news

Jagga Chopra

Articles by this Author

ਜੰਮੂ-ਕਸ਼ਮੀਰ 'ਚ ਫੌਜ ਵੱਲੋਂ ਵੱਡਾ ਐਨਕਾਊਂਟਰ, 2 ਅੱਤਵਾਦੀ ਮਾਰੇ ਗਏ, ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ 

ਜੰਮੂ ਕਸ਼ਮੀਰ, 23 ਜੂਨ 2024 : ਜੰਮੂ-ਕਸ਼ਮੀਰ 'ਚ ਅੱਜ LOC ਨੇੜੇ 2 ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ। ਲਾਸ਼ਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਫੌਜ ਦੇ ਜਵਾਨਾਂ ਨੇ ਸ਼ਨੀਵਾਰ ਨੂੰ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਦੇ ਗੋਹਲਾਨ ਇਲਾਕੇ 'ਚ ਸ਼ੱਕੀ ਗਤੀਵਿਧੀਆਂ ਦੇਖੀਆਂ ਸਨ। ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਤਾਂ ਫੌਜ ਨੂੰ ਜਵਾਬੀ ਕਾਰਵਾਈ ਕਰਨੀ ਪਈ।

ਗਾਜ਼ੀਆਬਾਦ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਘਰ 'ਚ ਲੱਗੀ ਅੱਗ, 3 ਲੋਕਾਂ ਦੀ ਮੌਤ, 4 ਜ਼ਖਮੀ 

ਗਾਜ਼ੀਆਬਾਦ, 23 ਜੂਨ 2024 : ਗਾਜ਼ੀਆਬਾਦ ਜ਼ਿਲੇ ਦੇ ਥਾਣਾ ਟੀਲਾ ਮੋਡ ਇਲਾਕੇ ਦੀ ਡਿਫੈਂਸ ਕਾਲੋਨੀ 'ਚ ਗੈਸ ਸਿਲੰਡਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਇਕ ਨਿਰਮਾਣ ਅਧੀਨ ਇਮਾਰਤ 'ਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਟੀਲਾ ਮੋੜ ਥਾਣਾ ਖੇਤਰ ਦੇ ਡਿਫੈਂਸ ਕਾਲੋਨੀ 'ਚ ਨਿਰਮਾਣ ਅਧੀਨ ਮਕਾਨ 'ਚ ਗੈਸ ਸਿਲੰਡਰ 'ਚ

ਭਾਜਪਾ ਪੰਜਾਬ ਅਤੇ ਹਿਮਾਚਲ ਵਿੱਚ ਦਰਾਰ ਪੈਦਾ ਕਰਨਾ ਚਾਹੁੰਦੀ ਹੈ ਅਤੇ ਆਪਸੀ ਸਬੰਧਾਂ ਨੂੰ ਵੀ ਵਿਗਾੜਨਾ ਚਾਹੁੰਦੀ ਹੈ : ਚਰਨਜੀਤ ਸਿੰਘ ਚੰਨੀ

ਜਲੰਧਰ, 23 ਜੂਨ 2024 : ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ, ਇਸੇ ਤਹਿਤ ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਈ ਆਗੂ ਪਾਰਲੀਮੈਂਟ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ

ਬਰਨਾਲਾ 'ਚ ਇੱਕ ਨਿੱਜੀ ਕੰਪਨੀ ਦੀ ਬੱਸ ਨੇ 2 ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ

ਬਰਨਾਲਾ, 23 ਜੂਨ 2024 : ਸਥਾਨਕ ਸ਼ਹਿਰ ਤੋਂ ਬਾਜਾਖਾਨਾ ਨੂੰ ਜਾਂਦੀ ਰੋਡ ਤੇ ਇੱਕ ਨਿੱਜੀ ਕੰਪਨੀ ਦੀ ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਕੇ ਕੁਚਲ ਦੇਣ ਦੀ ਖਬਰ ਸਾਹਮਣੇ ਆਈ ਹੈ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਦੋਵੇਂ ਜਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।  ਜਿੱਥੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਸਿੱਖਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈਣਾ ਦੇਸ਼ਹਿੱਤ ਵਿੱਚ ਨਹੀਂ : ਐਡਵੋਕੇਟ ਧਾਮੀ
  • ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਜੂਨ 2024 : ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ

ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਦਿੱਤੀ ਮਨਜ਼ੂਰੀ 

ਚੰਡੀਗੜ੍ਹ 23 ਜੂਨ 2024 : ਪੰਜਾਬ ਦੀ ਮਾਨ ਸਰਕਾਰ ਨੇ ਵਿੱਤ ਵਿਭਾਗ ਅਤੇ ਸੂਬੇ ਦੇ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਇਹਨਾਂ ਕਰਮਚਾਰੀਆਂ ਦੇ ਲਈ ਛੇਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ, ਵਿੱਤ

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
  • ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼
  • ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ

ਚੰਡੀਗੜ੍ਹ, 23 ਜੂਨ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93

ਸਰਕਾਰ ਦੇ ਸਾਰੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ : ਮੁੱਖ ਮੰਤਰੀ ਮਾਨ 

ਜਲੰਧਰ, 23 ਜੂਨ 2024 : ਜਲੰਧਰ ਪੱਛਮੀ ਹਲਕੇ ਵਿੱਚ 10 ਜੁਲਾਈ ਨੂੰ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹ ਵੀ ਮੁੱਦਾ ਚੁੱਕਿਆ ਗਿਆ ਕਿ ਪਾਰਟੀ ਆਗੂ ਅਤੇ ਪਾਰਟੀ ਵਰਕਰ ਕਿਹੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਜਾਣਗੇ ਤਾਂ ਜੋ ਉਹ ਸੀਟ ਨੂੰ

ਅਮਰੀਕਾ ਵਿੱਚ ਇੱਕ ਕਰਿਆਨੇ ਦੀ ਦੁਕਾਨ ਤੇ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, 9 ਜ਼ਖਮੀ 

ਅਰਕਨਸਾਸ, 23 ਜੂਨ 2024 : ਅਮਰੀਕਾ ਦੇ ਸ਼ਹਿਰ ਅਰਕਨਸਾਸ ਵਿੱਚ ਇੱਕ ਕਰਿਆਨੇ ਦੀ ਦੁਕਾਨ ਤੇ ਹੋਈ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ ਅਤੇ 9 ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੰਦੂਕਧਾਰੀ ਨੇ ਸਟੋਰ ਦੇ ਅੰਦਰ ਅਤੇ ਪਾਰਕਿੰਗ ਵਿੱਚ ਗੋਲੀਬਾਰੀ ਕੀਤੀ ਤਾਂ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋ ਗਏ। ਸੀਸੀਟੀਵੀ ਫੁਟੇਜ 'ਚ ਹਮਲਾਵਰ ਸਟੋਰ 'ਚ ਦਾਖਲ

ਕੋਲੰਬੀਆ 'ਚ ਕਾਰ ਬੰਬ ਹਮਲੇ 'ਚ 3 ਲੋਕਾਂ ਦੀ ਮੌਤ, 9 ਜ਼ਖ਼ਮੀ 

ਕੋਲੰਬੀਆ, 23 ਜੂਨ 2024 : ਕੋਲੰਬੀਆ ਦੇ ਸ਼ਹਿਰ ਤਾਮਿਨਾਂਗਾਸ 'ਚ ਕਾਰ ਬੰਬ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਇੱਕ ਬਿਆਨ ਵਿੱਚ, ਨਾਰੀਨੋ ਦੇ ਗਵਰਨਰ ਲੁਈਸ ਅਲਫੋਂਸੋ ਐਸਕੋਬਾਰ ਨੇ ਪੁਸ਼ਟੀ ਕੀਤੀ ਕਿ ਪੁਲਿਸ ਅਧਿਕਾਰੀ ਸਮੇਤ ਮਾਰੇ ਗਏ ਲੋਕਾਂ ਵਿੱਚ ਦੋ ਨਾਗਰਿਕ ਸ਼ਾਮਲ ਹਨ। ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਬਾਅਦ ਵਿਚ ਟਵਿੱਟਰ 'ਤੇ ਆਪਣੇ