news

Jagga Chopra

Articles by this Author

ਈਡੀ ਵੱਲੋਂ ਮੋਹਾਲੀ-ਚੰਡੀਗੜ੍ਹ ‘ਚ ਛਾਪੇਮਾਰੀ

ਚੰਡੀਗੜ, 27 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਤੇ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ‘ਆਪ’ ਨੂੰ ਮਿਲੀ ਮਜ਼ਬੂਤੀ
  • ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਵਿੱਚ ਅਮਰਗੜ੍ਹ ਦੇ ਕਈ ਉੱਘੇ ਕਾਂਗਰਸੀ ਆਗੂ ਤੇ ਸਰਪੰਚ ਆਪ ਵਿੱਚ ਹੋਏ ਸ਼ਾਮਲ
  • ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 27 ਮਾਰਚ : ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦਿਨੋਂ-ਦਿਨ ਦੂਜੀਆਂ ਪਾਰਟੀਆਂ ਤੋਂ ਮਜਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਉੱਘੇ ਦਲਿਤ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਭਾਜਪਾ ਵਿੱਚ ਹੋਏ ਸ਼ਾਮਲ

ਚੰਡ਼ੀਗੜ੍ਹ, 27 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਪਾਰਾ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਅਨੁਰਾਗ ਵਰਮਾ
  • ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
  • ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 27 ਮਾਰਚ : ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ

ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਮੋਗਾ ਦੇ ਇੱਕ ਪਰਿਵਾਰ 4 ਲੋਕਾਂ ਦੀ ਮੌਤ 

ਸ੍ਰੀਗੰਗਾਨਗਰ, 27 ਮਾਰਚ : ਰਾਜਸਥਾਨ ਦੇ ਸ੍ਰੀਗੰਗਾਨਗਰ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬੇ ਦੇ ਪਿੰਡ ਨੱਥੂਵਾਲਾ ਗੱਦੀ ਦੇ ਇੱਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਜਾਣ ‘ਤੇ ਮਾਤਮ ਛਾ ਗਿਆ। ਦੋ ਦਿਨ ਪਹਿਲਾਂ ਪੂਰਾ ਪਰਿਵਾਰ ਕਿਸੇ ਰਿਸ਼ਤੇਦਾਰ ਦੇ ਵਿਆਹ ਲਈ ਰਾਜਸਥਾਨ ਦੇ ਪਦਮਪੁਰ ਗਿਆ ਸੀ। ਮੰਗਲਵਾਰ ਦੁਪਹਿਰ ਕਰੀਬ 12

ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਖ਼ਾਤਰ ਲੋਕ ਸਭਾ ਚੋਣਾਂ ਦਿੱਲੀ ਦੀਆਂ ਪਾਰਟੀਆਂ ਖਿਲਾਫ ਸਿਧਾਂਤਾਂ ’ਤੇ ਲੜ ਰਿਹੈ: ਬਾਦਲ
  • ਕਿਹਾ ਕਿ ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ
  • ਪੰਜਾਬ ਬਚਾਓ ਯਾਤਰਾ ਦੌਰਾਨ ਮਾਨਸਾ ਤੇ ਬੁਢਲਾਡਾ ਵਿਖੇ ਹਰਸਿਮਰਤ ਕੌਰ ਬਾਦਲ ਦਾ ਹੋਇਆ ਨਿੱਘਾ ਸਵਾਗਤ

ਮਾਨਸਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ

ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਮੈਡੀਕਲ ਸਟੋਰਾਂ ਤੇ ਕੀਤੀ ਗਈ ਕਾਰਵਾਈ

ਫਾਜ਼ਿਲਕਾ, 27 ਮਾਰਚ : ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਸਿਟੀ-2 ਅਬੋਹਰ ਅਤੇ ਡਰੱਗ ਇੰਸਪੈਕਟਰ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਅਬੋਹਰ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।

ਭਾਜਪਾ 20-25 ਕਰੋੜ ਦੇ ਆਫਰ ਦੇ ਕੇ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ : ਆਪ
  • ਭਾਜਪਾ ਵੱਲੋਂ ਪੰਜਾਬ ਵਿੱਚ ਸਾਡੇ ਵਿਧਾਇਕਾਂ ਅਤੇ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸੀਂ ਤਾਨਾਸ਼ਾਹੀ ਵਿਰੁੱਧ ਇਸ ਜੰਗ ਤੋਂ ਪਿੱਛੇ ਨਹੀਂ ਹਟਾਂਗੇ: ਆਪ
  • ‘ਆਪ’ ਵਿਧਾਇਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ ਅਤੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਪੇਸ਼ਕਸ਼ਾਂ ਆ ਰਹੀਆਂ ਹਨ, ਭਾਜਪਾ ਤੋਂ ਅਜਿਹੀ ਨੀਵੇਂ ਪੱਧਰ ਦੀ ਰਾਜਨੀਤੀ ਦੀ ਹੀ ਉਮੀਦ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਗ੍ਰਿਫ਼ਤਾਰ

ਚੰਡੀਗੜ੍ਹ, 27 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ