news

Jagga Chopra

Articles by this Author

ਅਫਰੀਕੀ ਦੇਸ਼ ਕਾਂਗੋ 'ਚ ਕਿਸ਼ਤੀ ਦੇ ਪਲਟਣ ਕਾਰਨ 78 ਲੋਕਾਂ ਦੀ ਮੌਤ 

ਕਾਂਗੋ, 5 ਅਕਤੂਬਰ 2024 : ਮੱਧ ਅਫਰੀਕੀ ਦੇਸ਼ ਕਾਂਗੋ ਦੇ ਪੂਰਬੀ ਹਿੱਸੇ 'ਚ ਕਿਵੂ ਝੀਲ 'ਚ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਪਲਟਣ ਨਾਲ 78 ਲੋਕਾਂ ਦੀ ਮੌਤ ਹੋ ਗਈ। ਦੱਖਣੀ ਕਿਵੂ ਸੂਬੇ ਦੇ ਗਵਰਨਰ ਜੀਨ ਜੈਕ ਪੁਰੂਸੀ ਨੇ ਦੱਸਿਆ ਕਿ ਕਿਸ਼ਤੀ 'ਤੇ 278 ਲੋਕ ਸਵਾਰ ਸਨ। ਗਵਰਨਰ ਜੀਨ ਜੈਕ ਪੁਰਸੀ ਨੇ ਦੱਸਿਆ ਕਿ ਇਸ ਹਾਦਸੇ 'ਚ 78 ਲੋਕਾਂ ਦੀ ਮੌਤ ਹੋ ਗਈ ਅਤੇ

ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
  • ਐੱਸਡੀਐੱਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਹਾਲੀ ਨੂੰ ਨਵੀਂ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ
  • ਜਗਤਪੁਰਾ ਦੀਆਂ ਚੋਣਾਂ ਲਈ ਨਵਾਂ ਨੋਟੀਫਿਕੇਸ਼ਨ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ

ਐਸਏਐਸ ਨਗਰ, 5 ਅਕਤੂਬਰ 2024 : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ

ਭਵਾਨੀਗੜ੍ਹ ਨੇੜੇ ਪੀਆਰਟੀਸੀ ਦੀ ਬੱਸ ਸੜਕ ਕਿਨਾਰੇ ਖਤਾਨਾਂ 'ਚ ਪਲਟੀ, ਦੋ ਮੌਤਾਂ, 25 ਜਖ਼ਮੀ

ਭਵਾਨੀਗੜ੍ਹ, 5 ਅਕਤੂਬਰ 2024 : ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇਅ 'ਤੇ ਭਵਾਨੀਗੜ੍ਹ ਨੇੜੇ ਵੱਡਾ ਹਾਦਸਾ ਵਾਪਰਿਆ ਗਿਆ ਹੈ। ਸਵਾਰੀਆਂ ਦੇ ਨਾਲ ਭਰੀ ਪੀਆਰਟੀਸੀ ਦੀ ਬੱਸ ਸੜਕ ਕਿਨਾਰੇ ਖਤਾਨਾਂ 'ਚ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਦਰਜਨ ਦੇ ਕਰੀਬ ਸਵਾਰੀਆਂ ਸਵਾਰ ਸਨ, ਜਿੰਨ੍ਹਾਂ 'ਚੋ 25 ਦੇ ਕਰੀਬ ਦੇ ਸੱਟਾਂ ਲੱਗੀਆਂ ਹਨ ਅਤੇ ਦੋ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਸਰਕਾਰੀ

ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ ਅਤੇ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਦੇ 15 ਪਿੰਡਾਂ ਵਿਚ ਜਿਥੇ ਵਿਰੋਧੀ ਧਿਰ ਦੇ ਉਮੀਦਵਾਰ ਸਰਪੰਚ ਅਤੇ ਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਸਕੇ, ਉਹਨਾਂ ਵਾਸਤੇ

ਮਿੱਲਰਾਂ ਨੂੰ 10 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਸੀਐਮਆਰ ਦੀ ਅਦਾਇਗੀ ਕਰਨੀ ਪਵੇਗੀ : ਭਗਵੰਤ ਮਾਨ
  • ਭਗਵੰਤ ਮਾਨ ਦੇ ਯਤਨਾਂ ਸਦਕਾ ਮਿੱਲ ਮਾਲਕਾਂ ਦੀ ਹੜਤਾਲ ਖਤਮ 

ਚੰਡੀਗੜ੍ਹ, 5 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ। ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ

ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਵਾਪਸ ਪਰਤ ਰਹੇ ਟੈਂਪੂ ਟਰੈਵਲਰ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋ ਮੌਤਾਂ

ਹੁਸ਼ਿਆਰਪੁਰ, 05 ਅਕਤੂਬਰ 2024: ਹੁਸ਼ਿਆਰਪੁਰ ਦੇ ਪਿੰਡ ਬਾਗਪੁਰ ਨੇੜੇ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਇੱਕ ਟੈਂਪੂ ਟਰੈਵਲਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਨਾਲ ਭਰਿਆ ਇਹ ਲੱਕੜਾਂ ਨਾਲ ਭਰੇ ਟਰੈਕਟਰ ਟਰਾਲੀ ਨਾਲ ਟਕਰਾਅ ਗਿਆ ਅਤੇ ਹਾਦਸੇ ਤੋਂ ਬਾਅਦ ਟੈਂਪੂ ਟਰੈਵਲਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ

ਬ੍ਰਿਟਿਸ਼ ਕੋਲੰਬੀਆ ਦੀਆਂ ਅਸੈਂਬਲੀ ਚੋਣਾਂ 'ਚ 37 ਪੰਜਾਬੀ ਉੱਤਰੇ ਚੋਣ ਮੈਦਾਨ ਵਿੱਚ, ਕੁੱਲ 323 ਉਮੀਦਵਾਰ 

ਬ੍ਰਿਟਿਸ਼ ਕੋਲੰਬੀਆ, 05 ਅਕਤੂਬਰ 2024 : 19 ਅਕਤੂਬਰ ਨੂੰ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਇਲੈਕਸ਼ਨ ਬੀ.ਸੀ. ਨੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ 93 ਮੈਂਬਰੀ ਵਿਧਾਨ ਸਭਾ ਲਈ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸੱਤਾਧਾਰੀ ਨਿਊ ਡੈਮੋਕਰੇਟਿਕ ਪਾਰਟੀ ਅਤੇ ਦੂਜੀ ਮੁੱਖ

ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਵੱਲੋਂ ਚਲਾਇਆ ਜਾ ਰਿਹਾ ਹੈ : ਪੀਐਮ ਮੋਦੀ 

ਮਹਾਰਾਸ਼ਟਰ, 5 ਅਕਤੂਬਰ, 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇਕ ਵਾਰ ਫਿਰ ਕਾਂਗਰਸ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਖਤਰਨਾਕ ਏਜੰਡੇ ਨੂੰ ਹਰਾਉਣ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਪੀਐਮ ਮੋਦੀ ਨੇ ਰਾਜ ਵਿੱਚ ਕਈ ਪ੍ਰੋਜੈਕਟਾਂ

ਨਗਰ ਕੀਰਤਨ ਸਜਾਉਣ ਦੌਰਾਨ ਪਾਲਕੀ ਸਾਹਿਬ ਦੀ ਗੱਡੀ ਵਿਚ ਆ ਗਿਆ ਕਰੰਟ, 2 ਮੌਤਾਂ

ਮੋਗਾ, 5 ਅਕਤੂਬਰ, 2024 : ਮੋਗਾ ਦੇ ਪਿੰਡ ਕੋਟਸੇਖਾਂ ਵਿੱਚ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨੂੰ ਲੈ ਕੇ ਜਾ ਰਹੀ ਗੱਡੀ ਨੂੰ ਉਸ ਸਮੇਂ ਕਰੰਟ ਲੱਗ ਗਿਆ, ਜਦੋਂ ਪਾਲਕੀ ਸਾਹਿਬ ਦਾ ਉੱਪਰਲਾ ਹਿੱਸਾ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ। ਇਸ ਕਾਰਨ 2 ਦੀ ਮੌਤ ਹੋ ਗਈ ਅਤੇ 6 ਤੋਂ 7 ਲੋਕ ਝੁਲਸ ਗਏ। ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 5 ਅਕਤੂਬਰ, 2024 : ਲੁਧਿਆਣਾ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ