news

Jagga Chopra

Articles by this Author

ਸਰਕਾਰ ਨੇ ਪੂਰੀ ਸਿੱਖਿਆ ਪ੍ਰਣਾਲੀ ਨੂੰ ‘ਮਾਫੀਆ’ ਅਤੇ ‘ਭ੍ਰਿਸ਼ਟ ਲੋਕਾਂ’ ਦੇ ਹਵਾਲੇ ਕਰ ਦਿੱਤਾ ਹੈ : ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ,  23 ਜੂਨ 2024 :  NEET ਪੇਪਰ 'ਤੇ ਪ੍ਰਿਅੰਕਾ ਗਾਂਧੀ NEET ਬੇਨਿਯਮੀਆਂ ਦੇ ਮਾਮਲੇ 'ਚ ਪੂਰਾ ਵਿਰੋਧੀ ਧਿਰ ਕੇਂਦਰ ਸਰਕਾਰ 'ਤੇ ਹਮਲਾ ਬੋਲ ਰਹੀ ਹੈ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ NEET-UG ਸਮੇਤ ਰਾਸ਼ਟਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾ ਕੀਤਾ। ਪ੍ਰਿਅੰਕਾ ਨੇ ਦੋਸ਼ ਲਾਇਆ ਕਿ

ਪੰਜਾਬ ਪੁਲਿਸ ਵੱਲੋਂ ਭੋਲਾ ਹਵੇਲੀਆਂ ਦੇ 3 ਸਾਥੀ ਅਸਲੇ ਤੇ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 23 ਜੂਨ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਵੱਲੋਂ ਚਲਾਏ ਜਾ ਰਹੇ ਨਸ਼ਿਆਂ ਅਤੇ ਸੰਗਠਿਤ ਅਪਰਾਧਿਕ ਗਠਜੋੜ ਨੂੰ ਤੋੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕਾਰਵਾਈ ਕਰਦਿਆਂ ਭੋਲਾ ਹਵੇਲੀਆਂ ਦੇ 3

ਸ੍ਰੀ ਹਰਿਮੰਦਰ ਸਾਹਿਬ ’ਚ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ 

ਅੰਮ੍ਰਿਤਸਰ, 23 ਜੂਨ 2024 : ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਦੀਆਂ ਮੁਸ਼ਕਲਾਂ ਵਧੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਨੇ ਲੜਕੀ ਅਰਚਨਾ ਮਕਵਾਨਾ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕਰ ਲਿਆ, ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਆਸਣ ਕੀਤੇ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਸਨ।

ਪੰਜਾਬ 'ਚ 2 ਦਿਨਾਂ ਲਈ ਹੀਟਵੇਵ ਅਲਰਟ, 26 ਜੂਨ ਤੋਂ ਮਾਨਸੂਨ ਦੀ ਰਾਹਤ ਵੀ ਮਿਲੇਗੀ

ਚੰਡੀਗੜ੍ਹ, 23 ਜੂਨ 2024 : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ

ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਅੰਤਰਾਸ਼ਟਰੀ ਸਾਂਝੇ ਅਪ੍ਰੇਸ਼ਨ ਤਹਿਤ 520 ਗਰਾਮ ਹੈਰੋਇਨ ਕੀਤੀ ਬਰਾਮਦ

ਫਾਜਿਲਕਾ, 23 ਜੂਨ 2024 : ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀ.ਐਸ.ਐਫ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਭਿਆਨ ਤਹਿਤ 520 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਮਿਤੀ 22—06—2024 ਨੂੰ ਕੰਪਨੀ ਕਮਾਂਡਰ ਬੀ.ਐਸ.ਐਫ 52 ਬਟਾਲੀਅਨ ਬੀ.ਓ.ਪੀ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ

ਫਰੀਦਕੋਟ, 23 ਜੂਨ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨੀਂ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਬਲਜੀਤ ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ

ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ 2.50 ਕਰੋੜ ਬੂਟੇ ਲਗਾਏ ਜਾਣਗੇ : ਕ੍ਰਿਸ਼ਨ ਕੁਮਾਰ

ਤਰਨ ਤਾਰਨ, 22 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲੱਗੱਭਗ 2.50 ਕਰੋੜ ਬੂਟੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਾਫ਼-ਸਥਰਾ ਤੇ ਪ੍ਰਦੂਸ਼ਣ ਰਹਿਣ ਵਾਤਾਵਰਣ ਉਪਲੱਬਧ ਹੋ ਸਕੇ। ਇਹ ਜਾਣਕਾਰੀ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ. ਏ. ਐੱਸ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ

ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ 9 ਕਰੋੜ ਦੀ ਰਕਮ ਅਲਾਟ : ਜੌੜਾ ਮਾਜਰਾ 
  • ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ
  • ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ

ਡੇਰਾਬੱਸੀ, 22 ਜੂਨ 2024 : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਮੁੱਖ ਮੰਤਰੀ ਮਾਨ 

ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ, ਮੁਲਜ਼ਮ ਕਾਬੂ

ਤਰਨਤਾਰਨ, 22 ਜੂਨ : ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੱਜ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ