news

Jagga Chopra

Articles by this Author

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 'ਚ ਸਟੈਟਿਕ ਕੰਪੈਕਟਰ ਦਾ ਉਦਘਾਟਨ
  • ਕਿਹਾ! ਸਥਾਨਕ ਵਸਨੀਕਾਂ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗਾ ਛੁਟਕਾਰਾ

ਲੁਧਿਆਣਾ, 14 ਜੂਨ 2024 : ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਹਲਕੇ ਦੇ ਵਾਰਡ ਨੰਬਰ 47 ਅਧੀਨ ਦੁਗਰੀ ਡੰਪ ਏਰੀਆ ਨੇੜੇ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦੁਗਰੀ ਲਾਈਟਾਂ

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ
  • ਖੰਨਾ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਦਾ ਕੀਤਾ ਉਦਘਾਟਨ

ਲੁਧਿਆਣਾ, 14 ਜੂਨ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਿਵਾਇਤੀ ਫਲੱਡ ਵਿਧੀ ਦੀ ਬਜਾਏ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਖੰਨਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ

ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ

ਚੰਡੀਗੜ੍ਹ, 13 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ

ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਕਾਰਵਾਈ ਵਿੱਚ ਪੂਰੀ ਤਾਕਤ ਝੋਕਣ ਦਿਓ : ਪੀਐਮ ਮੋਦੀ 

ਨਵੀਂ ਦਿੱਲੀ, 13 ਜੂਨ 2024 : ਜੰਮੂ-ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਈ ਅੱਤਵਾਦੀ ਹਮਲੇ ਹੋਏ ਹਨ। ਅੱਤਵਾਦੀਆਂ ਨੇ ਪਿਛਲੇ ਚਾਰ ਦਿਨਾਂ 'ਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲਿਆਂ 'ਚ ਚਾਰ ਥਾਵਾਂ 'ਤੇ ਹਮਲੇ ਕੀਤੇ ਹਨ, ਜਿਸ 'ਚ 9 ਸ਼ਰਧਾਲੂਆਂ ਤੇ ਇੱਕ ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਹੈ। ਇਨ੍ਹਾਂ ਹਮਲਿਆਂ ਵਿੱਚ ਸੱਤ ਸੁਰੱਖਿਆ ਮੁਲਾਜ਼ਮ ਤੇ ਕਈ ਹੋਰ ਜ਼ਖ਼ਮੀ ਵੀ ਹੋਏ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ​​ਨੇ ਮੋਹਾਲੀ ਤੋਂ ਫੜਿਆ ਗੈਂਗਸਟਰ 

ਮੋਹਾਲੀ, 13 ਜੂਨ 2024 : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ​​ਨੇ ਮੋਹਾਲੀ ਦੇ ਰਹਿਣ ਵਾਲੇ ਵਿਜੇ ਨਾਮ ਦੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਜੇਲ 'ਚ ਬੰਦ ਦੀਪਕ ਟੀਨੂੰ ਦੇ ਇਸ਼ਾਰੇ 'ਤੇ ਕੰਮ ਕਰਦਾ ਸੀ। ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਉਸ ਨੂੰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ

ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ 1563 ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਦੇਣੀ ਹੋਵੇਗੀ : ਸੁਪਰੀਮ ਕੋਰਟ 

ਨਵੀਂ ਦਿੱਲੀ, 13 ਜੂਨ 2024 : NEET ਨਤੀਜੇ ਤੋਂ ਬਾਅਦ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ 1563 ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਦੇਣੀ ਹੋਵੇਗੀ। ਅਸੀਂ ਕਾਉਂਸਲਿੰਗ ‘ਤੇ ਰੋਕ ਨਹੀਂ ਲਾਵਾਂਗੇ। ਇਸ ਦੇ ਲਈ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ 2 ਹਫਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਹੁਣ ਅਗਲੀ

ਜੈਪੁਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ 

ਜੈਪੁਰ, 13 ਜੂਨ 2024 : ਜੈਪੁਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਪੰਜ ਸਾਲ ਦੀ ਬੱਚੀ ਹੈ। ਇਹ ਹਾਦਸਾ ਦੇਰ ਰਾਤ ਤਰਾਈਸਰ ਥਾਣਾ ਖੇਤਰ 'ਚ ਵਾਪਰਿਆ, ਜਦੋਂ ਪਰਿਵਾਰ ਉੱਤਰ ਪ੍ਰਦੇਸ਼ ਤੋਂ ਰਾਜਸਥਾਨ ਦੇ ਸੀਕਰ 'ਚ ਸਥਿਤ ਖਾਟੂ ਸ਼ਿਆਮ ਮੰਦਰ 'ਚ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ। ਹਾਦਸੇ ਤੋਂ ਬਾਅਦ ਕਾਰ

ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼ : ਕਟਾਰੂਚੱਕ
  • ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦੇਣ 'ਤੇ ਦਿੱਤਾ ਜ਼ੋਰ 
  • ਐਨ.ਓ.ਸੀ. ਕਲੀਅਰੈਂਸ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ 

ਚੰਡੀਗੜ੍ਹ, 13 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ

ਓਲੰਪਿਕਸ ਵਿਚ ਹਿੱਸਾ ਲੈਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ : ਮੀਤ ਹੇਅਰ 

ਚੰਡੀਗੜ੍ਹ, 13 ਜੂਂ 2024 : ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿਚ ਹਿੱਸਾ ਲੈਣ ਵਾਲੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨਐੱਸਏ ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ 

ਜੰਮੂ, 13 ਜੂਨ 2024 : ਜੰਮੂ 'ਚ ਰਿਆਸੀ ਅੱਤਵਾਦੀ ਹਮਲੇ ਅਤੇ ਕਠੂਆ 'ਚ ਫੌਜ ਨਾਲ ਅੱਤਵਾਦੀਆਂ ਦੇ ਮੁਕਾਬਲੇ ਤੋਂ ਬਾਅਦ ਜੰਮੂ-ਕਸ਼ਮੀਰ 'ਚ ਸਥਿਤੀ ਸੰਵੇਦਨਸ਼ੀਲ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਜੰਮੂ ਡਿਵੀਜ਼ਨ ਦੇ ਹਰ ਕੋਨੇ 'ਤੇ ਤਲਾਸ਼ੀ ਮੁਹਿੰਮ ਚਲਾਈ