news

Jagga Chopra

Articles by this Author

ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਖੋਲ੍ਹੇਗਾ ਦਫ਼ਤਰ : ਰਵਨੀਤ ਬਿੱਟੂ
  • ਰਵਨੀਤ ਬਿੱਟੂ ਨੇ ਮੋਗਾ ਕਾਂਡ ਦੇ 25 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 26 ਜੂਨ 2024 : ਰਵਨੀਤ ਬਿੱਟੂ, ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ, ਭਾਰਤ ਸਰਕਾਰ ਦੇ ਰਾਜ ਮੰਤਰੀ ਨੇ ਅੱਜ ਮੋਗਾ ਦੇ ਸ਼ਹੀਦੀ ਪਾਰਕ ਵਿਖੇ ਸ਼ਰਧਾਂਜਲੀ ਭੇਟ ਕੀਤੀ, ਜਿੱਥੇ 25 ਜੂਨ 1989 ਨੂੰ ਆਰ.ਐਸ.ਐਸ. ਦੇ 25 ਸਵੈਮ ਸੇਵਕਾਂ ਦਾ ਕਤਲੇਆਮ ਕੀਤਾ ਗਿਆ ਸੀ। ਸ਼ਾਖਾ ਦੌਰਾਨ ਅੱਤਵਾਦੀਆਂ ਨੇ

ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਵਲੋ ਜਲੰਧਰ ਪਛਮੀ ਤੋਂ ਬੀਬੀ ਸੁਰਜੀਤ ਕੌਰ ਦੀ ਹਿਮਾਇਤ ਕਰਨ ਦਾ ਐਲਾਨ 
  • ਅਕਾਲੀ ਦਲ 1920 ਤੇ ਮਿਸਲ ਸਤਲੁਜ ਨੇ ਸੁਖਬੀਰ ਬਾਦਲ ਦੀ ਪੰਥ ਮਾਰੂ ਨੀਤੀ ਦੀ ਕੀਤੀ ਜੋਰਦਾਰ ਅਲੋਚਨਾ

ਜਲੰਧਰ 30 ਜੂਨ 2024 : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲੰਧਰ ਇਕਾਈ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਬਿਨਾਕਾ ਅਤੇ ਮਿਸ਼ਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ

ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ ਦੇ ਤਿੰਨ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ : ਅਮਨ ਅਰੋੜਾ

ਚੰਡੀਗੜ੍ਹ, 30 ਜੂਨ 2024 : ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ

ਸੂਬੇ ਦੇ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 30 ਜੂਨ 2024 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ

ਸਿੱਖ ਕੌਮ ਵੱਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਆਪਣੀ ਜਿੰਮੇਵਾਰੀ ਤੋਂ ਮੂੰਹ ਮੋੜੀ ਬੈਠੀ ਹੈ :  ਐਡਵੋਕੇਟ ਧਾਮੀ
  • ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ ਤੇ ਅਨਿਆਂਪੂਰਨ : ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ

ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ ‘ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ

ਚੰਡੀਗੜ੍ਹ, 30 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ ‘ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ
  • ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ
  • ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 30 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ

ਜਲੰਧਰ ਪੁਲਿਸ ਨੇ ਹਥਿਆਰ ਲਿਆਉਣ ਵਾਲੇ ਇੱਕ ਗਿਰੋਹ ਦਾ ਕੀਤਾ ਪਰਦਾਫਾਸ਼ , 4 ਪਿਸਤੌਲ, 8 ਜ਼ਿੰਦਾ ਕਾਰਤੂਸ, 8 ਮੈਗਜ਼ੀਨ, 1 ਦੇਸੀ ਪਿਸਤੌਲ, ਦੋ ਮੋਟਰਸਾਈਕਲ ਬਰਾਮਦ

ਜਲੰਧਰ, 29 ਜੂਨ 2024 : ਜਲੰਧਰ ਦੇਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੇਹਾਤੀ ਪੁਲਿਸ ਨੇ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜ ਮੁਲਜ਼ਮ ਅਮਰੀਕਾ ਸਥਿਤ ਗੈਂਗਸਟਰ ਸੋਨੂੰ ਖੱਤਰੀ ਅਤੇ ਸੋਰਵ ਗੁੱਜਰ ਗੈਂਗ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਆਦਮਪੁਰ ਵਿੱਚ ਆਪਣੇ ਵਿਰੋਧੀ ਗਿਰੋਹ ਦੇ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 29 ਜੂਨ 2024 : ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ

ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਾ, ਇੱਕੋਂ ਪਰਿਵਾਰ ਦੇ 4 ਲੋਕਾਂ ਦੀ ਮੌਤ

ਟਾਂਡਾ, 29 ਜੂਨ 2024 : ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਸਰਾਂ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਟਰੱਕ ਨੇ ਇਨੋਵਾ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਇਨੋਵਾ 'ਚ ਸਵਾਰ ਇੱਕ ਲੜਕੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਮਰਨ ਵਾਲਿਆਂ ਵਿੱਚ ਫਾਰੂਕ, ਉਸ ਦਾ ਪੁੱਤਰ, ਬੇਟੀ ਅਤੇ ਡਰਾਈਵਰ ਸ਼ਾਮਲ ਹਨ। ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ