news

Jagga Chopra

Articles by this Author

ਹਮਾਸ ਨੇ ਗਾਜ਼ਾ ਸ਼ਹਿਰ ਵਿੱਚ 70 ਤੋਂ ਵੱਧ ਫਲਸਤੀਨੀਆਂ ਦੇ ਮਾਰੇ ਜਾਣ ਤੋਂ ਬਾਅਦ ਇਜ਼ਰਾਈਲ 'ਤੇ ਯੋਜਨਾਬੱਧ ਕਤਲੇਆਮ ਦਾ ਲਗਾਇਆ ਦੋਸ਼ 

ਗਾਜ਼ਾ, 13 ਜੁਲਾਈ 2024 : ਗਾਜ਼ਾ ਵਿੱਚ ਇਜ਼ਰਾਈਲ ਅਤੇ ਹਮਾਸ ਦਰਮਿਆਨ ਲੜਾਈ ਘੱਟ ਗਈ ਹੈ ਪਰ ਖ਼ਤਮ ਨਹੀਂ ਹੋਈ ਹੈ। ਗਾਜ਼ਾ ਸ਼ਹਿਰ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਕ ਘਟਨਾ 'ਚ 70 ਤੋਂ ਜ਼ਿਆਦਾ ਫਲਸਤੀਨੀ ਮਾਰੇ ਗਏ। ਹਮਾਸ ਦੇ ਇਕ ਅਧਿਕਾਰੀ ਨੇ ਇਜ਼ਰਾਈਲੀ ਅਧਿਕਾਰੀਆਂ 'ਤੇ ਯੋਜਨਾਬੱਧ ਕਤਲੇਆਮ ਕਰਨ ਦਾ ਦੋਸ਼ ਲਗਾਇਆ ਹੈ। ਹਮਾਸ ਦੇ ਸਰਕਾਰੀ ਮੀਡੀਆ ਦਫਤਰ ਦੇ ਡਾਇਰੈਕਟਰ ਜਨਰਲ

ਨਾਈਜੀਰੀਆ 'ਚ ਸਕੂਲ ਦੀ ਇਮਾਰਤ ਡਿੱਗੀ, 22 ਵਿਦਿਆਰਥੀਆਂ ਦੀ ਦਰਦਨਾਕ ਮੌਤ

ਅਬੂਜਾ, 13 ਜੁਲਾਈ 2024 : ਅਫ਼ਰੀਕੀ ਦੇਸ਼ ਉੱਤਰੀ-ਮੱਧ ਨਾਈਜੀਰੀਆ ਵਿੱਚ ਸਵੇਰ ਦੀਆਂ ਕਲਾਸਾਂ ਦੌਰਾਨ ਇੱਕ ਦੋ ਮੰਜ਼ਿਲਾ ਸਕੂਲ ਢਹਿ ਗਿਆ, ਜਿਸ ਵਿੱਚ 22 ਵਿਦਿਆਰਥੀਆਂ ਦੀ ਮੌਤ ਹੋ ਗਈ, ਬਚਾਅ ਕਰਮਚਾਰੀਆਂ ਨੇ ਨਾਲ ਮਲਬੇ ਵਿੱਚੋਂ 100 ਤੋਂ ਵੱਧ ਲੋਕਾਂ ਨੂੰ ਕੱਢਣ ਲਈ ਬਚਾਅ ਟੀਮ ਨੂੰ ਕਾਫੀ ਮੁਸ਼ੱਕਤ ਕਰਨੀ ਪਈ।  ਜਿਨ੍ਹਾਂ ਵਿੱਚੋਂ ਬਹੁਤ ਸਾਰੇ 15 ਸਾਲ ਜਾਂ ਇਸ ਤੋਂ ਘੱਟ ਉਮਰ

ਅਸਾਮ ਵਿੱਚ ਹੜ੍ਹ ਕਾਰਨ ਸਥਿਤੀ ਬਣੀ ਗੰਭੀਰ, ਲੱਖਾਂ ਲੋਕ ਹੋਏ ਬੇਘਰ, 7 ਮੌਤਾਂ, ਹੁਣ ਤੱਕ 90 ਮੌਤਾਂ 

ਗੁਹਾਟੀ, 13 ਜੁਲਾਈ 2024 : ਅਸਾਮ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਲੱਖਾਂ ਲੋਕਾਂ ਦੇ ਬੇਘਰ ਹੋਣ ਦੇ ਨਾਲ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਦੱਸਿਆ ਕਿ ਰਾਜ ਵਿੱਚ ਸੱਤ ਨਵੀਆਂ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਆਸਾਮ ਵਿੱਚ ਹੜ੍ਹ ਕਾਰਨ

ਜਿਹੜੇ ਲੋਕ ਸੰਵਿਧਾਨ ਦਾ ਵਿਰੋਧ ਅਤੇ ਖਤਮ ਕਰਨ ਦੀ ਮੰਗ ਕਰਦੇ ਹਨ, ਉਹ ਸੰਵਿਧਾਨ ਕਤਲ ਦਿਵਸ ਮਨਾ ਕੇ ਨਾਂਹ-ਪੱਖੀ ਰਾਜਨੀਤੀ ਕਰ ਰਹੇ ਹਨ : ਪ੍ਰਿਅੰਕਾ ਗਾਂਧੀ 

ਨਵੀਂ ਦਿੱਲੀ, 13 ਜੁਲਾਈ 2024 : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਜਿਹੜੇ ਲੋਕ ਸੰਵਿਧਾਨ ਦਾ ਵਿਰੋਧ ਕਰਦੇ ਹਨ ਅਤੇ ਇਸ ਨੂੰ ਖਤਮ ਕਰਨ ਦੀ ਮੰਗ ਕਰਦੇ ਹਨ, ਉਹ ਸੰਵਿਧਾਨ ਕਤਲ ਦਿਵਸ ਮਨਾ ਕੇ ਨਾਂਹ-ਪੱਖੀ ਰਾਜਨੀਤੀ ਕਰ ਰਹੇ ਹਨ। ਪ੍ਰਿਅੰਕਾ

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ
  • ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ
  • ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਸ਼ਿਕਾਇਤ ਮਿਲਣ ਉੱਤੇ ਫੌਰੀ ਕਾਰਵਾਈ ਕਰਨ ਦੇ ਦਿੱਤੇ ਹੁਕਮ
  • ਖੇਤੀਬਾੜੀ ਵਿਭਾਗ ਨੇ ਸੂਬੇ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ

ਚੰਡੀਗੜ੍ਹ, 13 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ

ਸ਼੍ਰੋਮਣੀ ਅਕਾਲੀ ਦਲ ਦੇ ਡਿੱਗਦੇ ਗਰਾਫ ਨੇ ਸਾਨੂੰ ਅਕਾਲੀ ਕਹਾਉਣ ਜੋਗੇ ਨਹੀਂ ਛੱਡਿਆ : ਪ੍ਰੇਮ ਸਿੰਘ ਚੰਦੂਮਾਜਰਾ

ਖਨੌਰੀ, 13 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨ ਪਿਆ ਹੈ। ਜਲੰਧਰ ਪੱਛਮੀ ਵਿਧਾਨ ਜ਼ਿਮਨੀ ਚੋਣ ‘ਚ ਅਕਾਲੀ ਦਲ ਉਮੀਦਵਾਰ ਸੁਰਜੀਤ ਕੌਰ ਨੂੰ ਸਿਰਫ 1242 ਵੋਟਾਂ ਮਿਲੀਆਂ। ਇਸ ਹਾਰ ‘ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੋ ਚੋਣ ਨਤੀਜੇ ਆਏ ਹਨ, ਉਹਨਾਂ ਨੇ ਸਾਨੂੰ ਅਕਾਲੀ

'ਆਪ' ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ 'ਤੇ ਮਨਾਇਆ ਜਸ਼ਨ, ਵੋਟਰਾਂ ਦਾ ਕੀਤਾ ਧੰਨਵਾਦ
  • ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਵੋਟਰਾਂ ਦਾ ਕੀਤਾ ਧੰਨਵਾਦ
  • ਜਲੰਧਰ ਪੱਛਮੀ ਦੇ ਲੋਕਾਂ ਨੇ ਇਤਿਹਾਸ ਰਚਿਆ ਹੈ, ਇਹ ਚੋਣ ਇਮਾਨਦਾਰੀ ਦੀ ਰਾਜਨੀਤੀ ਦੀ ਜਿੱਤ ਹੈ: ਅਮਨ ਅਰੋੜਾ
  • ਇਸ ਸ਼ਾਨਦਾਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ
ਪੰਜਾਬ ਚੋਂ 31 ਦਸੰਬਰ ਤੱਕ ਨਸ਼ਾ ਖਤਮ ਕਰਨਾ ਹੈ, ਇਸ ਲਈ ਕਿਸੇ ਨੂੰ ਵੀ ਨਸ਼ੇ ਦੇ ਮਾਮਲੇ ਚ ਬਖਸ਼ਿਆ ਨਹੀਂ ਜਾਵੇਗਾ : ਕੈਬਨਿਟ ਮੰਤਰੀ ਧਾਲੀਵਾਲ
  • ਅਜਨਾਲੇ ਤੋਂ ਲੋਪੋਕੇ ਨੂੰ ਜਾਣ ਵਾਲੀ ਟੁੱਟੀ ਸੜਕ ਨੂੰ ਨਵੀਂ ਬਣਾਉਣ ਲਈ ਅੱਜ ਕੈਬਨਿਟ ਮੰਤਰੀ ਧਾਲੀਵਾਲ ਨੇ ਕੀਤਾ ਉਦਘਾਟਨ 

ਅੰਮ੍ਰਿਤਸਰ, 13 ਜੁਲਾਈ 2024 : ਆਪ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਵਿਕਾਸ ਕਾਰਜਾਂ ਦੀ ਰਫਤਾਰ ਫੜਦੇ ਹੋਏ ਲਗਾਤਾਰ ਹੀ ਪੰਜਾਬ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਜਿਸ ਤੇ ਚਲਦੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ

ਬੀਐੱਸਐੱਫ ਨੇ ਗੋਲੀਬਾਰੀ ਕਰਕੇ ਸੁੱਟਿਆ ਪਾਕਿ ਡਰੋਨ, ਤਲਾਸ਼ੀ ਦੌਰਾਨ ਹਥਿਆਰਾਂ ਨਾਲ ਭਰਿਆ ਮਿਲਿਆ ਪੈਕੇਟ 

ਫਾਜਲਿਕਾ, 13 ਜੁਲਾਈ 2024 : ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਗੋਲੀਬਾਰੀ ਦੀ ਖਬਰ ਮਿਲੀ ਹੈ, ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪਾਕਿ ਸਰਹੱਦ 'ਤੇ ਬਾਓਪੀ ਮੁਹਾਰਸੋਨਾ ਨੇੜੇ ਪਾਕਿਸਤਾਨ ਤੋਂ ਇਕ ਡਰੋਨ ਨੇ ਭਾਰਤੀ ਖੇਤਰ 'ਚ ਘੁਸਪੈਠ ਕੀਤੀ, ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਜਾਣਕਾਰੀ ਦਿੰਦਿਆਂ

ਫਾਜ਼ਿਲਕਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ 

ਫਾਜਲਿਕਾ, 13 ਜੁਲਾਈ 2024 : ਫਾਜ਼ਿਲਕਾ ਦੇ ਪਿੰਡ ਚੱਕ ਟਾਹਲੀਵਾਲਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲ਼ੀ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਜੋ ਫੌਜ ‘ਚ ਸੀ ਤੇ ਛੁੱਟੀ ਆਇਆ ਸੀ ਅਤੇ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਫਿਰ ਅਚਾਨਕ