news

Jagga Chopra

Articles by this Author

ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 13 ਜੁਲਾਈ 2024 : ਪੰਜਾਬ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪਰ, ਇਸ ਲਈ ਕੋਈ ਅਲਰਟ ਜਾਰੀ

“ਬਰਸਾਤੀ ਮੌਸਮ ਵਿਚ ਜ਼ਹਿਰੀਲੇ ਜਾਨਵਰਾਂ, ਕੀੜੇ ਮਕੌੜਿਆਂ ਤੋ ਬਚਾਅ, ਸਾਵਧਾਨੀਆਂ ‘ਤੇ ਜਾਗਰੂਕਤਾ ਕੈਂਪ

ਬਟਾਲਾ, 13 ਜੁਲਾਈ 2024 : ਸਿਵਲ ਡਿਫੈਂਸ ਦੀ ਵਾਰਡਨ ਸਰਵਿਸ, ਪੋਸਟ ਨੰ. 8 ਵਲੋਂ “ਬਰਸਾਤੀ ਮੌਸਮ ਵਿਚ ਜ਼ਹਿਰੀਲੇ ਜਾਨਵਰਾਂ ਕੀੜੇ ਮਕੌੜਿਆਂ ਤੋ ਬਚਾਅ, ਸਾਵਧਾਨੀਆਂ ‘ਤੇ ਜਾਗਰੂਕਤਾ ਕੈਂਪ, ਡਾ. ਬੀ.ਆਰ ਅੰਬੇਡਕਰ ਲਿਟਲ ਫਲਾਵਰ ਸੀਨੀ. ਸੈਕੰ. ਸਕੂਲ ਵਿਖੇ ਲਗਾਇਆ ਗਿਆ। ਇਸ ਮੋਕੇ ਪੋਸਟ ਵਾਰਡਨ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਡਾਇਰੈਕਟਰ ਡਾ. ਅਸ਼ੋਕ, ਮੈਡਮ ਸ਼ਵਾਨੀ, ਰੇਨੂ ਬਾਲਾ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
  • ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ

ਫਰੀਦਕੋਟ,13 ਜੁਲਾਈ 2024 : ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ

ਜਲੰਧਰ ਜਿਮਨੀ ਚੋਣ 'ਚ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਵੱਡੀ ਲੀਡ ਨਾਲ ਜਿੱਤੇ, ਆਪ ਆਗੂਆਂ ਨੇ ਮਨਾਇਆ ਜਸ਼ਨ

ਜਲੰਧਰ, 13 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ।  ਇਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 37325 ਨਾਲ ਜਿੱਤ ਹਾਸਲ ਕੀਤੀ ਹੈ

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 13 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ

ਸੋਨੀਪਤ 'ਚ ਭਾਊ ਗੈਂਗ ਦੇ 3 ਸ਼ਾਰਪ ਸ਼ੂਟਰਾਂ ਅਤੇ ਪੁਲਸ ਵਿਚਾਲੇ ਹੋਈ ਗੋਲੀਬਾਰੀ, 3 ਬਦਮਾਸ਼ਾਂ ਦੀ ਮੌਤ, 5 ਪਿਸਤੌਲ ਬਰਾਮਦ

ਸੋਨੀਪਤ, 13 ਜੁਲਾਈ : ਸੋਨੀਪਤ ਦੇ ਖਰਖੌਦਾ ‘ਚ ਭਾਊ ਗੈਂਗ ਦੇ 3 ਸ਼ਾਰਪ ਸ਼ੂਟਰਾਂ ਵਿਚਾਲੇ ਮੁੱਠਭੇੜ ਹੋਈ, ਜਿਸ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਆਹਮੋ-ਸਾਹਮਣੇ ਗੋਲੀਬਾਰੀ ‘ਚ 3 ਬਦਮਾਸ਼ ਮਾਰੇ ਗਏ। ਪੁਲਿਸ ਤਿੰਨਾਂ ਨੂੰ ਖਰਖੌਦਾ ਸਿਵਲ ਹਸਪਤਾਲ ਲੈ ਗਈ ਹੈ। ਪਿਛਲੇ ਕਾਫੀ ਸਮੇਂ ਤੋਂ ਹਰਿਆਣਾ ਪੁਲਿਸ ਲਈ ਸਿਰਦਰਦੀ ਬਣੇ ਹੋਏ ਆਸ਼ੀਸ਼ ਉਰਫ਼ ਲਾਲੂ, ਸੰਨੀ ਖਰੜ ਅਤੇ ਵਿੱਕੀ

ਜਲੰਧਰ ਦੇ ਪਠਾਨਕੋਟ ਬਾਈਪਾਸ ਚੌਕ 'ਚ ਤੇਜ਼ ਰਫਤਾਰ ਬੋਲੈਰੋ ਨੇ ਫੁੱਟਪਾਥ ‘ਤੇ ਬੈਠੇ ਚਾਰ ਲੋਕਾਂ ਨੂੰ ਕੁਚਲਿਆ, 2 ਦੀ ਮੌਤ

ਜਲੰਧਰ, 13 ਜੁਲਾਈ 2024 : ਜਲੰਧਰ ਦੇ ਪਠਾਨਕੋਟ ਬਾਈਪਾਸ ਚੌਕ ‘ਤੇ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਇਕ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ ‘ਤੇ ਬੈਠੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜ਼ਮਾਂ ਨੇ ਮੌਕੇ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਅੰਮ੍ਰਿਤਸਰ, 13 ਜੁਲਾਈ 2024 : ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਏ ਨੌਜਵਾਨ ਨੇ ਕਿਰਪਾਨ ਨਾਲ ਸੰਗਤ ਸੰਗਤ ਤੇ ਕੀਤਾ ਹਮਲਾ

ਲੰਡਨ, 12 ਜੁਲਾਈ 2024 : ਦੱਖਣੀ-ਪੂਰਬੀ ਇੰਗਲੈਂਡ ਦੇ ਕੈਂਟ ’ਚ ਸਥਿਤ ਗੁਰਦੁਆਰਾ ਸਾਹਿਬ 'ਚ ਹੇਟ ਕ੍ਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਇਕ ਨੌਜਵਾਨ ਗ੍ਰੇਵਸੈਂਡ ਗੁਰਦੁਆਰਾ ਸਾਹਿਬ 'ਚ ਦਾਖਲ ਹੋਇਆ ਅਤੇ ਉਥੇ ਸੇਵਾ ਕਰ ਰਹੀ ਅਤੇ ਮੱਥਾ ਟੇਕ ਰਹੀ ਸੰਗਤ 'ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ’ਚ ਦੋ ਔਰਤਾਂ ਜ਼ਖਮੀ ਹੋ ਗਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
  • ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼
  • ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ
  • ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ

ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ