news

Jagga Chopra

Articles by this Author

ਮਾਨਸਾ ‘ਚ ਪੁੱਤਰ ਦਾ ਕਤਲ ਕਰਕੇ ਲਾਸ਼ ਬੱਸ ਸਟੈਂਡ ‘ਤੇ ਛੱਡੀ, ਕਲਯੁਗੀ ਮਾਂ ਗਿ੍ਫ਼ਤਾਰ

ਮਾਨਸਾ, 3 ਅਪ੍ਰੈਲ : ਮਾਨਸਾ ‘ਚ ਦੋ ਦਿਨ ਪਹਿਲਾਂ ਬੱਸ ਸਟੈਂਡ ‘ਤੇ 10 ਸਾਲਾ ਗੁਰਸਿੱਖ ਬੱਚੇ ਦੀ ਲਾਸ਼ ਕਿਉਂ ਰੱਖੀ ਗਈ ਸੀ, ਮਾਮਲਾ ਹੱਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਉਸ ਦੀ ਮਾਂ ਨੇ ਅੰਜਾਮ ਦਿੱਤਾ ਹੈ। ਪੁਲਸ ਨੇ ਮ੍ਰਿਤਕ ਬੱਚੇ ਦੀ ਕੱਲਯੁੱਗੀ ਮਾਂ ਜੈਸਮੀਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ

ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਲੜ ਸਕਦੇ ਚੋਣ 

ਚੰਡੀਗੜ੍ਹ 3 ਅਪ੍ਰੈਲ : ਪ੍ਰਸਿੱਧ ਮਹਰੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਸਰਦਾਰ ਬਲਕੌਰ ਸਿੰਘ ਚੋਣ ਮੈਦਾਨ ਵਿੱਚ ਉਤਰਨ ਜਾ ਰਹੇ ਹਨ । ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਬਠਿੰਡੇ ਹਲਕੇ ਤੋਂ ਚੋਣ ਲੜ ਸਕਦੇ ਹਨ। ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਬਲਕੌਰ ਸਿੰਘ ਨੂੰ ਚੋਣ ਲੜਨ ਲਈ ਮਨਾ ਲਿਆ ਹੈ। ਜਦੋਂ ਕਿ ਬਲਕੌਰ ਸਿੰਘ

ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਪਟਿਆਲਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਚਾਰ ਕੀਤਾ ਵਟਾਂਦਰਾ 

ਪਟਿਆਲਾ, 3 ਅਪ੍ਰੈਲ : ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉਸਾਰੂ ਵਿਚਾਰ ਵਟਾਂਦਰਾ ਕੀਤਾ।ਕੰਬੋਡੀਆ ਦੇ ਇਹ ਅਧਿਕਾਰੀ, ਕੰਬੋਡੀਆ ਦੇ ਕੈਬਨਿਟ ਡਿਪਟੀ ਡਾਇਰੈਕਟਰ ਐਂਗ ਮੋਨੀਰਿਥ ਦੀ ਅਗਵਾਈ ਵਿੱਚ, ਭਾਰਤ ਸਰਕਾਰ ਦੇ ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ

ਪੀ.ਏ.ਯੂ. ਨੇ ਪਿੰਡ ਪਠਲਾਵਾ ਵਿਚ ਮਿੰਨੀ ਜੰਗਲ ਸਥਾਪਿਤ ਕੀਤਾ

ਲੁਧਿਆਣਾ 3 ਅਪ੍ਰੈਲ : ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਨੇ ਜ਼ਿਲ੍ਹਾ ਐੱਸ ਬੀ ਐੱਸ ਨਗਰ ਦੇ ਪਿੰਡ ਪਠਲਾਵਾ ਵਿਚ ਇਕ ਮਿੰਨੀ ਜੰਗਲ ਸਥਾਪਿਤ ਕੀਤਾ ਹੈ| ਇਹ ਜੰਗਲ ਪ੍ਰਵਾਸੀ ਭਾਰਤੀ ਸ. ਜਗਤਾਰ ਸਿੰਘ ਤੰਬਰ ਦੀ ਯਾਦ ਵਿਚ ਉਹਨਾਂ ਦੇ ਪਰਿਵਾਰ ਨੇ ਰਵਾਇਤੀ ਰੁੱਖਾਂ ਦੇ ਰੂਪ ਵਿਚ ਸਥਾਪਿਤ ਕੀਤਾ ਹੈ| ਤੰਬਰ ਪਰਿਵਾਰ ਨੇ ਤਕਨੀਕੀ ਅਗਵਾਈ ਅਤੇ ਚੰਗੇ ਪੌਦਿਆਂ ਲਈ ਪੀ.ਏ.ਯੂ

ਪੀ.ਏ.ਯੂ. ਦੇ ਵਿਗਿਆਨੀ ਨੂੰ ਡਾ. ਐੱਸ ਰਾਜਾ ਰਾਮ ਨਾਰੀ ਵਿਗਿਆਨੀ ਐਵਾਰਡ ਨਾਲ ਸਨਮਾਨਿਆ ਗਿਆ

ਲੁਧਿਆਣਾ 3 ਅਪ੍ਰੈਲ : ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿਚ ਮੁੱਖ ਕਣਕ ਵਿਗਿਆਨੀ ਵਜੋਂ ਕਾਰਜ ਕਰ ਰਹੇ ਡਾ. ਅਚਲਾ ਸ਼ਰਮਾ ਨੂੰ ਬੀਤੇ ਦਿਨੀਂ ਕਣਕ ਅਤੇ ਜੌਂਆਂ ਦੀ ਖੋਜ ਲਈ ਬਣੀ ਭਾਰਤੀ ਸੁਸਾਇਟੀ ਨੇ ਡਾ. ਐੱਸ ਰਾਜਾ ਰਾਮ ਆਊਟਸਟੈਂਡਿੰਗ ਨਾਰੀ ਵਿਗਿਆਨੀ ਸਨਮਾਨ ਨਾਲ ਨਿਵਾਜ਼ਿਆ| ਇਹ ਸਨਮਾਨ ਉਹਨਾਂ ਨੂੰ ਕਣਕ ਦੇ ਖੇਤਰ ਵਿਚ ਪਾਏ ਉੱਘੇ ਖੋਜ ਯੋਗਦਾਨ ਲਈ

ਪੀਏਯੂ ਵਿਖੇ ਖੋਜ ਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਵਿੱਚ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਵਿਚਾਰਾਂ ਹੋਈਆਂ

ਲੁਧਿਆਣਾ 3 ਅਪ੍ਰੈਲ : ਪੀ ਏ ਯੂ ਦੇ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਵਿਚ ਅੱਜ ਖੋਜ ਤੇ ਪਸਾਰ ਮਾਹਿਰਾਂ ਦੀ ਮਾਸਿਕ ਇਕੱਤਰਤਾ ਹੋਈ। ਇਸ ਵਿਚ ਆਉਂਦੇ ਦਿਨੀਂ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਮੱਦੇਨਜ਼ਰ ਖੇਤੀ ਸਰੋਕਾਰਾਂ ਬਾਰੇ ਵਿਚਾਰਾਂ ਹੋਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ, ਵਾਈਸ-ਚਾਂਸਲਰ ਨੇ ਪਸਾਰ ਕਰਮੀਆਂ

ਨਵੇਂ ਵਿਆਹੇ ਜੋੜੇ ਨੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਪੀ.ਏ.ਯੂ. ਦੇ ਖੇਤੀ ਸਾਹਿਤ ਨਾਲ ਕਰਨ ਦਾ ਅਹਿਦ ਕੀਤਾ

ਲੁਧਿਆਣਾ 3 ਅਪ੍ਰੈਲ : ਬੀਤੇ ਦਿਨੀਂ ਇਕ ਨਵ ਵਿਆਹੁਤਾ ਜੋੜਾ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਮੌਕੇ ਪੀ.ਏ.ਯੂ. ਦੇ ਸੰਚਾਰ ਕੇਂਦਰ ਵਿਚ ਪਹੁੰਚਿਆ| ਜ਼ਿਲ੍ਹਾ ਜਲੰਧਰ ਦੇ ਤਹਿਸੀਲ ਫਿਲੌਰ ਦੇ ਪਿੰਡ ਮੋਰੋਂ ਦੇ ਨੌਜਵਾਨ ਕਿਸਾਨ ਸ. ਗੁਰਪ੍ਰੀਤ ਸਿੰਘ ਢੀਂਡਸਾ ਦਾ ਵਿਆਹ ਬੀਤੇ ਦਿਨੀਂ ਰਜਵਿੰਦਰ ਕੌਰ ਨਾਲ ਹੋਇਆ| ਵਿਆਹ ਤੋਂ ਬਾਅਦ ਇਸ ਜੋੜੇ ਨੇ ਪੀ.ਏ.ਯੂ. ਵਿਖੇ ਪਹੁੰਚ ਕੇ ਖੇਤੀ

ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ, ਰੰਗੋਲੀ ਅਤੇ 'ਮਹਿੰਦੀ' ਮੁਕਾਬਲੇ ਕਰਵਾਏ ਗਏ

ਲੁਧਿਆਣਾ, 3 ਅਪ੍ਰੈਲ : ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪੋਸਟਰ ਮੇਕਿੰਗ, ਰੰਗੋਲੀ ਅਤੇ 'ਮਹਿੰਦੀ' ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਲੋਕ ਸਭਾ ਚੋਣਾਂ - 2024 ਦੀਆਂ ਚੋਣਾਂ ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ

ਗੁਰੂ ਨਾਨਕ ਭਵਨ ਲੁਧਿਆਣਾ ਵਿੱਚ  “ਲੋਕ ਮਨ”  ਵੱਲੋਂ “ਸੁਰ ਸੁਖਨ ਦੀ ਯਾਤਰਾ” ਨਾਮੀ ਸੰਗੀਤਕ ਪੇਸ਼ਕਾਰੀ 6 ਅਪ੍ਰੈਲ ਸ਼ਾਮ ਨੂੰ ਹੋਵੇਗੀ।

ਲੁਧਿਆਣਾ, 03 ਅਪ੍ਰੈਲ : ਗੁਰੂ ਨਾਨਕ ਭਵਨ ਲੁਧਿਆਣਾ ਵਿੱਚ  “ਲੋਕ ਮਨ”  ਵੱਲੋਂ “ਸੁਰ ਸੁਖਨ ਦੀ ਯਾਤਰਾ” ਨਾਮੀ ਸੰਗੀਤਕ ਪੇਸ਼ਕਾਰੀ “ਫੈਰੋ ਫਲਿਊਡ” ਗਰੁੱਪ ਵੱਲੋ 6 ਅਪ੍ਰੈਲ ਸ਼ਾਮ ਨੂੰ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦੇਂਦਿਆਂ “ਲੋਕ ਮਨ”ਸੰਸਥਾ ਦੇ ਸੰਚਾਲਕ ਬਿਕਰਮਜੀਤ ਸਿੰਘ ਧੂਰੀ , ਪਰਵਿੰਦਰ ਸਿੰਘ ਕੀਕੂ ਧੂਰੀ ਤੇ ਗੁਰਪ੍ਰਿੰਸ ਸਿੰਘ ਨੇ ਅੱਜ ਇਥੇ ਦੱਸਿਆ ਕਿ “ਫੈਰੋ

26 ਮਾਰਕੀਟ ਕਮੇਟੀਆਂ ਦਾ ਖਾਤਮਾ ਕਰਨ ਅਤੇ 11 ਨਿੱਜੀ ਸਾਈਲੋਜ਼ ਨੂੰ ਮਨਜ਼ੂਰੀ ਦੇਣ ਵਿਰੁੱਧ ਚੌਂਕੀਮਾਨ ਟੋਲ ਤੇ ਕੀਤੀ ਰੋਹ ਭਰਪੂਰ ਰੈਲੀ 

ਮੁੱਲਾਂਪੁਰ ਦਾਖਾ 03 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੱਦੇ 'ਤੇ ਦਸਮੇਸ਼ ਕਿਸਾਨ -ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ  ਲੁਧਿਆਣਾ ਵੱਲੋਂ ਜ਼ਿਲ੍ਹਾ  ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨ- ਮਜ਼ਦੂਰ ਵੀਰਾਂ ਨੇ, ਕੇਂਦਰ ਦੀ ਜ਼ਾਲਮ ਮੋਦੀ ਹਕੂਮਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਕਿਸਾਨ