news

Jagga Chopra

Articles by this Author

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 05 ਜੂਨ : ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ (Bal

ਭਾਜਪਾ ਨੇ ਵਿਰੋਧ ਦੇ ਬਾਵਜੂਦ 18 ਫੀਸਦੀ ਵੋਟ ਸ਼ੇਅਰ ਕੀਤਾ ਪ੍ਰਾਪਤ, ਅਕਾਲੀ ਦਲ ਪੱਛੜਿਆ

ਚੰਡੀਗੜ੍ਹ, 05 ਜੂਨ : ਸ਼੍ਰੋਮਣੀ ਅਕਾਲੀ ਦਲ ਤੋਂ ਬਿਨ੍ਹਾਂ ਪੰਜਾਬ ਵਿੱਚ ਪਹਿਲੀ ਵਾਰ ਇੱਕਲੇ ਚੋਣ ਲੜ੍ਹ ਰਹੀ ਭਾਜਪਾ ਦਾ ਭਾਵੇਂ ਕੋਈ ਉਮੀਦਵਾਰ ਚੋਣ ਨਹੀਂ ਜਿੱਤ ਸਕਿਆ, ਪਰ ਜੇਕਰ ਵੋਟ ਪ੍ਰਤੀਸ਼ਤ ਦੀ ਗੱਲ ਕਰੀਏ ਤਾਂ ਪਾਰਟੀ ਦੀ ਕਾਰਗੁਜ਼ਾਰੀ ਵਿਰੋਧ ਹੋਣ ਦੇ ਬਾਵਜੂਦ ਵੀ ਵਧੀਆ ਰਹੀ ਹੈ। ਜੇਕਰ ਬੀਤੇ ਕੱਲ੍ਹ ਆਏ ਚੋਣ ਨਤੀਜਿਆਂ ਬਾਰੇ ਗੱਲ ਕਰੀਏ ਤਾਂ ਭਾਜਪਾ ਵੱਲੋਂ ਚੋਣ ਮੈਦਾਨ ‘ਚ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਐਸਐਫ ਨਾਲ ਕੀਤੇ ਸਾਂਝੇ ਆਪਰੇਸ਼ਨ ‘ਚ ਵੱਡੇ ਨਸ਼ਾ ਤਸਕਰਾਂ ਨੂੰ ਡਰੱਗ ਮਨੀ ਸਮੇਤ ਕੀਤਾ ਕਾਬੂ 

ਅੰਮ੍ਰਿਤਸਰ ਸਾਹਿਬ, 05 ਜੂਨ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਐਸਐਫ ਨਾਲ ਕੀਤੇ ਗਏ ਇੱਕ ਸਾਂਝੇ ਆਪਰੇਸ਼ਨ ‘ਚ ਵੱਡੇ ਨਸ਼ਾ ਤਸਕਰਾਂ ਨੂੰ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿੰਦਰ ਸਿੰਘ (ਆਈਪੀਐਸ) ਸੀਨੀਅਰ ਕਪਤਾਨ ਪੁਲਿਸ (ਅੰਮ੍ਰਿਤਸਰ ਦਿਹਾਤੀ) ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾਂ ਮਿਲੀ ਸੀ ਕਿ ਬਲਵਿੰਦਰ ਸਿੰਘ ਪੁੱਤਰ ਬਹਾਦਰ

ਪੰਜਾਬ ਦੇ ਤਾਪਮਾਨ 'ਚ ਗਿਰਾਵਟ, ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਚੰਡੀਗੜ੍ਹ, 5 ਜੂਨ : ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ

ਮਾਛੀਵਾੜਾ ਸਾਹਿਬ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਮਾਛੀਵਾੜਾ ਸਾਹਿਬ, 05 ਜੂਨ : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਉਸਦਾ ਦੋਸਤ ਗੁਰਵਿੰਦਰ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਰਾਲਾ ਸਾਇਡ ਤੋਂ ਮਾਛੀਵਾੜਾ ਸਾਹਿਬ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਸਣੇ ਦਿੱਤਾ ਅਸਤੀਫ਼ਾ, 17ਵੀਂ ਲੋਕ ਸਭਾ ਭੰਗ, ਜਾਣੋ ਕੀ ਹੋਵੇਗਾ ਅੱਗੇ

ਨਵੀਂ ਦਿੱਲੀ, 5 ਜੂਨ : ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਕੇਂਦਰ ਵਿੱਚ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਖਬਰ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਰਾਸ਼ਟਰਪਤੀ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਨਾਲ 17ਵੀਂ ਲੋਕ ਸਭਾ ਭੰਗ ਹੋ ਗਈ ਹੈ। ਰਾਸ਼ਟਰਪਤੀ ਨੇ ਮੋਦੀ ਅਤੇ ਮੰਤਰੀ

ਸਰਕਾਰ ਦੇ ਜੁਬਾਨੀ ਹੁਕਮਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕੀਆਂ : ਗੌਰਮਿੰਟ ਟੀਚਰਜ਼ ਯੂਨੀਅਨ

ਪਟਿਆਲਾ 5 ਜੂਨ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ। ਅੱਜ ਚਾਰ ਜੂਨ  ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਖੀਸੇ ਖਾਲੀ ਹਨ । ਇਸ

ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧਾਈ

ਨਵੀਂ ਦਿੱਲੀ, 5 ਜੂਨ : ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ANI ਦੀ ਰਿਪੋਰਟ ਅਨੁਸਾਰ, ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ ਉਸਦੀ ਹਿਰਾਸਤ 19 ਜੂਨ ਤੱਕ ਵਧਾ ਦਿੱਤੀ ਹੈ।

ਉੱਤਰਕਾਸ਼ੀ 'ਚ ਠੰਡ ਕਾਰਨ 5 ਮੈਂਬਰਾਂ ਦੀ ਮੌਤ, 4 ਅਜੇ ਵੀ ਬਰਫ਼ 'ਚ ਫਸੇ, 13 ਨੂੰ ਬਚਾਇਆ ਗਿਆ

ਉੱਤਰਕਾਸ਼ੀ, 5 ਜੂਨ : ਉੱਤਰਾਖੰਡ ਦੇ ਉੱਤਰਕਾਸ਼ੀ 'ਚ 4400 ਮੀਟਰ ਦੀ ਉਚਾਈ 'ਤੇ ਸਥਿਤ ਸਹਸਤਰਾਲ ਟ੍ਰੈਕਿੰਗ ਰੂਟ 'ਤੇ ਗਏ 22 ਮੈਂਬਰਾਂ ਦੇ ਸਮੂਹ 'ਚੋਂ 5 ਮੈਂਬਰਾਂ ਦੀ ਠੰਡ ਕਾਰਨ ਮੌਤ ਹੋ ਗਈ। ਟੀਮ ਦੇ 13 ਮੈਂਬਰਾਂ ਨੂੰ ਬਚਾ ਲਿਆ ਗਿਆ ਹੈ। ਫਸੇ 4 ਟਰੈਕਰਾਂ ਲਈ ਬਚਾਅ ਕਾਰਜ ਜਾਰੀ ਹੈ। ਟੀਮ ਵਿੱਚ ਕਰਨਾਟਕ ਦੇ 18 ਟਰੈਕਰ, ਇੱਕ ਮਹਾਰਾਸ਼ਟਰ ਤੋਂ ਅਤੇ ਬਾਕੀ ਤਿੰਨ ਸਥਾਨਕ

ਵੱਡੀ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚ ਮਿਲਣ ਪਹੁੰਚਿਆ ਪਰਿਵਾਰ 

ਚੰਡੀਗੜ੍ਹ, 5 ਜੂਨ : ਬੀਤੇ ਦਿਨ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਖ਼ਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਬੁੱਧਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ