news

Jagga Chopra

Articles by this Author

ਸਾਡੀਆਂ ਮੰਗਾਂ ਕੇਂਦਰ ਨੇ ਮੰਨੀਆਂ ਨਹੀਂ, ਜੋ ਅਸੀਂ ਰੱਖੀਆਂ ਸੀ : ਸਰਵਣ ਸਿੰਘ ਪੰਧੇਰ 

ਚੰਡੀਗੜ੍ਹ, 26 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਤੇ ਵੱਡੇ ਵੱਡੇ ਬੈਰੀਕੇਡ ਲਗਾ ਕੇ ਜਿੱਥੇ ਰੋਕਿਆ ਗਿਆ, ਉੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਉੱਥੇ ਕਈ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ 

ਚੰਡੀਗੜ੍ਹ, 26 ਫਰਵਰੀ : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਵੇਗੀ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ‘ਚ ਬਦਲਾਅ ਹੋ ਸਕਦਾ ਹੈ, ਜਿੱਥੇ ਅੱਜ ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ, ਉਥੇ ਹੀ ਮਾਰਚ ਦੇ ਸ਼ੁਰੂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਪੰਜਾਬ ਖੇਤੀਬਾੜੀ

ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
  • ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂ ਕਰਨ 'ਤੇ ਦਿੱਤਾ ਜ਼ੋਰ 

ਚੰਡੀਗੜ੍ਹ, 26 ਫਰਵਰੀ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ
  • ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ

ਮਲੋਟ, 26 ਫਰਵਰੀ : ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ

ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ : ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ
  • ਆਇਰਲੈਂਡ ’ਤੇ ਵੱਡੀ ਜਿੱਤ ਨਾਲ ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਟੀਮ ਤੀਜੇ ਸਥਾਨ ਉਤੇ
  • ਧਰੁਵ ਕਪਿਲਾ ਨੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ
  • ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 26 ਫਰਵਰੀ  : ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 26 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ

16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਟਰੈਕਟਰ ਮਾਰਚ, ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਕਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 26 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਡਬਲਯੂ ਟੀ ਓ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ। 21 ਸਾਲ ਦੇ ਜੁਝਾਰੂ ਨੌਜਵਾਨ ਸ਼ੁਭਕਰਨ ਸਿੰਘ ਬੱਲ੍ਹੋ ਦੇ ਕਤਲ ਲਈ ਜ਼ਿਮੇਵਾਰ ਰਾਜਸੀ ਆਗੂਆਂ ਅਮਿਤ ਸ਼ਾਹ, ਮਨੋਹਰ ਲਾਲ ਖੱਟੜ ਤੇ ਅਨਿਲ ਵਿਜ ਉਤੇ 302 ਦਾ

ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ ਬੈਂਸ
  • ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ