news

Jagga Chopra

Articles by this Author

ਈਡੀ ਦੁਆਰਾ ਕੁਰਕ ਕੀਤੇ ਗਏ ਲਗਭਗ 3,000 ਕਰੋੜ ਰੁਪਏ ਨੂੰ ਨਵੀਂ ਸਰਕਾਰ ਬਣਦੇ ਵਾਪਸ ਲਿਆਉਣ ਲਈ ਜੋ  ਨਿਯਮਾਂ ਜਾਂ ਕਾਨੂੰਨਾਂ ਦੀ ਲੋੜ ਹੋਵੇਗੀ, ਉਹ ਕੀਤੀ ਜਾਵੇਗੀ : ਪੀਐਮ ਮੋਦੀ

ਕੋਲਕਾਤਾ, 27 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਗਰੀਬ ਲੋਕਾਂ ਤੋਂ ਲੁੱਟੇ ਗਏ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਕੁਰਕ ਕੀਤੇ ਗਏ ਲਗਭਗ 3,000 ਕਰੋੜ ਰੁਪਏ ਨੂੰ  ਨਵੀਂ ਸਰਕਾਰ ਬਣਦੇ ਹੀ ਇਸ ਨੂੰ ਵਾਪਸ ਲਿਆਉਣ ਲਈ ਜੋ ਵੀ ਨਿਯਮਾਂ ਜਾਂ ਕਾਨੂੰਨਾਂ ਦੀ ਲੋੜ ਹੋਵੇਗੀ, ਉਹ ਕੀਤੀ ਜਾਵੇਗੀ।  ਮੋਦੀ ਨੇ ਇਹ ਦਾਅਵਾ

ਸ਼ੰਭੂ ਬਾਰਡਰ ‘ਤੇ ਅਣਪਛਾਤਿਆਂ ਨੇ ਉਤਾਰਿਆ ਬੀਅਰ ਦਾ ਟਰੱਕ, ਕਿਸਾਨਾਂ ‘ਚ ਦਹਿਸ਼ਤ ਦਾ ਮਾਹੌਲ 

ਸ਼ੰਭੂ ਬੋਰਡਰ, 27 ਮਾਰਚ : ਸ਼ੰਭੂ ਬੋਰਡਰ ‘ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਡੇਰੇ ਨੇੜ੍ਹੇ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬੀਅਰ ਦਾ ਟਰੱਕ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸਵੇਰੇ ਜਾਗਦੇ ਹੀ ਕਿਸਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਠੇਕਿਆਂ ਦੀ ਨਿਲਾਮੀ ਦਾ ਰਾਹ ਹੋਇਆ ਪੱਧਰਾ, ਚੋਣ ਕਮਿਸ਼ਨ ਨੇ ਐਨਓਸੀ ਕੀਤੀ ਜਾਰੀ 

ਚੰਡੀਗੜ੍ਹ, 27 ਮਾਰਚ : ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ’ਤੇ ਰੋਕ ਲਗਾ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ

ਅਜਨਾਲਾ 'ਚ ਪ੍ਰੇਮ ਸੰਬੰਧਾਂ ਦੇ ਸ਼ੱਕ ਕਾਰਨ ਨੌਜਵਾਨ ਦਾ ਕਤਲ, ਕਾਤਲ ਗ੍ਰਿਫਤਾਰ

ਅਜਨਾਲਾ, 27 ਮਾਰਚ : ਅਜਨਾਲਾ ਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ

ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 6 ਨਕਸਲੀ ਢੇਰ

ਬੀਜਾਪੁਰ, 27 ਮਾਰਚ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ 6 ਨਕਸਲੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਬੀਜਾਪੁਰ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ

ਪੰਜਾਬ ਦੇ ਲੋਕ ਗਦਾਰੀ ਕਰਨ ਵਾਲਿਆ ਨੂੰ ਕਦੇ ਮੁਆਫ਼ ਨਹੀਂ ਕਰਦੇ : ਪ੍ਰਤਾਪ ਬਾਜਵਾ
  • ਕਿਹਾ, ‘ਬਿੱਟੂ ਨੇ ਆਪਣੇ ਹੱਥ ਨਾਲ ਆਪਣੀ ਗਰਦਨ ਕੱਟ ਲਈ’

ਚੰਡੀਗੜ੍ਹ, 27 ਮਾਰਚ : ਲੁਧਿਆਣਾ ਤੋਂ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਜਾਣ ਤੋਂ ਬਾਅਦ ਕਾਂਗਰਸ ਦੀ ਰਾਜਨੀਤੀ ਗਰਮਾਈ ਹੋਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਵਨੀਤ ਸਿੰਘ ਬਿੱਟੂ ਉਤੇ ਤਿੱਖਾ ਹਮਲਾ ਕੀਤਾ। ਬਾਜਵਾ ਨੇ ਪੰਜਾਬ ਦੇ ਲੋਕ ਗਦਾਰੀ ਕਰਨ

ਈਡੀ ਵੱਲੋਂ ਮੋਹਾਲੀ-ਚੰਡੀਗੜ੍ਹ ‘ਚ ਛਾਪੇਮਾਰੀ

ਚੰਡੀਗੜ, 27 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਤੇ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ‘ਆਪ’ ਨੂੰ ਮਿਲੀ ਮਜ਼ਬੂਤੀ
  • ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਵਿੱਚ ਅਮਰਗੜ੍ਹ ਦੇ ਕਈ ਉੱਘੇ ਕਾਂਗਰਸੀ ਆਗੂ ਤੇ ਸਰਪੰਚ ਆਪ ਵਿੱਚ ਹੋਏ ਸ਼ਾਮਲ
  • ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 27 ਮਾਰਚ : ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦਿਨੋਂ-ਦਿਨ ਦੂਜੀਆਂ ਪਾਰਟੀਆਂ ਤੋਂ ਮਜਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਉੱਘੇ ਦਲਿਤ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਭਾਜਪਾ ਵਿੱਚ ਹੋਏ ਸ਼ਾਮਲ

ਚੰਡ਼ੀਗੜ੍ਹ, 27 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਪਾਰਾ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਅਨੁਰਾਗ ਵਰਮਾ
  • ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
  • ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 27 ਮਾਰਚ : ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ