news

Jagga Chopra

Articles by this Author

ਅੱਤਵਾਦੀ ਹਮਲੇ ਤੋਂ ਬਾਅਦ ਉੱਚ ਪੱਧਰੀ ਮੀਟਿੰਗ, ਜੰਮੂ-ਕਸ਼ਮੀਰ ਤੇ ਪੰਜਾਬ ਦੇ ਡੀਜੀਪੀ ਮੌਜੂਦ

ਕਠੂਆ, 11 ਜੁਲਾਈ 2024 : ਜੰਮੂ : ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ ਉੱਚ-ਪੱਧਰੀ ਅੰਤਰ-ਰਾਜੀ ਸੁਰੱਖਿਆ ਸਮੀਖਿਆ ਬੈਠਕ ਹੋਈ। ਇਸ ਮੀਟਿੰਗ ਵਿੱਚ ਬੀ.ਐਸ.ਐਫ ਅਤੇ ਪੁਲਿਸ ਦੇ ਉੱਚ ਅਧਿਕਾਰੀ ਇਕੱਠੇ ਹੋਏ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਮੀਟਿੰਗ ਵਿੱਚ ਬੀਐਸਐਫ, ਜੰਮੂ ਕਸ਼ਮੀਰ ਪੁਲੀਸ, ਸੁਰੱਖਿਆ ਏਜੰਸੀਆਂ ਅਤੇ ਇੱਥੋਂ ਤੱਕ ਕਿ ਪੰਜਾਬ ਪੁਲੀਸ ਦੇ ਡੀਜੀਪੀ ਵੀ ਹਾਜ਼ਰ ਸਨ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ
  • ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ
  • ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ
  • ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਕਰੇਗੀ ਉਨ੍ਹਾਂ ਦਾ ਹੁਨਰ ਵਿਕਾਸ
  • ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਵੱਖ-ਵੱਖ ਕੋਰਸਾਂ ਦੀ ਸਿਖਲਾਈ
  • ਸਿਹਤ ਮੰਤਰੀ ਨੇ ਮਾਣਯੋਗ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਦਾ ਕੀਤਾ ਸਵਾਗਤ
  • ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਦੇ ਨਸ਼ਾ
ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾਂਹ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਸੀਐਮ ਅਸਤੀਫਾ ਦੇਣ: ਸੁਖਬੀਰ ਬਾਦਲ
  • ਕਿਹਾ ਕਿ ਜਿਹੜੇ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀਆਂ ਫਸਲਾਂ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚੀਆਂ ਨੂੰ ’ਭਵੰਤਰ’ ਸਕੀਮ ਰਾਹੀਂ ਮੁਆਵਜ਼ਾ ਦਿੱਤਾ ਜਾਵੇ
  • ਮੰਗ ਕੀਤੀ ਕਿ ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ

ਚੰਡੀਗੜ੍ਹ, 11 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ

ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ : ਡਾ: ਬਲਜੀਤ ਕੌਰ
  • ਮਲੋਟ ਵਿਧਾਨ ਸਭਾ ਹਲਕੇ ਵਿਚ ਲਗਾਏ ਜਾਣਗੇ 1.10 ਲੱਖ ਪੌਦੇ

ਮਲੋਟ, 11 ਜੁਲਾਈ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ ਮਲੋਟ ਵਿਧਾਨ ਸਭਾ ਹਲਕੇ ਵਿਚ –ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ- ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ ਕੀਤੀ ਜਾ ਰਹੀ ਹੈ। ਇਹ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
  • ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਅਗਸਤ

ਚੰਡੀਗੜ੍ਹ, 11 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6

ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ! ਮਦਦਗਾਰਾਂ ਨੂੰ ਮਿਲਣਗੇ 2000 ਰੁਪਏ

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ‘ਚ ਪੁਲਿਸ ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਨੂੰ ਤੰਗ ਨਹੀਂ ਕਰੇਗੀ। ਪੰਜਾਬ ਪੁਲਿਸ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਵਿੱਚ ਕਿਹਾ ਕਿ ਹੈਲਪਰਾਂ ਨੂੰ ਫਰਿਸ਼ਤੇ ਸਕੀਮ ਤਹਿਤ ਸਨਮਾਨਤ ਕੀਤਾ ਜਾਵੇਗਾ। ਰਾਜ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮਦਦ ਮਿਲਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਬਹੁਤ ਗੰਭੀਰ ਹੈ।  ਇਹ ਹੁਕਮ

ਪੰਜਾਬ 'ਚ 4 ਟੋਲ ਬੰਦ ਹੋਣ ਕਾਰਨ 195 ਕਰੋੜ ਦਾ ਨੁਕਸਾਨ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ 

ਚੰਡੀਗੜ੍ਹ, 10 ਜੁਲਾਈ 2024 : ਪੰਜਾਬ 'ਚ ਵੱਖ ਵੱਖ 4 ਟੋਲ ਪਲਾਜ਼ਿਆਂ 'ਤੇ ਕਬਜ਼ੇ ਕਰਕੇ ਇਨ੍ਹਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਤੱਕ 195 ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਦਲੀਲ ਦਿੰਦੇ ਹੋਏ ਇਨ੍ਹਾਂ ਨੂੰ ਖੁੱਲ੍ਹਵਾਉਣ ਦੀ ਮੰਗ ਅਤੇ ਨੁਕਸਾਨ ਦੀ ਭਰਪਾਈ ਦਾ ਨਿਰਦੇਸ਼ ਦੇਣ ਵਾਲੀ ਅਰਜ਼ੀ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ

ਲੱਦਾਖ ਵਿੱਚ ਭਾਰਤ-ਚੀਨ ਸਰਹੱਦ ਨੇੜੇ 108 ਕਿਲੋ ਤਸਕਰੀ ਵਾਲਾ ਸੋਨਾ ਜ਼ਬਤ, 3 ਗ੍ਰਿਫਤਾਰ 

ਲੇਹ, 10 ਜੁਲਾਈ 2024 : ਭਾਰਤ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਭਾਰਤ-ਚੀਨ ਸਰਹੱਦ ਨੇੜੇ 108 ਸੋਨੇ ਦੀਆਂ ਬਾਰਾਂ ਜਬਤ ਕੀਤੀਆਂ ਹਨ ਅਤੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਤਸਕਰੀ ਕੀਤੇ ਸੋਨੇ ਤੋਂ ਇਲਾਵਾ, ਜ਼ਬਤ ਕੀਤੇ ਗਏ ਵਿਅਕਤੀਆਂ ਵਿੱਚ ਦੋ ਮੋਬਾਈਲ ਫੋਨ, ਇੱਕ ਦੂਰਬੀਨ, ਦੋ ਚਾਕੂ ਅਤੇ ਕੇਕ ਅਤੇ ਦੁੱਧ

ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ 15 ਜੁਲਾਈ ਤੋਂ ਹੋਣਗੇ ਤਬਾਦਲੇ

ਚੰਡੀਗੜ੍ਹ, 10 ਜੁਲਾਈ 2024 : ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਆਦੇਸ਼ਾਂ ਮੁਤਾਬਕ