news

Jagga Chopra

Articles by this Author

ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਗਿਆ ਵੋਟ ਦਾ ਮਹੱਤਵ

ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ  ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ  ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ

ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸਿ਼ਕਾਇਤ - ਜਿਲ੍ਹਾ ਚੋਣ ਅਧਿਕਾਰੀ
  • ਕੰਟਰੋਲ ਰੂਮ ਦਾ ਕੀਤਾ ਦੌਰਾ
  • ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 28 ਮਾਰਚ : ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਦਿਹਾਤੀ ਸ੍ਰੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ

ਨਾਜਾਇਜ਼ ਸ਼ਰਾਬ ਸਬੰਧੀ 79738-67446 `ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਜਿਲ੍ਹਾ ਚੋਣ ਅਧਿਕਾਰੀ
  • ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ

ਅੰਮ੍ਰਿਤਸਰ 28 ਮਾਰਚ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ

ਇੰਡੋਨੇਸ਼ੀਆ ‘ਚ ਜ਼ਮੀਨ ਖਿਸ਼ਕਣ ਕਾਰਨ 5 ਲੋਕਾਂ ਦੀ ਮੌਤ, ਕਈ ਲਾਪਤਾ

ਜਕਾਰਤਾ,  27 ਮਾਰਚ : ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ  ‘ਚ ਦੋ ਪਿੰਡਾਂ ਵਿੱਚ ਜ਼ਮੀਨ ਖਿਸਕਣ ਕਾਰਨ ਦੱਬੇ ਗਏ ਬੱਚਿਆਂ ਸਮੇਤ 5 ਲਾਸ਼ਾ ਬਰਾਮਦ ਹੋਈਆਂ ਹਨ। ਇਸ ਮੌਕੇ ਖੋਜ ਅਤੇ ਬਚਾਅ ਏਜੰਸੀ ਦੇ ਮੁਖੀ ਸੁਪ੍ਰੀਅਨੇ ਅਨੁਸਾਰ ਪੰਜਵੀਂ ਲਾਸ਼ ਬੁੱਧਵਾਰ ਸਵੇਰੇ ਇੱਕ ਨਦੀ ਦੇ ਨੇੜੇ ਮਿਲੀ, ਜੋ ਤਬਾਹੀ ਤੋਂ ਪਹਿਲਾਂ ਪੀੜਤ ਦੇ ਆਖਰੀ ਜਾਣੇ ਸਥਾਨ ਤੋਂ ਲਗਭਗ 20 ਕਿਲੋਮੀਟਰ ਦੂਰੀ ਤੇ ਸੀ।

ਈਡੀ ਦੁਆਰਾ ਕੁਰਕ ਕੀਤੇ ਗਏ ਲਗਭਗ 3,000 ਕਰੋੜ ਰੁਪਏ ਨੂੰ ਨਵੀਂ ਸਰਕਾਰ ਬਣਦੇ ਵਾਪਸ ਲਿਆਉਣ ਲਈ ਜੋ  ਨਿਯਮਾਂ ਜਾਂ ਕਾਨੂੰਨਾਂ ਦੀ ਲੋੜ ਹੋਵੇਗੀ, ਉਹ ਕੀਤੀ ਜਾਵੇਗੀ : ਪੀਐਮ ਮੋਦੀ

ਕੋਲਕਾਤਾ, 27 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਗਰੀਬ ਲੋਕਾਂ ਤੋਂ ਲੁੱਟੇ ਗਏ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਕੁਰਕ ਕੀਤੇ ਗਏ ਲਗਭਗ 3,000 ਕਰੋੜ ਰੁਪਏ ਨੂੰ  ਨਵੀਂ ਸਰਕਾਰ ਬਣਦੇ ਹੀ ਇਸ ਨੂੰ ਵਾਪਸ ਲਿਆਉਣ ਲਈ ਜੋ ਵੀ ਨਿਯਮਾਂ ਜਾਂ ਕਾਨੂੰਨਾਂ ਦੀ ਲੋੜ ਹੋਵੇਗੀ, ਉਹ ਕੀਤੀ ਜਾਵੇਗੀ।  ਮੋਦੀ ਨੇ ਇਹ ਦਾਅਵਾ

ਸ਼ੰਭੂ ਬਾਰਡਰ ‘ਤੇ ਅਣਪਛਾਤਿਆਂ ਨੇ ਉਤਾਰਿਆ ਬੀਅਰ ਦਾ ਟਰੱਕ, ਕਿਸਾਨਾਂ ‘ਚ ਦਹਿਸ਼ਤ ਦਾ ਮਾਹੌਲ 

ਸ਼ੰਭੂ ਬੋਰਡਰ, 27 ਮਾਰਚ : ਸ਼ੰਭੂ ਬੋਰਡਰ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਡੇਰੇ ਨੇੜ੍ਹੇ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬੀਅਰ ਦਾ ਟਰੱਕ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸਵੇਰੇ ਜਾਗਦੇ ਹੀ ਕਿਸਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਠੇਕਿਆਂ ਦੀ ਨਿਲਾਮੀ ਦਾ ਰਾਹ ਹੋਇਆ ਪੱਧਰਾ, ਚੋਣ ਕਮਿਸ਼ਨ ਨੇ ਐਨਓਸੀ ਕੀਤੀ ਜਾਰੀ 

ਚੰਡੀਗੜ੍ਹ, 27 ਮਾਰਚ : ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ’ਤੇ ਰੋਕ ਲਗਾ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ

ਅਜਨਾਲਾ 'ਚ ਪ੍ਰੇਮ ਸੰਬੰਧਾਂ ਦੇ ਸ਼ੱਕ ਕਾਰਨ ਨੌਜਵਾਨ ਦਾ ਕਤਲ, ਕਾਤਲ ਗ੍ਰਿਫਤਾਰ

ਅਜਨਾਲਾ, 27 ਮਾਰਚ : ਅਜਨਾਲਾ ਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ

ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 6 ਨਕਸਲੀ ਢੇਰ

ਬੀਜਾਪੁਰ, 27 ਮਾਰਚ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ 6 ਨਕਸਲੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਬੀਜਾਪੁਰ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ

ਪੰਜਾਬ ਦੇ ਲੋਕ ਗਦਾਰੀ ਕਰਨ ਵਾਲਿਆ ਨੂੰ ਕਦੇ ਮੁਆਫ਼ ਨਹੀਂ ਕਰਦੇ : ਪ੍ਰਤਾਪ ਬਾਜਵਾ
  • ਕਿਹਾ, ‘ਬਿੱਟੂ ਨੇ ਆਪਣੇ ਹੱਥ ਨਾਲ ਆਪਣੀ ਗਰਦਨ ਕੱਟ ਲਈ’

ਚੰਡੀਗੜ੍ਹ, 27 ਮਾਰਚ : ਲੁਧਿਆਣਾ ਤੋਂ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਜਾਣ ਤੋਂ ਬਾਅਦ ਕਾਂਗਰਸ ਦੀ ਰਾਜਨੀਤੀ ਗਰਮਾਈ ਹੋਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਵਨੀਤ ਸਿੰਘ ਬਿੱਟੂ ਉਤੇ ਤਿੱਖਾ ਹਮਲਾ ਕੀਤਾ। ਬਾਜਵਾ ਨੇ ਪੰਜਾਬ ਦੇ ਲੋਕ ਗਦਾਰੀ ਕਰਨ