news

Jagga Chopra

Articles by this Author

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ 20 ਹਜ਼ਾਰ 942 ਵੋਟਾਂ ਨਾਲ ਹਰਾਇਆ 

ਚੰਡੀਗੜ੍ਹ, 04 ਜੂਨ : ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ‘ਆਪ’ ਦੇ ਅਸ਼ੋਕ ਪਰਾਸ਼ਰ ਪੱਪੀ

ਲੋਕ ਸਭਾ ਚੋਣਾਂ 2024 ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਚੰਡੀਗੜ੍ਹ, 04 ਜੂਨ : ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਖਡੂਰ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਸੰਗਰੂਰ, ਜਲੰਧਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ
  • ਜ਼ਿਲਾ ਚੋਣ ਅਫਸਰ ਵੱਲੋਂ ਸਮੂਹ ਧਿਰਾਂ ਦਾ ਧੰਨਵਾਦ

ਫਾਜ਼ਿਲਕਾ, 4 ਮਾਰਚ : 16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਫਾਜ਼ਿਲਕਾ ਜ਼ਿਲੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਈ ਜਦਕਿ ਅਬੋਹਰ ਅਤੇ

6 ਜੂਨ ਨੂੰ ਸਾਕਾ ਨੀਲਾ ਤਾਰਾ ਦੇ 40 ਸਾਲ ਪੂਰੇ ਹੋਣ ਜਾ ਰਹੇ ਹਨ ਅਤੇ ਸਿੱਖਾਂ ਦੇ ਜ਼ਖਮ ਅਜੇ ਵੀ ਭਰੇ ਨਹੀਂ ਹਨ : ਪ੍ਰਧਾਨ ਧਾਮੀ

ਅੰਮ੍ਰਿਤਸਰ, 4 ਜੂਨ : ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ। ਇਸ ਸਬੰਧੀ ਜਾਣਕਾਰੀ

ਪੰਜਾਬ ‘ਚ ਨਹੀਂ ਖੁੱਲਿਆ BJP ਦਾ ਖਾਤਾ, ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲੀਆਂ ਸਭ ਤੋਂ ਵੱਧ ਵੋਟਾਂ  

ਪਟਿਆਲਾ, 4 ਜੂਨ  : ਬੇਸ਼ੱਕ ਪੰਜਾਬ ‘ਚ ਬੀਜੇਪੀ ਦਾ ਪ੍ਰਦਰਸ਼ਨ ਉਮੀਦ ਮੁਤਾਬਕ ਨਹੀਂ ਰਿਹਾ ਪਰ ਪਟਿਆਲਾ ਤੋਂ ਬੀਜੇਪੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਬੀਜੇਪੀ ਪੰਜਾਬ ‘ਚ ਸਾਰੇ ਉਮੀਦਵਾਰਾਂ ਨਾਲੋਂ ਜ਼ਿਆਦਾ ਵੋਟਾਂ ਹਾਸਲ ਕੀਤੀਆਂ ਹਨ। ਲਗਭਗ 290000 ਦੇ ਕਰੀਬ ਵੋਟਾਂ ਲੈ ਕੇ ਉਹਨਾਂ ਸਾਬਿਤ ਕਰ ਦਿੱਤਾ ਹੈ ਕਿ ਪਟਿਆਲਾ ‘ਚ ਉਹਨਾਂ ਦਾ ਵੱਡਾ ਜਨ ਅਧਾਰ ਹੈ। ਪਟਿਆਲਾ ‘ਚ ਉਹ

ਸ਼੍ਰੋਮਣੀ ਅਕਾਲੀ ਦਲ ਚੋਣ ਨਤੀਜਿਆਂ ਨੂੰ ਸਵੀਕਾਰ ਕਰਦਾ ਹੈ : ਸੁਖਬੀਰ ਸਿੰਘ ਬਾਦਲ 

ਬਠਿੰਡਾ, 4 ਜੂਨ : ਲੋਕਸਭਾ 2024 ਦੇ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਅਕਾਲੀ ਦਲ ਨੂੰ 13 ਚੋਂ ਸਿਰਫ ਇੱਕ ਲੋਕਸਭਾ ਸੀਟ (ਬਠਿੰਡਾ) ਤੋਂ ਜਿੱਤ ਹਾਸਿਲ ਹੋਈ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਚੋਣ ਨਤੀਜਿਆਂ ਨੂੰ ਸਵੀਕਾਰ ਕਰਦਾ ਹੈ। “ਮੈਂ ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ

ਸੰਵਿਧਾਨ ਨੂੰ ਬਚਾਉਣ ਦਾ ਕੰਮ ਗਰੀਬ ਤੋਂ ਗਰੀਬ ਲੋਕਾਂ ਨੇ ਕੀਤਾ ਹੈ : ਰਾਹੁਲ ਗਾਂਧੀ 
  • ਦੇਸ਼ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਐਨਡੀਏ ਵਿੱਚ ਭਰੋਸਾ ਪ੍ਰਗਟਾਇਆ ਹੈ : ਪੀਐੱਮ ਨਰਿੰਦਰ ਮੋਦੀ

ਨਵੀਂ ਦਿੱਲੀ, 04 ਜੂਨ : ਅਮੇਠੀ ਚੋਣਾਂ ਬਾਰੇ ਰਾਹੁਲ ਗਾਂਧੀ ਨੇ ਕਿਹਾ, ਮੈਂ ਅਮੇਠੀ, ਵਾਇਨਾਡ ਅਤੇ ਰਾਏਬਰੇਲੀ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕਿਸ਼ੋਰੀ ਲਾਲ ਸ਼ਰਮਾ ਜੀ 40 ਸਾਲਾਂ ਤੋਂ ਕੰਮ ਕਰ ਰਹੇ ਹਨ। ਉਹ ਲੰਬੇ ਸਮੇਂ ਤੋਂ ਅਮੇਠੀ ਨਾਲ ਜੁੜੇ

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ

ਖਡੂਰ ਸਾਹਿਬ, 4 ਜੂਨ : ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕਰ ਲਈ ਹੈ। ਇਹ ਸੀਟ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਂਅ ਕਰ ਲਈ ਹੈ। ਉਹ ਰੁਝਾਨਾਂ ਵਿੱਚ ਸ਼ੁਰੂ ਤੋਂ ਹੀ ਅੱਗੇ ਚੱਲ ਰਹੇ ਸਨ। ਖੰਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਦੀ 79704 ਦੀ ਲੀਡ ਨਾਲ ਜਿੱਤ ਨੂੰ ਲੈ ਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ

ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੇ ‘ਆਪ’ ਦੇ ਬਲਬੀਰ ਸਿੰਘ ਨੂੰ ਹਰਾਇਆ

ਪਟਿਆਲਾ, 4 ਜੂਨ : ਪਟਿਆਲਾ ਸੀਟ ‘ਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ। ਵੋਟਾਂ ਦੀ

ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤੇ 

ਫਰੀਦਕੋਟ, 4 ਜੂਨ : ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਹਨ। ਉਨ੍ਹਾਂ ਨੇ 292186 ਵੋਟਾਂ ਜਿੱਤ ਕੇ ਸੀਟ ‘ਤੇ ਕਬਜ਼ਾ ਕੀਤਾ ਹੈ। ਦੂਜੇ ਪਾਸੇ ‘ਆਪ’ ਦੇ ਕਰਮਜੀਤ ਅਨਮੋਲ ਨੂੰ 223351, ਅਕਾਲੀ ਦਲ ਦੇ ਰਾਜਵਿੰਦਰ ਸਿੰਘ 135328, ਕਾਂਗਰਸ ਦੇ ਅਮਰਜੀਤ ਕੌਰ ਸਾਹੋਕੇ ਨੂੰ 157754 ਤੇ ਭਾਜਪਾ ਦੇ ਹੰਸਰਾਜ ਹੰਸ ਨੂੰ 122360 ਵੋਟਾਂ