿੱਚ ਹਮਾਸ ਦੇ ਇੱਕ ਫੌਜੀ ਕਮਾਂਡਰ ਨੂੰ ਨਿਸ਼ਾਨਾ ਬਣਾ ਕੇ ਇਜ਼ਰਾਈਲੀ ਹਮਲੇ ਵਿੱਚ 90 ਲੋਕ ਮਾਰੇ ਗਏ ਸਨ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮਰਨ ਵਾਲਿਆਂ ਵਿਚ ਮੁਹੰਮਦ ਦੀਫ ਵੀ ਸ਼ਾਮਲ ਹੈ ਜਾਂ ਨਹੀਂ। ਪਰ ਇਜ਼ਰਾਈਲੀ ਅਧਿਕਾਰੀਆਂ ਨੇ ਕਿਹਾ ਹੈ ਕਿ ਡੇਫ ਅਤੇ ਇਕ ਹੋਰ ਹਮਾਸ ਕਮਾਂਡਰ, ਰਾਫਾ ਸਲਾਮਾ, ਨਿਸ਼ਾਨਾ ਸਨ। ਡੇਫ ਨੂੰ 7

ਬਿਹਾਰ ਦੇ ਕਿਸ਼ਨਗੰਜ 'ਚ ਸਕਾਰਪੀਓ ਅਤੇ ਡੰਪਰ ਵਿਚਾਲੇ ਜ਼ਬਰਦਸਤ ਟੱਕਰ, 5 ਲੋਕਾਂ ਦੀ ਮੌਤ

ਕਿਸ਼ਨਗੰਜ, 14 ਜੁਲਾਈ 2024 : ਬਿਹਾਰ ਦੇ ਕਿਸ਼ਨਗੰਜ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਪੱਕਾਖਾਲੀ ਦੇ ਪੇਟਭੜੀ ਨੇੜੇ ਨੈਸ਼ਨਲ ਹਾਈਵੇਅ 327 ਈ 'ਤੇ ਇਕ ਸਕਾਰਪੀਓ ਅਤੇ ਡੰਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ 'ਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ।

ਪੰਜਾਬ ‘ਚ ਸਨਰੂਫ ਖੋਲ੍ਹ ਕੇ ਚੱਲਦੀ ਕਾਰ ਵਿੱਚ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਚੰਡੀਗੜ੍ਹ, 14 ਜੁਲਾਈ 2024 : ਬੰਗਲੌਰ ਪੁਲਿਸ ਦੀ ਤਰਜ਼ 'ਤੇ ਪੰਜਾਬ ਦੇ ਏਡੀਜੀਪੀ ਟ੍ਰੈਫਿਕ ਨੇ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਹਨ। ਇਸ ਤਹਿਤ ਹੁਣ ਸਨਰੂਫ ਲਗਜ਼ਰੀ ਕਾਰਾਂ 'ਚ ਸਵਾਰ ਹੋ ਕੇ ਸੂਬੇ 'ਚ ਹੰਗਾਮਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਨਿਯਮਾਂ ਤਹਿਤ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਤਿੰਨ ਪਿਸਤੌਲ ਅਤੇ ਕਾਰਤੂਸ ਸਮੇਤ ਕੀਤਾ ਗ੍ਰਿਫਤਾਰ 

ਜਲੰਧਰ, 14 ਜੁਲਾਈ 2024 : ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੋਰਵ ਯਾਦਵ ਵਲੋਂ ਦਿੱਤੀ ਗਈ ਹੈ। ਜਿੰਨ੍ਹਾਂ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਬਣਾਇਆ ਜਾਵੇਗਾ ਮੰਤਰੀ 

ਚੰਡੀਗੜ੍ਹ, 14 ਜੁਲਾਈ 2024 : ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ। ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਗੁਰਮੀਤ ਮੀਤ ਹੇਅਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਚੰਡੀਗੜ੍ਹ, 14 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ 'ਤੇ ਕੇਂਦਰਿਤ ਇਸ