news

Jagga Chopra

Articles by this Author

ਆਂਧਰਾ ਪ੍ਰਦੇਸ਼ 'ਚ ਦਰਦਨਾਕ ਹਾਦਸਾ, 6 ਲੋਕਾਂ ਦੀ ਮੌਤ 

ਵਿਜੈਵਾੜਾ, 14 ਜੂਨ 2024 : ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਕੰਟੇਨਰ ਅਤੇ ਡੀਸੀਐੱਮ ਵਿਚਾਲੇ ਹੋਈ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਹ ਹਾਦਸਾ ਕ੍ਰਿਥੀਵੇਨੂ ਮੰਡਲ ਦੇ ਸੀਤਾਨਪੱਲੀ ਨੇੜੇ ਵਾਪਰਿਆ। ਇਸ ਹਾਦਸੇ ਵਿਚ ਦੋਵਾਂ ਵਾਹਨਾਂ ਦੇ ਡਰਾਈਵਰਾਂ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਕੰਟੇਨਰ ਪੁਡੂਚੇਰੀ ਤੋਂ ਭੀਮਾਵਰਮ

ਮੱਧ ਪ੍ਰਦੇਸ਼ ਸ਼ਰਧਾਲੂਆਂ ਨਾਲ ਭਰੀ ਟਰੈਕਟਰ -ਟਰਾਲੀ ਪਲਟੀ , ਪੰਜ ਮੌਤਾਂ, 15 ਤੋਂ ਵੱਧ ਜ਼ਖ਼ਮੀ

ਦਤੀਆ, 14 ਜੂਨ 2024 : ਮੱਧ ਪ੍ਰਦੇਸ਼ ਦੇ ਦਤੀਆ ਜ਼ਿਲੇ 'ਚ ਸ਼ੁੱਕਰਵਾਰ ਸਵੇਰੇ ਇਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਜ਼ਿਆਦਾ ਜ਼ਖਮੀ ਹੋ ਗਏ। ਰਤਨਗੜ੍ਹ ਮਾਤਾ ਮੰਦਰ 'ਚ ਪੂਜਾ ਅਰਚਨਾ ਕਰਨ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਪਲਟ ਗਈ। ਗੰਭੀਰ ਜ਼ਖਮੀਆਂ ਨੂੰ ਗਵਾਲੀਅਰ ਰੈਫਰ ਕਰ ਦਿੱਤਾ ਗਿਆ ਹੈ। 

ਸ਼ਰਧਾਲੂ ਰਤਨਗੜ੍ਹ ਮਾਤਾ ਮੰਦਿਰ ਜਾ ਰਹੇ ਸਨ

ਪੰਜਾਬ 'ਚ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਵਾਧਾ

ਚੰਡੀਗੜ੍ਹ, ਜੂਨ 14, 2024 : ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੇ ਅੱਜ ਜਾਰੀ ਆਪਣੇ ਟੈਰਿਫ ਆਰਡਰ ਵਿੱਚ ਘਰੇਲੂ ਖਪਤਕਾਰਾਂ ਲਈ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 15 ਪੈਸੇ ਪ੍ਰਤੀ ਯੂਨਿਟ ਦਾ ਟੋਕਨ ਵਾਧਾ ਕੀਤਾ ਹੈ। ਵਿੱਤੀ ਸਾਲ 2024-25 ਲਈ ਨਵਾਂ ਟੈਰਿਫ 16 ਜੂਨ, 2024 ਤੋਂ ਲਾਗੂ ਹੋਵੇਗਾ। ਇਸ ਸਾਲ ਸਪਲਾਈ ਦੀ ਔਸਤ ਲਾਗਤ 715.55

ਘਰੇਲੂ ਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ’ਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ: ਸੁਖਬੀਰ ਬਾਦਲ

ਚੰਡੀਗੜ੍ਹ, 14 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਥੇ ਜਾਰੀ

ਸੋਨੀਆ, ਰਾਹੁਲ ਤੇ ਪ੍ਰਿਅੰਕਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦਿਓ : ਮਹੇਸ਼ਇੰਦਰ ਗਰੇਵਾਲ 

ਚੰਡੀਗੜ੍ਹ, 14 ਜੂਨ 2024 : ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਾਂਗਰਸ ਦੇ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਖਿਆ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖਿਲਾਫ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ
  • ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ

ਚੰਡੀਗੜ੍ਹ, 14 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

ਚੰਡੀਗੜ੍ਹ, 14 ਜੂਨ : ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ

ਸਰਕਾਰੀ ਮੱਛੀ ਪੂੰਗ ਫਾਰਮ, ਮੋਹੀ 'ਚ ਮੱਛੀ ਫੜਨ ਦੀ ਬੋਲੀ 19 ਜੂਨ ਨੂੰ
  • ਜ਼ਿਲ੍ਹਾ ਲੁਧਿਆਣਾ, ਅਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਰੋਪੜ, ਮਾਨਸਾ ਦੇ ਅਧਿਸੂਚਿਤ ਪਾਣੀਆਂ 'ਚ ਮੱਛੀ ਫੜਨ ਦੇ ਅਧਿਕਾਰਾਂ ਦੀ ਹੋਵੇਗੀ ਨਿਲਾਮੀ

ਲੁਧਿਆਣਾ, 14 ਜੂਨ 2024 : ਸਹਾਇਕ ਡਾਇਰੈਕਟਰ, ਮੱਛੀ ਪਾਲਣ, ਲੁਧਿਆਣਾ ਚਰਨਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਧਿਸੂਚਿਤ ਪਾਣੀਆਂ (Notified Waters) ਵਿੱਚ ਮੱਛੀ

ਪਿੰਡ ਨਾਗਰਾ ਬੰਗਾ ਵਿਖੇ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕੀਤਾ ਖੂਨਦਾਨ  

ਨਵਾਂਸ਼ਹਿਰ, 14 ਜੂਨ 2024 : ਮਹਾਨ ਸਾਇੰਟਿਸਟ ਕਾਰਲ ਲੇਂਡ ਸਟੇਨਰ ਦੇ ਜਨਮ ਦਿਨ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਗਰੀਨ ਅਤੇ ਬਲੱਡ ਡੋਨਰਜ਼ ਸੋਸਾਇਟੀ, ਬੰਗਾ ਵੱਲੋਂ ਪਿੰਡ ਨਾਗਰਾ ਬੰਗਾ ਵਿਖੇ ਵਿਸ਼ਾਲ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਿਰਕਤ ਕਰਕੇ ਆਪਣਾ ਖੂਨਦਾਨ ਕੀਤਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ

ਸਕਿਲਡ ਨੌਜਵਾਨਾਂ ਦੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਹੈ ਮੰਗ- ਕੈਬਨਿਟ ਮੰਤਰੀ ਅਮਨ ਅਰੋੜਾ
  • ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਪੰਜਾਬ ਵਿਖੇ ਕਰਵਾਏ ਗਏ ਸਮਾਗਮ ਵਿੱਚ ਕੀਤੀ ਸ਼ਿਰਕਤ* 

ਨਵਾਂਸ਼ਹਿਰ, 14 ਜੂਨ 2024 : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੈਮਰਿਨ  ਟੈਕ ਸਕਿਲ ਯੂਨੀਵਰਸਿਟੀ ਪੰਜਾਬ ਵਿਖੇ ਐਲ ਐਂਡ ਟੀ ਕੰਪਨੀ ਅਤੇ ਸਕਿਲ ਯੂਨੀਵਰਸਿਟੀ ਵਿਚਕਾਰ ਯੂਨੀਵਿਰਸਿਟੀ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕਪੰਨੀ ਵਿਚ ਹੀ ਨੌਕਰੀ ਦਵਾਉਣ ਲਈ ਕੀਤੇ ਗਏ ਸਮਝੌਤੇ ਸਬੰਧੀ